ਇੱਕ ਨਵਾਂ ਜੀਵਨ

ਇੱਕ ਨਵਾਂ ਜੀਵਨ

ਜਿਵੇਂ ਨਵਾਂ ਫੁੱਲ ਖੁੱਲ ਰਿਹਾ ਹੈ, ਤੁਹਾਡੀ ਨਿਹਚਾ ਵਿਚ ਵਾਧਾ ਕਰਨ ਦੀ ਪ੍ਰਕਿਰਿਆ ਹੁਣ ਸ਼ੁਰੂ ਹੋਵੇਗੀ। ਹੁਣ ਤੁਸੀਂ ਆਪਣੇ ਜੀਵਨ ਵਿਚ ਪਰਮਾਤਮਾ ਦੇ ਪ੍ਰੇਮ ਅਤੇ ਮਾਰਗ ਦਰਸ਼ਨ ਦਾ ਅਨੁਭਵ ਕਰਨਾ ਸ਼ੁਰੂ ਕਰੋਗੇ, ਅਤੇ ਹੋਰ ਵੀ ਜਿਆਦਾ ਜਿਵੇਂ- ਜਿਵੇਂ ਤੁਸੀਂ ਇੱਕ ਪ੍ਰੋੜ੍ਹ ਮਸੀਹੀ ਬਣੋਂਗੇ ।

ਪਰਮਾਤਮਾ ਦੇ ਨਜ਼ਦੀਕ ਰਹੋ

ਇਹ ਕਿਵੇਂ ਕਰਨਾ ਹੈ? ਇਹ ਚੀਜ਼ਾਂ ਤੁਹਾਨੂੰ ਜਰੂਰ ਮਦਦ ਕਰਨਗੀਆਂ:

  • ਰੋਜ਼ਾਨਾ ਪ੍ਰਾਰਥਨਾ ਕਰੋ, ਸਭ ਕੁੱਜ ਪਰਮਾਤਮਾ ਨਾਲ ਸਾਂਝਾ ਕਰੋ: ਛੋਟੀਆਂ ਜਾਂ ਵੱਡੀਆਂ ਚੀਜ਼ਾਂ [1]।
  • ਰੋਜ਼ਾਨਾ ਆਪਣੀ ਬਾਈਬਲ ਪੜ੍ਹੋ, ਭਾਵੇਂ ਕੇਵਲ ਇਕ ਹੀ ਬਾਈਬਲ ਸੰਦੇਸ਼ ਪੜ੍ਹੋ ਜਦ ਤੁਹਾਡੇ ਕੋਲ ਜ਼ਿਆਦਾ ਸਮਾਂ ਨਾ ਹੋਵੇ (ਪਰ ਜਿੰਨਾ ਜ਼ਿਆਦਾ ਤੁਸੀਂ ਪੜ੍ਹ ਸਕੋਗੇ, ਉਨਾਂ ਜ਼ਿਆਦਾ ਅਸ਼ੀਰਵਾਦ ਮਿਲੇਗਾ) [2]।
  • ਬਾਈਬਲ ਵਿਚ ਜੋ ਕੁਝ ਲਿਖਿਆ ਗਿਆ ਹੈ ਉਸ ਉੱਤੇ ਚੱਲੋ ਕਿਉਂਕਿ ਇਹ ਪਰਮਾਤਮਾ ਦਾ ਬਚਨ ਹੈ: ਸਾਰੀ ਮਨੁੱਖੀ ਸਿੱਖਿਆਵਾਂ ਜਾਂ ਵਿਚਾਰ ਪਰਮਾਤਮਾ ਦੇ ਬਚਨ ਤੋਂ ਘੱਟ ਹਨ। [3]
  • ਚੰਗਿਆਈ ਅਤੇ ਇਮਾਨਦਾਰੀ ਨਾਲ ਆਪਣਾ ਜੀਵਣ ਜੀਊਣ ਦੀ ਕੋਸ਼ਿਸ਼ ਕਰੋ, ਇਸ ਨਾਲ ਪਰਮਾਤਮਾ ਨੂੰ ਖੁਸ਼ੀ ਹੋਵੇਗੀ। ਬੁਰੀਆਂ ਆਦਤਾਂ ਅਤੇ ਪਾਪਾਂ ਨਾਲ ਰਿਸ਼ਤਾ ਤੋੜੋ, ਹਰ ਰੋਜ਼ ਪਰਮਾਤਮਾ ਲਈ ਜੀਵਨ ਬਿਤਾਉਣ ਦੀ ਕੋਸ਼ਿਸ਼ ਕਰੋ ਜਿਸ ਤਰਹ ਉਹ ਤੁਹਾਨੂੰ ਦੇਖਣਾ ਚਾਹੁੰਦਾ ਹੈ [4] ਇਸ ਵਿਚ ਮਦਦ ਅਤੇ ਬੁੱਧੀ ਲਈ ਪ੍ਰਾਰਥਨਾ ਕਰੋ।
  • ਹਰ ਰੋਜ਼ ਆਪਣੇ ਪਾਪਾਂ ਦੀ ਮਾਫੀ ਲਈ ਪ੍ਰਭੂ ਯਿਸੂ ਤੋਂ ਮੰਗੋ (ਜਿੰਨਾ ਚਿਰ ਤੁਸੀਂ ਧਰਤੀ ਤੇ ਰਹਿੰਦੇ ਹੋ, ਤੁਸੀਂ ਪੂਰੀ ਤਰ੍ਹਾਂ ਅੱਵਲ ਨਹੀਂ ਹੋ ਅਤੇ ਕਿੰਨੀ ਵੀ ਕੋਸ਼ਿਸ਼ ਕਿਉਂ ਨਾ ਕੀਤੀ ਜਾਵੇ, ਤੁਹਾਡੇ ਕੋਲੋਂ ਗਲਤ ਕੰਮ ਹੋ ਜਾਂਦਾ ਹੈ) [5]।  
  • ਜੇ ਤੁਸੀਂ ਹੋਰ ਦੇਵਤਿਆਂ ਜਾਂ ਮੂਰਤੀਆਂ ਦੀ ਪੂਜਾ ਕਰਦੇ ਹੋ, ਤਾਂ ਇਸ ਤਰ੍ਹਾਂ ਕਰਨਾ ਬੰਦ ਕਰ ਦਿਓ ਅਤੇ ਬੁੱਤ-ਮੂਰਤੀਆਂ ਤੋਂ ਛੁਟਕਾਰਾ ਪਾਓ [6]
  • ਕਿਸੇ ਚਰਚ ਜਾਂ ਈਸਾਈਆਂ ਦੇ ਜੁੱਟ ਵਿੱਚ ਸ਼ਾਮਲ ਹੋਵੋ: ਸਤਸੰਗ ਤੁਹਾਡੀ ਨਿਹਚਾ ਵਿੱਚ ਨਿੱਘੇ ਰਹਿਣ ਵਿੱਚ ਸਹਾਇਤਾ ਕਰੇਗਾ (ਉੱਸੇ ਤਰਾਂ ਜਿਵੇਂ ਅੱਗ ਵਿੱਚ ਕੋਲਾ ਹੋਰ ਕੋਲੇਯਾਂ ਦੇ ਨੇੜੇ ਰਹਿੰਦਾ ਹੈ ਤਾਂ ਜੋ ਉਹ ਠੰਡਾ ਨਾ ਪੇ ਜਾਵੇ )। [7]
  • ਪ੍ਰਭੂ ਯਿਸੂ ਤੁਹਾਨੂੰ ਬਪਤਿਸਮਾ ਲੈਣ ਲਈ ਕਹਿੰਦੇ ਹਨ। ਇਹ ਤੁਹਾਡੀ ਪਸੰਦ ਨੂੰ ਜਨਤਕ ਤੱਥ ਵੀ ਬਣਾਵੇਗਾ: ਕਿਸੇ ਪਾਦਰੀ, ਚਰਚ ਜਾਂ ਦੂਸਰੇ ਈਸਾਈਆਂ ਨੂੰ ਤੁਹਾਨੂੰ ਬਪਤਿਸਮਾ ਦੇਣ ਲਈ ਲੱਬੋ। ਜਦੋਂ ਤੁਸੀਂ ਇਸ ਗੱਲ ਨੂੰ ਮੰਨਦੇ ਹੋ ਕਿ ਤੁਸੀਂ ਯਿਸੂ ਮਸੀਹ ਨੂੰ ਪਰਮਾਤਮਾ ਦੇ ਪੁੱਤਰ ਵਜੋਂ ਮੰਨਦੇ ਹੋ, ਅਤੇ ਉਸਨੂੰ ਆਪਣੇ ਨਿੱਜੀ ਮੁਕਤੀਦਾਤਾ ਅਤੇ ਪ੍ਰਭੂ ਵਜੋਂ ਜਾਣਦੇ ਹੋ, ਤੁਸੀਂ ਬਪਤਿਸਮਾ ਲੈ ਸਕਦੇ ਹੋ “ਪਿਤਾ ਦੇ ਨਾਂ ‘ਤੇ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਂ’ ਤੇ, ਪ੍ਰਭੂ ਯਿਸੂ ਮਸੀਹ ਦੇ ਨਾਂ’ ਤੇ”[8]
  • ਹੋਰਨਾਂ ਲੋਕਾਂ ਨਾਲ ਆਪਣੀ ਆਸਥਾ ਸਾਂਝੀ ਕਰੋ: ਖ਼ੁਸ਼ ਖ਼ਬਰੀ ਹਰ ਕਿਸੇ ਲਈ ਹੈ, ਇਸ ਨੂੰ ਆਪਣੇ ਤੱਕ ਨਾ ਰੱਖੋ [9]
  • ਉਦੋਂ ਤੱਕ ਆਸਥਾਵਾਨ ਰਹੋ ਜਦੋਂ ਤਕ ਜੀਵਨ ਖ਼ਤਮ ਨਹੀਂ ਹੁੰਦਾ [10] ਜਾਂ ਪ੍ਰਭੂ ਯਿਸੂ ਦੀ ਵਾਪਸੀ ਦੇ ਸਮੇਂ ਤਕ [11]!

ਰੱਬ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਅਸੀਸ ਦਵੇ: ਤੁਹਾਨੂੰ ਉਸ ਦੇ ਨੇੜੇ ਰੱਖੇ, ਤੁਹਾਨੂੰ ਤੁਹਾਡੀ ਜਿੰਦਗੀ ਵਿਚ ਮਾਰਗ ਦਰਸ਼ਨ ਕਰੇ ਅਤੇ ਤੁਹਾਨੂੰ ਰੱਬ ਵਿੱਚ ਮਜ਼ਬੂਤ ​​ਵਿਸ਼ਵਾਸ ਅਤੇ ਭਰੋਸਾ ਦੇਵੇ। ਉਹ ਤੁਹਾਨੂੰ ਉਸ ਦਾ ਪਿਆਰ, ਉਸ ਦੀ ਖੁਸ਼ੀ ਅਤੇ ਉਸ ਦੀ ਅੰਦਰੂਨੀ ਸ਼ਾਂਤੀ ਤੁਹਾਡੇ ਦਿਲ ਵਿੱਚ ਸਥਾਪਿਤ ਕਰੇ। ਤੁਹਾਡੇ ਜੀਵਨ ਦੇ ਹਾਲਾਤ ਭਾਵੇਂ ਕਿੱਦਾਂ ਦੇ  ਹੋਣ, ਉਹ ਤੁਹਾਡੇ ਨਾਲ ਰਹੇਗਾ!

ਤੁਹਾਡੀ ਮਦਦ ਕਰਨ ਲਈ ਉਪਯੋਗੀ ਲਿੰਕ

ਡੂੰਘਾਈ ਦੀ ਜਾਣਕਾਰੀ ਵਿੱਚ ਪੜ੍ਹੋ, ਪ੍ਰਮਾਤਮਾ ਦੇ ਸ਼ਬਦ ਨੂੰ ਇੱਕ ਸਰੋਤ ਨਾਲ

ਸੰਖੇਪ (ਘਰ) ਪੜ੍ਹੋ

[1]
 
ਉਸ ਨੇ ਉਨ੍ਹਾਂ ਨੂੰ ਇਸ ਮਤਲਬ ਦਾ ਇੱਕ ਦ੍ਰਿਸ਼ਟਾਂਤ ਦਿੱਤਾ ਜੋ ਸਦਾ ਪ੍ਰਾਰਥਨਾ ਵਿੱਚ ਲੱਗਿਆ ਰਹਿਣਾ ਅਤੇ ਸੁਸਤੀ ਨਹੀਂ ਕਰਨੀ ਚਾਹੀਦੀ ਲੂਕਾ 18:1 POV-BSI
 
ਨਿੱਤ ਪ੍ਰਾਰਥਨਾ ਕਰੋ ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 5:17-18 POV-BSI
 
ਪਰ ਜਾਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੀ ਕੋਠੜੀ ਵਿੱਚ ਵੜ ਅਤੇ ਆਪਣਾ ਬੂਹਾ ਭੇੜ ਕੇ ਆਪਣੇ ਪਿਤਾ ਤੋਂ ਜਿਹੜਾ ਗੁਪਤ ਹੈ ਪ੍ਰਾਰਥਨਾ ਕਰ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ ਅਤੇ ਤੁਸੀਂ ਪ੍ਰਾਰਥਨਾ ਕਰਦਿਆਂ ਹੋਇਆਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗਰ ਬਕ ਬਕ ਨਾ ਕਰੋ ਕਿਉਂ ਜੋ ਓਹ ਸਮਝਦੇ ਹਨ ਭਈ ਸਾਡੇ ਬਹੁਤ ਬੋਲਣ ਕਰਕੇ ਸਾਡੀ ਸੁਣੀ ਜਾਵੇਗੀ ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂ ਜੋ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਭਈ ਤੁਹਾਨੂੰ ਕਿਨ੍ਹਾਂ ਕਿਨ੍ਹਾਂ ਵਸਤਾਂ ਦੀ ਲੋੜ ਹੈ ਸੋ ਤੁਸੀਂ ਇਸ ਬਿਧ ਨਾਲ ਪ੍ਰਾਰਥਨਾ ਕਰੋ, – ਹੇ ਸਾਡੇ ਪਿਤਾ, ਜਿਹੜਾ ਸੁਰਗ ਵਿੱਚ ਹੈਂ, ਤੇਰਾ ਨਾਮ ਪਾਕ ਮੰਨਿਆ ਜਾਵੇ, ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਹੀ ਸੁਰਗ ਵਿੱਚ ਪੂਰੀ ਹੁੰਦੀ ਹੈ ਜਮੀਨ ਉੱਤੇ ਵੀ ਹੋਵੇ। ਸਾਡੀ ਰੋਜ ਦੀ ਰੋਟੀ ਅੱਜ ਸਾਨੂੰ ਦਿਹ, ਅਤੇ ਸਾਡੇ ਕਰਜ਼ ਸਾਨੂੰ ਮਾਫ਼ ਕਰ, ਜਿਵੇਂ ਅਸਾਂ ਵੀ ਆਪਣੇ ਕਰਜਾਈਆਂ ਨੂੰ ਮਾਫ਼ ਕੀਤਾ ਹੈ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ।। ਕਿਉਂਕਿ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਤੁਹਾਡਾ ਸੁਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।।ਮੱਤੀ 6:6-15 POV-BSI
 
ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ ੧ ਯੂਹੰਨਾ 5:14 POV-BSI
 
ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਢੂੰਡੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ ਕਿਉਂਕਿ ਹਰੇਕ ਜਿਹੜਾ ਮੰਗਦਾ ਹੈ ਉਹ ਲੈਂਦਾ ਹੈ ਅਤੇ ਜਿਹੜਾ ਢੂੰਡਦਾ ਹੈ ਉਹ ਨੂੰ ਲੱਭਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਹ ਦੇ ਲ਼ਈ ਖੋਲ੍ਹਿਆ ਜਾਵੇਗਾ ਲੂਕਾ 11:9-10 POV-BSI
 
ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ ! ।। ਲੂਕਾ 11:13 POV-BSI
 
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।ਫ਼ਿਲਿੱਪੀਆਂ ਨੂੰ 4:6-7 POV-BSI
 
ਆਸਾ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ ਰੋਮੀਆਂ ਨੂੰ 12:12 POV-BSI
 
ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ। ਉਹ ਆਪਣਾ ਭੈ ਮੰਨਣ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਨੂੰ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ। ਜ਼ਬੂਰਾਂ ਦੀ ਪੋਥੀ 145:18-19 POV-BSI
 
ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ ਯਿਰਮਿਯਾਹ 29:12-13 POV-BSI
 
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ ਅਤੇ ਮੈਂ ਤੈਨੂੰ ਵੱਡੀਆਂ ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।। ਯਿਰਮਿਯਾਹ 33:3 POV-BSI
 
ਇਸ ਲਈ ਤੁਸੀਂ ਆਪੋ ਵਿੱਚੀ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ ਯਾਕੂਬ 5:16 POV-BSI
 
ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ ਰੋਮੀਆਂ ਨੂੰ 8:26 POV-BSI
 
[2]
 
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ। ਜ਼ਬੂਰਾਂ ਦੀ ਪੋਥੀ 119:105 POV-BSI
 
ਨਵਿਆਂ ਜੰਮਿਆਂ ਹੋਇਆਂ ਬੱਚਿਆਂ ਵਾਂਗਰ ਆਤਮਕ ਅਤੇ ਖਾਲਸ ਦੁੱਧ ਦੀ ਲੋਚ ਕਰੋ ਭਈ ਤੁਸੀਂ ਓਸ ਨਾਲ ਮੁਕਤੀ ਲਈ ਵਧਦੇ ਜਾਓ ਪਤਰਸ ਦੀ ਪਹਿਲੀ ਪੱਤ੍ਰੀ 2:2 POV-BSI
 
ਜੁਆਨ ਕਿਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ। ਜ਼ਬੂਰਾਂ ਦੀ ਪੋਥੀ 119:9 POV-BSI
 
ਤਾਂ ਉਸ ਆਖਿਆ, ਹਾਂ, ਪਰ ਧੰਨ ਹੋਣਗੇ ਓਹ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।। ਲੂਕਾ 11:28 POV-BSI
 
ਤੁਸੀਂ ਸੱਭੇ ਕੰਮ ਬੁੜ ਬੁੜ ਅਤੇ ਝਗੜੇ ਕਰਨ ਤੋਂ ਬਿਨਾ ਕਰੋ ਭਈ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿਨ੍ਹਾਂ ਦੇ ਵਿੱਚ ਤੁਸੀਂ ਜਗਤ ਉੱਤੇ ਜੋਤਾਂ ਵਾਂਙੁ ਦਿੱਸਦੇ ਹੋ ਅਤੇ ਜੀਵਨ ਦਾ ਬਚਨ ਪੇਸ਼ ਕਰਦੇ ਹੋ ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਭਈ ਮੇਰੀ ਦੌੜ ਅਤੇ ਮੇਰੀ ਮਿਹਨਤ ਅਕਾਰਥ ਨਹੀਂ ਗਈ ਫ਼ਿਲਿੱਪੀਆਂ ਨੂੰ 2:14-16 POV-BSI
 
[3]
 
ਓਹਨਾਂ ਨੂੰ ਸਚਿਆਈ ਨਾਲ ਪਵਿੱਤ੍ਰ ਕਰ । ਤੇਰਾ ਬਚਨ ਸਚਿਆਈ ਹੈ ਯੂਹੰਨਾ 17:17 POV-BSI
 
ਅਤੇ ਅਗੰਮ ਵਾਕ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਓਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਅਨ੍ਹੇਰੇ ਥਾਂ ਵਿੱਚ ਚਮਕਦਾ ਹੈ ਜਿੰਨਾ ਚਿਰ ਪੌਹ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਹਿਰਦਿਆਂ ਵਿੱਚ ਨਾ ਚੜ੍ਹ ਆਵੇ ਕਿ ਪਹਿਲਾਂ ਤੁਸੀਂ ਇਹ ਜਾਣਦੋ ਹੋ ਭਈ ਧਰਮ ਪੁਸਤਕ ਦੇ ਕਿਸੇ ਅਗੰਮ ਵਾਕ ਦਾ ਅਰਥ ਆਪਣੇ ਜਤਨ ਨਾਲ ਨਹੀਂ ਹੁੰਦਾ ਕਿਉਂਕਿ ਕੋਈ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਾਸਣ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।। ਪਤਰਸ ਦੀ ਦੂਜੀ ਪੱਤ੍ਰੀ 1:19-21 POV-BSI
 
ਸਾਡੀ ਲਿਖਤ ਪਰਮੇਸ਼ੁਰ ਦੇ ਆਤਮਾ ਤੋਂ ਹੈ ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਰਮ ਦੇ ਗਿਝਾਉਣ ਲਈ ਗੁਣਕਾਰ ਹੈ ਭਈ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।। ਤਿਮੋਥਿਉਸ ਨੂੰ ਦੂਜੀ ਪੱਤ੍ਰੀ 3:16-17 POV-BSI
 
ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੀਕ ਕਾਇਮ ਰਹੇਗਾ।। ਯਸਾਯਾਹ 40:8 POV-BSI
 
[4]
 
ਸੋ ਹੇ ਪਿਆਰਿਓ, ਜਦੋਂ ਏਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਮਲੀਨਤਾਈ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਭੌ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।। ੨ ਕੁਰਿੰਥੀਆਂ ਨੂੰ 7:1 POV-BSI
 
ਇਸ ਕਾਰਨ ਤੁਸੀਂ ਹਰ ਪਰਕਾਰ ਦੇ ਗੰਦ ਮੰਦ ਅਤੇ ਬਦੀ ਦੀ ਵਾਫ਼ਰੀ ਨੂੰ ਪਰੇ ਸੁੱਟ ਕੇ ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸੱਕਦਾ ਹੈ ਨਰਮਾਈ ਨਾਲ ਕਬੂਲ ਕਰ ਲਓ ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ ਯਾਕੂਬ 1:21-22 POV-BSI
 
ਸਭਨਾ ਨਾਲ ਮੇਲ ਰੱਖਣ ਦਾ ਪਿੱਛਾ ਕਰੋ ਅਤੇ ਪਵਿੱਤਰਤਾਈ ਦਾ ਜਿਹ ਦੇ ਬਿਨਾ ਕੋਈ ਪ੍ਰਭੁ ਨੂੰ ਨਾ ਵੇਖੇਗਾ ਇਬਰਾਨੀਆਂ ਨੂੰ 12:14 POV-BSI
 
ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ ਤੁਸੀਂ ਆਪ ਭੀ ਤਿਵੇਂ ਹੀ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ ਕਿਉਂ ਜੋ ਇਹ ਲਿਖਿਆ ਹੋਇਆ ਹੈ ਭਈ ਤੁਸੀਂ ਪਵਿੱਤਰ ਬਣੋ ਇਸ ਲਈ ਜੋ ਮੈਂ ਪਵਿੱਤਰ ਹਾਂ ਪਤਰਸ ਦੀ ਪਹਿਲੀ ਪੱਤ੍ਰੀ 1:15-16 POV-BSI
 
ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ ਪਰ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ ਮੰਦ ਅਥਵਾ ਲੋਭ ਦਾ ਤੁਹਾਡੇ ਵਿੱਚ ਨਾਉਂ ਵੀ ਨਾ ਹੋਵੇ ਜਿਵੇਂ ਸੰਤਾਂ ਨੂੰ ਜੋਗ ਹੈ ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਦਾ ਹੈ ਸੋ ਤੁਸੀਂ ਓਹਨਾਂ ਦੀ ਸਾਂਝੀ ਨਾ ਹੋਵੇ ਕਿਉਂ ਜੋ ਤੁਸੀਂ ਅੱਗੇ ਅਨ੍ਹੇਰਾ ਸਾਓ ਪਰ ਹੁਣ ਪ੍ਰਭੁ ਵਿੱਚ ਹੋ ਕੇ ਚਾਨਣ ਹੋ, ਤੁਸੀਂ ਚਾਨਣ ਦੇ ਪੁੱਤ੍ਰਾਂ ਵਾਂਙੁ ਚੱਲੋ ਚਾਨਣ ਦਾ ਫਲ ਹਰ ਭਾਂਤ ਦੀ ਭਲਿਆਈ ਅਤੇ ਧਰਮ ਅਤੇ ਸਚਿਆਈ ਵਿੱਚ ਹੈ ਅਤੇ ਪਰਤਾ ਕੇ ਵੇਖੋ ਜੋ ਪਰਮੇਸ਼ੁਰ ਨੂੰ ਕੀ ਭਾਉਂਦਾ ਹੈ .ਅਫ਼ਸੀਆਂ ਨੂੰ 5:1-10 POV-BSI
 
ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।। ਰੋਮੀਆਂ ਨੂੰ 12:1-2 POV-BSI
 
ਇਸ ਲਈ ਤੁਸੀਂ ਆਪਣੇ ਅੰਗਾਂ ਨੂੰ ਜੋ ਧਰਤੀ ਉੱਤੇ ਹਨ ਮਾਰ ਸੁੱਟੋ ਅਰਥਾਤ ਹਰਾਮਕਾਰੀ, ਗੰਦ ਮੰਦ, ਕਾਮਨਾ, ਬੁਰੀ ਇੱਛਿਆ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਂਦਾ ਹੈ ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸਾਓ ਜਿਸ ਵੇਲੇ ਉਨ੍ਹਾਂ ਵਿੱਚ ਜੀਉਂਦੇ ਸਾਓ ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਕੋਪ, ਕ੍ਰੋਧ, ਬਦੀ, ਦੁਰਬਚਨ, ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ ਇੱਕ ਦੂਏ ਨਾਲ ਝੂਠ ਨਾ ਮਾਰੋ ਕਿਉਂ ਜੋ ਤੁਸਾਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕਰਨੀਆਂ ਸਣੇ ਲਾਹ ਸੁੱਟਿਆ ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਕਰਤਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸੱਕਦਾ ਪਰ ਮਸੀਹ ਸੱਭੋ ਕੁਝ ਅਤੇ ਸਭਨਾਂ ਵਿੱਚ ਹੈ।। ਸੋ ਤੁਸੀਂ ਪਰਮੇਸ਼ੁਰ ਦਿਆਂ ਚੁਣਿਆਂ ਹੋਇਆਂ ਵਾਂਙੁ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮਦਿਲੀ, ਦਿਆਲਗੀ, ਅਧੀਨਗੀ, ਨਰਮਾਈ ਅਤੇ ਧੀਰਜ ਨੂੰ ਪਹਿਨ ਲਓ ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਏ ਦੀ ਸਹਿ ਲਵੇ ਅਤੇ ਇੱਕ ਦੂਏ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੁ ਨੇ ਤੁਹਾਨੂੰ ਮਾਫ਼ ਕੀਤਾ ਤਿਵੇਂ ਤੁਸੀਂ ਵੀ ਕਰੋ ਅਤੇ ਇਨ੍ਹਾਂ ਸਭਨਾਂ ਦੇ ਉੱਤੋਂ ਦੀ ਪ੍ਰੇਮ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ ਅਤੇ ਮਸੀਹ ਦੀ ਸ਼ਾਂਤ ਜਿਹ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵੱਸੇ ਅਤੇ ਤੁਸੀਂ ਜ਼ਬੂਰਾਂ ਅਤੇ ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਚਿਤਾਰਿਆ ਕਰੋ ਅਤੇ ਕਿਰਪਾ ਨਾਲ ਪਰਮੇਸ਼ੁਰ ਨੂੰ ਆਪਣਿਆਂ ਮਨਾਂ ਵਿੱਚ ਗਾਇਆ ਕਰੋ ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕਰਮ ਸੱਭੋ ਹੀ ਪ੍ਰਭੁ ਯਿਸੂ ਦੇ ਨਾਮ ਉੱਤੇ ਕਰੋ ਅਰ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ।। ਕੁਲੁੱਸੀਆਂ ਨੂੰ 3:5-17 POV-BSI
 
ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਐਉਂ ਬੋਲ, ਤੁਸੀਂ ਪਵਿੱਤ੍ਰ ਹੋਵੋ ਕਿਉਂ ਜੋ ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ ਪਵਿੱਤ੍ਰ ਹਾਂ।। ਲੇਵੀਆਂ ਦੀ ਪੋਥੀ 19:2 POV-BSI
 
ਸੋ ਤੁਸੀਂ ਆਪਣੇ ਆਪ ਨੂੰ ਪਵਿੱਤ੍ਰ ਕਰੋ ਅਤੇ ਪਵਿੱਤ੍ਰ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਲੇਵੀਆਂ ਦੀ ਪੋਥੀ 20:7 POV-BSI
 
ਸਗੋਂ ਇਸੇ ਕਾਰਨ ਤੁਸੀਂ ਆਪਣੀ ਵੱਲੋਂ ਵੱਡਾ ਜਤਨ ਕਰ ਕੇ ਆਪਣੀ ਨਿਹਚਾ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਧੀਰਜ ਅਤੇ ਧੀਰਜ ਨਾਲ ਭਗਤੀ ਅਤੇ ਭਗਤੀ ਨਾਲ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਨਾਲ ਪ੍ਰੇਮ ਨੂੰ ਵਧਾਈ ਜਾਓ ਕਿਉਂ ਜੋ ਏਹ ਗੁਣ ਜੇ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਓਹ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਗਿਆਨ ਵਿੱਚ ਨਾ ਆਲਸੀ ਅਤੇ ਨਾ ਨਿਸਫਲ ਹੋਣ ਦੇਣਗੇ ਪਰ ਜਿਹ ਦੇ ਵਿੱਚ ਏਹ ਗੁਣ ਨਹੀਂ ਉਹ ਅੰਨ੍ਹਾ ਹੈ ਅਤੇ ਉਹ ਨੂੰ ਮੋਟਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਭਈ ਮੈਂ ਆਪਣੇ ਅਗਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸਾਂ ਪਤਰਸ ਦੀ ਦੂਜੀ ਪੱਤ੍ਰੀ 1:5-9 POV-BSI
 
[5]
 
ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ ੧ ਯੂਹੰਨਾ 1:9 POV-BSI
 
ਹੁਣ ਅਸੀਂ ਕੀ ਆਖੀਏ ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਭਈ ਕਿਰਪਾ ਬਾਹਲੀ ਹੋਵੇ? ਕਦੇ ਨਹੀਂ ! ਅਸੀਂ ਜਿਹੜੇ ਪਾਪ ਦੀ ਵੱਲੋਂ ਮੋਏ ਹੁਣ ਅਗਾਹਾਂ ਨੂੰ ਓਸ ਜੀਵਨ ਵਿੱਚ ਕਿੱਕੁਰ ਜੀਵਨ ਕੱਟੀਏ? ਰੋਮੀਆਂ ਨੂੰ 6:1-2 POV-BSI
 
ਹੇ ਮੇਰਿਓ ਬੱਚਿਓ, ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਭਈ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ਅਤੇ ਉਹ ਸਾਡਿਆਂ ਪਾਪਾਂ ਦਾ ਪਰਾਸਚਿੱਤ ਹੈ ਪਰ ਨਿਰੇ ਸਾਡਿਆਂ ਹੀ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ ੧ ਯੂਹੰਨਾ 2:1-2 POV-BSI
 
ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਹੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਙੁ ਨਿਡਰ ਰਹਿੰਦੇ ਹਨ। ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ ਹੁੰਦੇ ਹਨ ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ ਦੁਆਰਾ ਉਹ ਦਾ ਘਲਿਆਰ ਚਿਰ ਤਾਈਂ ਬਣਿਆ ਰਹੇਗਾ। ਕਹਾਉਤਾਂ 28:1-2 POV-BSI
 
ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।। ਸਲਹ।। ਜ਼ਬੂਰਾਂ ਦੀ ਪੋਥੀ 32:5 POV-BSI
 
ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ ਅਫ਼ਸੀਆਂ ਨੂੰ 1:7 POV-BSI
 
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ੧ ਯੂਹੰਨਾ 1:7 POV-BSI
 
[6]
ਏਸ ਦਿਨ ਨੂੰ ਜਾਣੋ ਅਤੇ ਆਪਣੇ ਹਿਰਦਿਆਂ ਵਿੱਚ ਰੱਖੋ ਭਈ ਯਹੋਵਾਹ ਹੀ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਪਰਮੇਸ਼ੁਰ ਹੈ। ਹੋਰ ਕੋਈ ਹੈ ਹੀ ਨਹੀਂ ਬਿਵਸਥਾ ਸਾਰ 4:39 POV-BSI
 
ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਕਿ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਇੱਕ ਢਲੀ ਹੋਈ ਮੂਰਤ, ਝੂਠ ਦਾ ਉਸਤਾਦ, ਕਿ ਉਸ ਦਾ ਸਾਜਣ ਵਾਲਾ ਆਪਣੀ ਕਾਰੀਗਰੀ ਉੱਤੇ ਭਰੋਸਾ ਰੱਖਦਾ ਹੈ, ਜਦ ਉਹ ਗੁੰਗੇ ਬੁੱਤ ਬਣਾਵੇ?।। ਹਾਇ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਏਹ ਸਲਾਹ ਦੇ ਸੱਕਦਾ ਹੈ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ। ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਹ ਦੇ ਅੱਗੇ ਚੁੱਪ ਰਹੇ।। ਹਬੱਕੂਕ 2:18-20 POV-BSI
 
ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।। ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ ਕੂਚ 20:3-5 POV-BSI
 
ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।। ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਰ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ ਨਾ ਤੂੰ ਓਹਨਾਂ ਦੇ ਅੱਗੇ ਮੱਥਾ ਟੇਕ, ਨਾ ਓਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਆਪਣੇ ਵੈਰੀਆਂ ਦੀ ਤੀਜੀ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।। ਬਿਵਸਥਾ ਸਾਰ 5:7-10 POV-BSI
 
ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਰ ਇਹ ਹੁਕਮ ਕੀਤਾ ਭਈ ਤੁਸੀਂ ਪਰਾਇਆਂ ਦਿਓਤਿਆਂ ਦਾ ਭੈ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਓਨ੍ਹਾਂ ਅੱਗੇ ਬਲੀ ਚੜ੍ਹਾਇਓ ੨ ਰਾਜਿਆਂ ਦੀ ਦੂਜੀ ਪੋਥੀ 17:35 POV-BSI
 
ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਭੱਜੋ ੧ ਕੁਰਿੰਥੀਆਂ ਨੂੰ 10:14 POV-BSI
 
[7]
 
ਕਿਉਂਕਿ ਜਿੱਥੇ ਦੋ ਯਾ ਤਿੰਨ ਮੇਰੇ ਨਾਮ ਉੱਤੇ ਇੱਕਠੇ ਹੋਣ ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।। ਮੱਤੀ 18:20 POV-BSI
 
ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਰਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ ਕਿਉਂ ਜੋ ਅਸੀਂ ਸਭਨਾਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਦੇ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਅਸਾਂ ਸਭਨਾਂ ਨੂੰ ਇੱਕ ਆਤਮਾ ਪਿਆਇਆ ਗਿਆ ਹੈ ਸਰੀਰ ਤਾਂ ਇੱਕੋ ਅੰਗ ਨਹੀਂ ਸਗੋਂ ਬਹੁਅੰਗਾ ਹੈ ੧ ਕੁਰਿੰਥੀਆਂ ਨੂੰ 12:12-14 POV-BSI
 
ਜਿਵੇਂ ਇੱਕ ਸਰੀਰ ਵਿੱਚ ਢੇਰ ਸਾਰੇ ਅੰਗ ਹਨ ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ ਤਿਵੇਂ ਅਸੀਂ ਜੋ ਢੇਰ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਰ ਇੱਕ ਇੱਕ ਕਰਕੇ ਇੱਕ ਦੂਏ ਦੇ ਅੰਗ ਹਾਂ ਰੋਮੀਆਂ ਨੂੰ 12:4-5 POV-BSI
 
ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਅੰਗ ਉਹ ਦੇ ਨਾਲ ਅਨੰਦ ਹੁੰਦੇ ਹਨ ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ ਇੱਕ ਕਰਕੇ ਉਹ ਦੇ ਅੰਗ ਹੋ ੧ ਕੁਰਿੰਥੀਆਂ ਨੂੰ 12:26-27 POV-BSI
 
ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦਾ ਦਸਤੂਰ ਹੈ ਸਗੋਂ ਇੱਕ ਦੂਏ ਨੁੰ ਉਪਦੇਸ਼ ਕਰੀਏ ਅਤੇ ਇਹ ਉੱਨਾ ਹੀ ਵਧੀਕ ਹੋਵੇ ਜਿੰਨਾ ਤੁਸੀਂ ਵੇਖਦੇ ਹੋ ਭਈ ਉਹ ਦਿਨ ਨੇੜੇ ਆਉਂਦਾ ਹੈ।। ਇਬਰਾਨੀਆਂ ਨੂੰ 10:25 POV-BSI
 
ਪ੍ਰੇਮ ਨਿਸ਼ਕਪਟ ਹੋਵੇ, ਬੁਰਿਆਈ ਤੋਂ ਸੂਗ ਕਰੋ, ਭਲਿਆਈ ਨਾਲ ਮਿਲੇ ਰਹੋ ਭਰੱਪਣ ਦੇ ਪ੍ਰੇਮ ਵਿੱਚ ਇੱਕ ਦੂਏ ਨਾਲ ਗੂੜ੍ਹਾ ਹਿਤ ਰੱਖੋ, ਆਦਰ ਵਿੱਚ ਦੂਏ ਨੂੰ ਚੰਗਾ ਸਮਝੋ ਮਿਹਨਤ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੁ ਦੀ ਸੇਵਾ ਕਰਿਆ ਕਰੋ ਆਸਾ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਪੁੱਜ ਕੇ ਕਰੋ ਆਪਣੇ ਦੁਖਦਾਈਆਂ ਨੂੰ ਅਸੀਸ ਦਿਓ, ਅਸੀਸ ਦਿਓ, ਫਿਟਕਾਰੋ ਨਾ ! ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਨਾਲ ਰੋਵੋ ਆਪੋ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਓ ਪਰ ਨੀਵਿਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ ਬੁਰਿਆਈ ਦੇ ਵੱਟੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਓਹਨਾਂ ਦਾ ਧਿਆਨ ਰੱਖੋ ਜੇ ਹੋ ਸੱਕੇ ਤਾਂ ਆਪਣੀ ਵਾਹ ਲੱਗਦਿਆ ਸਾਰੇ ਮਨੁੱਖਾਂ ਦੇ ਨਾਲ ਮੇਲ ਰੱਖੋ ਰੋਮੀਆਂ ਨੂੰ 12:9-18 POV-BSI
 
ਵੇਖੋ, ਕਿੰਨਾ ਚੰਗਾ ਤੇ ਸੋਹਣਾ ਹੈ ਭਈ ਭਰਾ ਮਿਲ ਜੁਲ ਕੇ ਵੱਸਣ!ਜ਼ਬੂਰਾਂ ਦੀ ਪੋਥੀ 133:1 POV-BSI
 
[8]
 
ਅਤੇ ਯਿਸੂ ਨੇ ਕੋਲ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਅਕਾਸ਼ ਅਤੇ ਧਰਤੀ ਦਾ ਸਾਰਾ ਇਖ਼ਤਿਆਰ ਮੈਨੂੰ ਦਿੱਤਾ ਗਿਆ ਹੈ ਇਸ ਲਈ ਤੁਸਾਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ਅਰ ਉਨ੍ਹਾਂ ਨੂੰ ਸਿਖਾਓ ਭਈ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁਗ ਦੇ ਅੰਤ ਤੀਕਰ ਹਰ ਵੇਲੇ ਤੁਹਾਡੇ ਨਾਲ ਹਾਂ।। ਮੱਤੀ 28:18-20 POV-BSI
 
ਜਿਹੜਾ ਨਿਹਚਾ ਕਰੇ ਅਤੇ ਬਪਤਿਸਮਾ ਲਵੇ ਅਤੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾ ਮਰਕੁਸ 16:16 POV-BSI
 
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ ਰਸੂਲਾਂ ਦੇ ਕਰਤੱਬ 2:38 POV-BSI
 
ਅਤੇ ਓਹ ਰਾਹ ਤੇ ਜਾਂਦੇ ਜਾਂਦੇ ਇੱਕ ਪਾਣੀ ਦੇ ਕੋਲ ਅੱਪੜੇ। ਤਾਂ ਉਸ ਖੋਜੇ ਨੇ ਕਿਹਾ ਕਿ ਵੇਖ, ਪਾਣੀ ਹੈਗਾ । ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? ਤਦ ਉਹ ਨੇ ਰਥ ਖੜਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿੱਪੁਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾਰਸੂਲਾਂ ਦੇ ਕਰਤੱਬ 8:36-37-38 POV-BSI
 
ਅਥਵਾ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਭਈ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਦਾ ਬਪਤਿਸਮਾ ਲਿਆ ਉਹ ਦੀ ਮੌਤ ਦਾ ਬਪਤਿਸਮਾ ਲਿਆ? ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।। ਰੋਮੀਆਂ ਨੂੰ 6:3-4 POV-BSI
 
ਇਹ ਸੁਣ ਕੇ ਉਨ੍ਹਾਂ ਨੇ ਪ੍ਰਭੁ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ ਰਸੂਲਾਂ ਦੇ ਕਰਤੱਬ 19:5 POV-BSI
 
ਕਿਉਂ ਜੋ ਮਸੀਹ ਯਿਸੂ ਉੱਤੇ ਨਿਹਚਾ ਕਰਨ ਕਰਕੇ ਤੁਸੀਂ ਸੱਭੇ ਪਰਮੇਸ਼ੁਰ ਦੇ ਪੁਤ੍ਰ ਹੋ ਕਿਉਂ ਜੋ ਤੁਸਾਂ ਜਿਨਿੰਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਮਸੀਹ ਨੂੰ ਪਹਿਨ ਲਿਆ ਨਾ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਹੋ ਸੱਕਦਾ ਹੈ ਕਿਉਂ ਜੋ ਤੁਸੀਂ ਸੱਭੇ ਮਸੀਹ ਯਿਸੂ ਵਿੱਚ ਇੱਕੋ ਹੀ ਹੋ ਗਲਾਤੀਆਂ ਨੂੰ 3:26-28 POV-BSI
 
ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੇ ਸੱਦੇ ਦੀ ਇੱਕੋ ਆਸ ਵਿੱਚ ਸੱਦੇ ਗਏ ਇੱਕੋ ਪ੍ਰਭੁ, ਇੱਕੋ ਨਿਹਚਾ, ਇੱਕੋ ਬਪਤਿਸਮਾ ਹੈ ਇੱਕੋ ਪਰਮੇਸ਼ੁਰ ਅਤੇ ਪਿਤਾ ਸਭਨਾਂ ਦਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ, ਅਤੇ ਸਭਨਾਂ ਦੇ ਅੰਦਰ ਹੈ ਅਫ਼ਸੀਆਂ ਨੂੰ 4:4-6 POV-BSI
 
ਤੁਸੀਂ ਬਪਤਿਸਮਾ ਵਿੱਚ ਉਹ ਦੇ ਨਾਲ ਦੱਬੇ ਗਏ ਜਿਹ ਦੇ ਵਿੱਚ ਪਰਮੇਸ਼ੁਰ ਦੀ ਕਰਨੀ ਉੱਤੇ ਨਿਹਚਾ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਇਆ ਤੁਸੀਂ ਉਹ ਦੇ ਨਾਲ ਉਠਾਏ ਵੀ ਗਏ ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ ਕੁਲੁੱਸੀਆਂ ਨੂੰ 2:12-13 POV-BSI
 
ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ । ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ ।। ਪਤਰਸ ਦੀ ਪਹਿਲੀ ਪੱਤ੍ਰੀ 3:21-22 POV-BSI
 
ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ ਰਸੂਲਾਂ ਦੇ ਕਰਤੱਬ 22:16 POV-BSI
 
[9]
 
ਅਤੇ ਯਿਸੂ ਨੇ ਕੋਲ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਅਕਾਸ਼ ਅਤੇ ਧਰਤੀ ਦਾ ਸਾਰਾ ਇਖ਼ਤਿਆਰ ਮੈਨੂੰ ਦਿੱਤਾ ਗਿਆ ਹੈ ਇਸ ਲਈ ਤੁਸਾਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ਅਰ ਉਨ੍ਹਾਂ ਨੂੰ ਸਿਖਾਓ ਭਈ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁਗ ਦੇ ਅੰਤ ਤੀਕਰ ਹਰ ਵੇਲੇ ਤੁਹਾਡੇ ਨਾਲ ਹਾਂ।।ਮੱਤੀ 28:18-20 POV-BSI
 
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਜਗਤ ਵਿੱਚ ਜਾ ਕੇ ਸਰਬੱਤ ਸਰਿਸ਼ਟ ਦੇ ਸਾਹਮਣੇ ਖੁਸਖਬਰੀ ਦਾ ਪਰਚਾਰ ਕਰੋ ਜਿਹੜਾ ਨਿਹਚਾ ਕਰੇ ਅਤੇ ਬਪਤਿਸਮਾ ਲਵੇ ਅਤੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ ਮਰਕੁਸ 16:15-16 POV-BSI
 
ਭਈ ਤੂੰ ਬਚਨ ਦਾ ਪਰਚਾਰ ਕਰ । ਵੇਲੇ ਕੁਵੇਲੇ ਉਸ ਵਿੱਚ ਲੱਗਿਆ ਰਹੁ । ਪੂਰੀ ਧੀਰਜ ਅਤੇ ਸਿੱਖਿਆ ਨਾਲ ਝਿੜਕ ਦਿਹ, ਤਾੜਨਾ ਅਤੇ ਤਗੀਦ ਕਰ ਕਿਉਂ ਜੋ ਉਹ ਸਮਾ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ ਪਰ ਕੰਨਾਂ ਦੀ ਜਲੂਨ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਢੇਰ ਸਾਰੇ ਗੁਰੂ ਧਾਰਨਗੇ ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਫਿਰਨਗੇ ਪਰ ਤੂੰ ਸਭਨੀਂ ਗੱਲੀਂ ਸੁਚੇਤ ਰਹੀਂ, ਦੁਖ ਝੱਲੀਂ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਿਆਂ ਕਰੀਂਤਿਮੋਥਿਉਸ ਨੂੰ ਦੂਜੀ ਪੱਤ੍ਰੀ 4:2-5 POV-BSI
 
[10]
 
ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮੋਏ ਤਾਂ ਸਾਨੂੰ ਨਿਹਚਾ ਹੈ ਜੋ ਉਹ ਦੇ ਨਾਲ ਜੀਵਾਂਗੇ ਭੀ ਰੋਮੀਆਂ ਨੂੰ 6:8 POV-BSI
 
ਅਤੇ ਸੰਸਾਰ ਨਾਲੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਇੱਛਿਆ ਉੱਤੇ ਚੱਲਦਾ ਹੈ ਉਹ ਸਦਾ ਤੀਕ ਕਾਇਮ ਰਹਿੰਦਾ ਹੈ।। ੧ ਯੂਹੰਨਾ 2:17 POV-BSI
 
ਅਸੀਂ ਜਾਣਦੇ ਹਾਂ ਭਈ ਜਿਹ ਨੇ ਪ੍ਰਭੁ ਯਿਸੂ ਨੂੰ ਜੁਆਲਿਆ ਉਹ ਸਾਨੂੰ ਵੀ ਯਿਸੂ ਦੇ ਨਾਲ ਜੁਆਲੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜਾ ਕਰੇਗਾ ਕਿਉਂਕਿ ਸੱਭੋ ਕੁਝ ਤੁਹਾਡੇ ਹੀ ਲਈ ਹੈ ਭਈ ਬਾਹਲਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।। ਇਸ ਕਾਰਨ ਅਸੀਂ ਹੌਸਲਾ ਨਹੀਂ ਹਾਰਦੇ ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ ਕਿਉਂ ਜੋ ਸਾਡਾ ਹੌਲਾ ਜਿਹਾ ਕਸ਼ਟ ਜਿਹੜਾ ਛਿੰਨ ਭਰ ਦਾ ਹੀ ਹੈ ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਨਾਲ ਧਿਆਨ ਕਰਦੇ ਹਾਂ ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਅਨਿੱਤ ਹਨ ਪਰ ਅਣਡਿੱਠ ਵਸਤਾਂ ਨਿੱਤ ਹਨ।। ੨ ਕੁਰਿੰਥੀਆਂ ਨੂੰ 4:14-18 POV-BSI
 
[11]
 
ਅਰ ਉਸ ਦੇ ਜਾਂਦਿਆਂ ਹੋਇਆ ਜਾਂ ਓਹ ਅਕਾਸ਼ ਦੀ ਵੱਲ ਤੱਕ ਰਹੇ ਸਨ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਖਲੋਤੇ ਸਨ ਅਤੇ ਓਹ ਆਖਣ ਲੱਗੇ, ਹੇ ਗਲੀਲੀ ਪੁਰਖੋ, ਤੁਸੀਂ ਕਿਉਂ ਖੜੇ ਅਕਾਸ਼ ਦੀ ਵੱਲ ਵੇਖਦੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਉਸੇ ਤਰਾਂ ਆਵੇਗਾ ਜਿਸ ਤਰਾਂ ਤੁਸਾਂ ਉਸ ਨੂੰ ਅਕਾਸ਼ ਉੱਤੇ ਜਾਂਦੇ ਵੇਖਿਆ ।।ਰਸੂਲਾਂ ਦੇ ਕਰਤੱਬ 1:10-11 POV-BSI
 
ਅਤੇ ਉਹ ਦੇ ਪੁੱਤ੍ਰ ਦੇ ਸੁਰਗੋਂ ਆਉਣ ਦੀ ਉਡੀਕ ਕਰੋ ਜਿਸ ਨੂੰ ਓਨ ਮੁਰਦਿਆਂ ਵਿੱਚੋਂ ਜਿਵਾਲਿਆਂ ਅਰਥਾਤ ਯਿਸੂ ਦੀ ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾ ਲੈਂਦਾ ਹੈ।।  ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 1:10 POV-BSI
 
ਅਸੀਂ ਪ੍ਰਭੁ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਭਈ ਅਸੀਂ ਜਿਹੜੇ ਜੀਉਂਦੇ ਅਤੇ ਪ੍ਰਭੁ ਦੇ ਆਉਣ ਤੀਕ ਬਾਕੀ ਰਹਿੰਦੇ ਹਾਂ ਸੋ ਓਹਨਾਂ ਤੋਂ ਜਿਹੜੇ ਸੌਂ ਗਏ ਹਨ ਕਦੀ ਅਗੇਤੇ ਨਾ ਹੋਵਾਂਗੇ ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ ਤਦ ਅਸੀਂ ਜਿਹੜੇ ਜੀਉਂਦੇ ਅਤੇ ਬਾਕੀ ਰਹਿੰਦੇ ਹਾਂ ਓਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੁ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ ਅਤੇ ਇਸੇ ਤਰਾਂ ਅਸੀਂ ਸਦਾ ਪ੍ਰਭੁ ਦੇ ਸੰਗ ਰਹਾਂਗੇ ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 4:15-17 POV-BSI
 
ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਜਤਨ ਕਰੋ ਭਈ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਹਕਲੰਕ ਠਹਿਰੋ ਅਤੇ ਸਾਡੇ ਪ੍ਰਭੁ ਦੀ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਓਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ ਤੁਹਾਨੂੰ ਲਿਖਿਆ ਸੀ ਪਤਰਸ ਦੀ ਦੂਜੀ ਪੱਤ੍ਰੀ 3:14-15 POV-BSI
 
ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਫਲ ਮੇਰੇ ਕੋਲ ਹੈ ਭਈ ਮੈਂ ਹਰੇਕ ਨੂੰ ਜਿਹਾ ਜਿਸ ਦਾ ਕੰਮ ਹੈ ਤਿਹਾ ਉਹ ਨੂੰ ਬਦਲਾ ਦਿਆਂ ਪਰਕਾਸ਼ ਦੀ ਪੋਥੀ 22:12 POV-BSI
 
ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਉਹ ਆਖਦਾ ਹੈ ਭਈ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੁ ਯਿਸੂ, ਆਓ!।। ਪਰਕਾਸ਼ ਦੀ ਪੋਥੀ 22:20 POV-BSI