ਸ਼ਾਨਦਾਰ ਤੋਹਫ਼ੇ

ਸ਼ਾਨਦਾਰ ਤੋਹਫ਼ੇ

ਜਿਵੇਂ ਕਿ ਅਸੀਂ ਦੇਖਿਆ ਹੈ, ਪਰਮਾਤਮਾ ਸਾਡੇ ਤੋਂ ਬਹੁਤ ਜਿਆਦਾ ਕੁੱਜ ਨਹੀਂ ਮੰਗਦਾ । ਉਹ ਕੇਵਲ ਚਾਹੁੰਦਾ ਹੈ ਕਿ ਅਸੀਂ ਉਸਦੇ ਪੁੱਤਰ, ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਰਖੀਏ ਕਿ ਉਹ ਸਾਡਾ ਮੁਕਤੀਦਾਤਾ ਅਤੇ ਭਗਵਾਨ ਹੈ।

ਇਸ ਦੇ ਬਦਲੇ ਵਿੱਚ ਬਹੁਤ ਕੁਝ

ਜਦੋਂ ਅਸੀਂ ਸਿਰਫ਼ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ਼ ਕਰਨਾ ਚੁਣਦੇ ਹਾਂ, ਇਹ ਬਦਲੇ ਵਿੱਚ ਜੋ ਪਰਮਾਤਮਾ ਸਾਨੂੰ ਦਿੰਦਾ ਹੈ, ਉਹ ਅਸਚਰਜ ਹੈ: 
ਤੁਸੀਂ ਆਪਣੇ ਲਈ ਪਰਮਾਤਮਾ ਦੇ ਪਿਆਰ ਅਤੇ ਦੇਖਭਾਲ ਦਾ ਅਨੁਭਵ ਕਰਨਾ ਸ਼ੁਰੂ ਕਰੋਗੇ [1] 
ਤੁਹਾਡੇ ਪਾਪ ਪੂਰੀ ਤਰ੍ਹਾਂ ਮੁਆਫ ਕਰ ਦਿੱਤੇ ਜਾਣਗੇ [2] 
ਤੁਹਾਨੂੰ ਇੱਕ ਨਵਾਂ ਮਸੀਹ-ਭਰਿਆ ਦਿਲ ਪ੍ਰਾਪਤ ਹੋਵੇਗਾ [3] 
ਤੁਹਾਨੂੰ ਜੀਵਨ ਵਿਚ ਅਗਵਾਈ ਕਰਨ ਲਈ ਆਪਣੇ ਦਿਲ ਵਿਚ ਪਰਮਾਤਮਾ ਦਾ ਪਵਿੱਤਰ ਸਵਰੂਪ ਪ੍ਰਾਪਤ ਹੁੰਦਾ ਹੈ [4] 
ਤੁਹਾਨੂੰ ਉਸੇ ਵੇਲੇ ਪਰਮਾਤਮਾ ਦੇ ਬੱਚੇ ਵਜੋਂ ਅਪਣਾਇਆ ਜਾਂਦਾ ਹੈ [5] 
ਤੁਸੀਂ ਅਧਿਆਤਮਿਕ ਤੌਰ ਤੇ ਜਿੰਦਾ ਹੋ ਜਾਓਗੇ [6] 
ਤੁਸੀਂ ਹੁਣ ਇੱਕ ਨਵੀਂ ਜ਼ਿੰਦਗੀ ਜੀਉਣਾ ਸ਼ੁਰੂ ਕਰੋਗੇ [7] 
ਪਰਮਾਤਮਾ ਦੇ ਪਿਆਰ ਨੂੰ ਪ੍ਰਾਪਤ ਕਰਨ ਨਾਲ ਤੁਸੀਂ ਹੋਰ ਲੋਕਾਂ ਨੂੰ ਵੀ ਪਿਆਰ ਕਰ ਸਕਦੇ ਹੋ [8] 
ਤੁਸੀਂ ਸੱਚ ਦੇਖਣਾ ਸ਼ੁਰੂ ਕਰੋਗੇ ਅਤੇ ਜੀਵਨ ਦਾ ਮਕਸਦ ਲੱਭ ਸਕੋਗੇ [9] 
ਜ਼ਿੰਦਗੀ ਦੇ ਔਖੇ ਹਾਲਾਤਾਂ ਵਿਚ ਵੀ ਤੁਹਾਨੂੰ ਆਪਣੇ ਦਿਲ ਵਿਚ ਮਨ ਦੀ ਸ਼ਾਂਤੀ ਮਿਲੇਗੀ [10] 
ਅਤੇ ਆਖਰੀ, ਪਰ ਘੱਟ ਨਹੀਂ: ਧਰਤੀ ਉੱਤੇ ਤੁਹਾਡੀ ਜ਼ਿੰਦਗੀ ਦੇ ਬਾਅਦ ਤੁਹਾਡੇ ਕੋਲ ਸਦੀਵੀ ਜੀਵਨ ਹੋਵੇਗਾ [11]

ਖੈਰ, ਇਹ ਸਭ ਲੁਭਾਵਣੇ ਫਾਏਦੇ ਹਨ, ਪਰ ਪਰਮਾਤਮਾ ਨਾਲ ਆਪਣੀ ਜ਼ਿੰਦਗੀ ਬਿਤਾਉਣਾ ਇੰਨਾ ਸ਼ਾਨਦਾਰ ਹੈ ਕਿ ਤੁਸੀਂ ਪਰਮਾਤਮਾ ਨਾਲ ਆਪਣੇ ਰਿਸ਼ਤੇ ਵਿੱਚ ਵਧਦੇ ਹੋਏ ਯਕੀਨਨ ਵੱਧ ਤੋਂ ਵੱਧ ਅਨੁਭਵ ਕਰੋਗੇ!

ਤਿਆਰੀ ਕਰੋ!

ਹੁਣ ਜਦੋਂ ਤੁਸੀਂ ਜਾਣਦੇ ਹੋ ਕਿ ਚੋਣ ਕੀ ਹੈ, ਲਾਭ ਅਤੇ ਖਰਚੇ ਕੀ ਹਨ….. ਕੀ ਤੁਸੀਂ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਲਈ ਤਿਆਰ ਹੋ[12]?

 

ਜਾਰੀ ਰੱਖੋ: ਕਾਰਵਾਈ ਲਈ ਤਿਆਰ

 

[1]

ਪਰ ਇਉਂ ਨਹੀਂ ਭਈ ਜਿਹਾ ਅਪਰਾਧ ਹੋਇਆ ਤਿਹੀ ਹੀ ਬਖ਼ਸ਼ੀਸ਼ ਵੀ ਹੋਈ ਕਿਉਂਕਿ ਜਦ ਇੱਕ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਬਖ਼ਸ਼ੀਸ਼ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਵਾਫ਼ਰ ਪਰਗਟ ਹੋਈ ਰੋਮੀਆਂ ਨੂੰ 5:15 POV-BSI

ਸਗੋਂ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਸੀ ਅਸੀਂ ਹੱਦੋਂ ਵਧ ਫਤਹ ਪਾਉਂਦੇ ਹਾਂ ਕਿਉਂ ਜੋ ਮੈਨੂੰ ਪਰਤੀਤ ਹੈ ਭਈ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ ਨਾ ਉਚਿਆਈ, ਨਾ ਡੁੰਘਿਆਈ, ਨਾ ਕੋਈ ਹੋਰ ਸਰਿਸ਼ਟੀ ਪਰਮੇਸ਼ੁਰ ਦੇ ਓਸ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਹੈ ਸਾਨੂੰ ਅੱਡ ਕਰ ਸੱਕੇਗੀ।। ਰੋਮੀਆਂ ਨੂੰ 8:37-39 POV-BSI

ਪਰੰਤੂ ਪਰਮੇਸ਼ੁਰ ਆਪਣਾ ਪ੍ਰੇਮ ਸਾਡੇ ਉੱਤੇ ਇਉਂ ਪਰਗਟ ਕਰਦਾ ਹੈ ਭਈ ਜਾਂ ਅਸੀਂ ਅਜੇ ਪਾਪੀ ਹੀ ਸਾਂ ਤਾਂ ਮਸੀਹ ਸਾਡੇ ਲਈ ਮੋਇਆ ਰੋਮੀਆਂ ਨੂੰ 5:8 POV-BSI

ਮੈਂ ਮਸੀਹ ਦੇ ਨਾਲ ਸਲੀਬ ਦਿੱਤਾ ਗਿਆ ਹਾਂ ਪਰ ਹੁਣ ਤੋਂ ਮੈਂ ਤਾਂ ਨਹੀਂ ਜੀਉਂਦਾ ਸਗੋਂ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜਿਹੜਾ ਜੀਵਨ ਸਰੀਰ ਵਿੱਚ ਭੋਗਦਾ ਹਾਂ ਸੋ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਨਾਲ ਭੋਗਦਾ ਹਾਂ ਜਿਹ ਨੇ ਮੇਰੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ ਗਲਾਤੀਆਂ ਨੂੰ 2:20 POV-BSI

ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ) ਅਫ਼ਸੀਆਂ ਨੂੰ 2:4-5 POV-BSI

ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ ਪਰਮੇਸ਼ੁਰ ਦਾ ਪ੍ਰੇਮ ਸਾਡੇ ਵਿੱਚ ਇਸ ਤੋਂ ਪਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤ੍ਰ ਨੂੰ ਸੰਸਾਰ ਵਿੱਚ ਘੱਲਿਆ ਭਈ ਅਸੀਂ ਉਹ ਦੇ ਰਾਹੀਂ ਜੀਵੀਏ ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ ੧ ਯੂਹੰਨਾ 4:7-10 POV-BSI

ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਭਈ ਉਹ ਤੁਹਾਨੂੰ ਵੇਲੇ ਸਿਰ ਉੱਚਿਆ ਕਰੇ ਅਤੇ ਆਪਣੀ ਸਾਰੀ ਚਿੰਤਾ ਓਸ ਉੱਤੇ ਸੁਟ ਛੱਡੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ ਪਤਰਸ ਦੀ ਪਹਿਲੀ ਪੱਤ੍ਰੀ 5:6-7 POV-BSI

ਜਿਹੜਾ ਸਰਦਾਰਾਂ ਦੀ ਪੱਖਵਾਦੀ ਨਹੀਂ ਕਰਦਾ ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਓਹ ਸਾਰੇ ਦਾ ਸਾਰਾ ਉਹ ਦੇ ਹੱਥ ਦਾ ਕੰਮ ਹੈ। ਅੱਯੂਬ 34:19 POV-BSI

ਕਿਉਂ ਜੋ ਉਸ ਦੀਆਂ ਅੱਖਾਂ ਮਨੁੱਖ ਦੇ ਮਾਰਗਾਂ ਉੱਤੇ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ। ਅੱਯੂਬ 34:21 POV-BSI

ਪਰ ਤੂੰ, ਹੇ ਪ੍ਰਭੁ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ। ਜ਼ਬੂਰਾਂ ਦੀ ਪੋਥੀ 86:15 POV-BSI

ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਓਹੀ ਪਰਮੇਸ਼ੁਰ ਹੈ ਜਿਹੜਾ ਆਪਣੀ ਗੱਲ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੀਕ ਉਨ੍ਹਾਂ ਉੱਤੇ ਦਯਾਵਾਨ ਹੈ ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ ਬਿਵਸਥਾ ਸਾਰ 7:9 POV-BSI

ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ। ਅਤੇ ਜਿਹੜੇ ਮਨੋ ਲਾ ਕੇ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।। ਕਹਾਉਤਾਂ 8:17 POV-BSI

ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਵਿਖੇ ਸੋਚਦਾ ਹਾਂ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ ਯਿਰਮਿਯਾਹ 29:11-13 POV-BSI

[2]

ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ ਕੁਲੁੱਸੀਆਂ ਨੂੰ 1:14 POV-BSI

ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ੧ ਯੂਹੰਨਾ 1:7 POV-BSI

ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ ੧ ਯੂਹੰਨਾ 1:9 POV-BSI

ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ ਅਫ਼ਸੀਆਂ ਨੂੰ 1:7 POV-BSI

[3]

ਅਤੇ ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬ਼ਖ਼ਸ਼ਾਂਗਾ ਹਿਜ਼ਕੀਏਲ 36:26 POV-BSI

ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ ਅਫ਼ਸੀਆਂ ਨੂੰ 3:17 POV-BSI

ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਦੇਹੀ ਪਾਪ ਦੇ ਕਾਰਨ ਮਰ ਗਈ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ ਰੋਮੀਆਂ ਨੂੰ 8:10 POV-BSI

[4]

ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ ਰਸੂਲਾਂ ਦੇ ਕਰਤੱਬ 2:38 POV-BSI

ਅਸੀਂ ਏਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤ੍ਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ।। ਰਸੂਲਾਂ ਦੇ ਕਰਤੱਬ 5:32 POV-BSI

ਮੁਬਾਰਕ ਹੋਵੇ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਮਸੀਹ ਵਿੱਚ ਸੁਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ ਅਫ਼ਸੀਆਂ ਨੂੰ 1:3 POV-BSI

ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਥਾਪਿਆ ਉਹ ਪਰਮੇਸ਼ੁਰ ਹੈ ਉਹ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਮਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।। ੨ ਕੁਰਿੰਥੀਆਂ ਨੂੰ 1:21-22 POV-BSI

ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਜਿਹ ਦੇ ਨਾਲ ਨਿਸਤਾਰੇ ਦੇ ਦਿਨ ਤੀਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ ਉਦਾਸ ਨਾ ਕਰੋ ਅਫ਼ਸੀਆਂ ਨੂੰ 4:30 POV-BSI

ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ ਯੂਹੰਨਾ 14:26 POV-BSI

ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪ੍ਰੇਮ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਹਿਰਦਿਆਂ ਵਿੱਚ ਪਾਇਆ ਗਿਆ ਹੋਇਆ ਹੈ ਰੋਮੀਆਂ ਨੂੰ 5:5 POV-BSI

ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤ੍ਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ; ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।। ੧ ਕੁਰਿੰਥੀਆਂ ਨੂੰ 6:19-20 POV-BSI

ਸੋ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਦੇ ਰਾਹੀਂ ਬੋਲ ਕੇ ਕੋਈ ਨਹੀਂ ਆਖਦਾ ਹੈ, “ਯਿਸੂ ਸਰਾਪਤ ਹੈ”, ਨਾ ਕੋਈ ਕਹਿ ਸੱਕਦਾ ਹੈ, “ਯਿਸੂ ਪ੍ਰਭੁ ਹੈ” ਪਰ ਨਿਰਾ ਪਵਿੱਤ੍ਰ ਆਤਮਾ ਦੇ ਰਾਹੀਂ।। ੧ ਕੁਰਿੰਥੀਆਂ ਨੂੰ 12:3 POV-BSI

[5]

ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ ਓਹ ਨਾ ਲਹੂ ਤੋਂ, ਨਾ ਸਰੀਰ ਦੀ ਇੱਛਿਆ ਤੋਂ, ਨਾ ਪੁਰਖ ਦੀ ਇੱਛਿਆ ਤੋਂ, ਪਰ ਪਰਮੇਸ਼ੁਰ ਤੋਂ ਪੈਦਾ ਹੋਏ ਯੂਹੰਨਾ 1:12-13 POV-BSI

ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ “ਅੱਬਾ” ਅਰਥਾਤ “ਹੇ ਪਿਤਾ” ਪੁਕਾਰਦਾ ਹੈ ਸੋ ਤੂੰ ਅਗਾਹਾਂ ਨੂੰ ਗੁਲਾਮ ਨਹੀਂ ਸਗੋਂ ਪੁੱਤ੍ਰ ਹੈਂ ਅਤੇ ਜੇ ਪੁੱਤ੍ਰ ਹੈਂ ਤਾਂ ਪਰਮੇਸ਼ੁਰ ਦੇ ਰਾਹੀਂ ਅਧਕਾਰੀ ਵੀ ਹੈਂ।। ਗਲਾਤੀਆਂ ਨੂੰ 4:4-7 POV-BSI

ਵੇਖੋ, ਪਿਤਾ ਨੇ ਸਾਡੇ ਨਾਲ ਕਿਹੋ ਜਿਹਾ ਪ੍ਰੇਮ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸਦਾਈਏ! ਅਤੇ ਏਹੋ ਅਸੀਂ ਹਾਂ ਵੀ । ਇਸ ਕਰਕੇ ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂ ਜੋ ਉਸ ਨੇ ਉਹ ਨੂੰ ਨਹੀਂ ਜਾਣਿਆ ੧ ਯੂਹੰਨਾ 3:1 POV-BSI

ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ ਓਹੀ ਪਰਮੇਸ਼ੁਰ ਦੇ ਪੁੱਤ੍ਰ ਹਨ ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤ੍ਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ “ਅੱਬਾ”, ਹੇ ਪਿਤਾ, ਪੁਕਾਰਦੇ ਹਾਂ ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਸਾਖੀ ਦਿੰਦਾ ਹੈ ਭਈ ਅਸੀਂ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।। ਰੋਮੀਆਂ ਨੂੰ 8:14-17 POV-BSI

ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਅਜੇ ਇਹ ਪਰਗਟ ਨਹੀਂ ਹੋਇਆ ਭਈ ਅਸੀਂ ਕੀ ਕੁਝ ਹੋਵਾਂਗੇ ! ਅਸੀਂ ਇਹ ਜਾਣਦੇ ਹਾਂ ਭਈ ਜਦ ਉਹ ਪਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂ ਜੋ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ ੧ ਯੂਹੰਨਾ 3:2 POV-BSI

[6]

ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੇ ਵਿਹਾਰ ਅਨੁਸਾਰ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਰੂਹ ਦੇ ਅਨੁਸਾਰ ਅੱਗੇ ਚੱਲਦੇ ਸਾਓ ਜਿਹੜੀ ਹੁਣ ਅਣਆਗਿਆਕਾਰੀ ਦੇ ਪੁੱਤ੍ਰਾਂ ਵਿੱਚ ਅਸਰ ਕਰਦੀ ਹੈ ਅਫ਼ਸੀਆਂ ਨੂੰ 2:1-2 POV-BSI

ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ) ਅਫ਼ਸੀਆਂ ਨੂੰ 2:4-5 POV-BSI

[7]

ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ ੨ ਕੁਰਿੰਥੀਆਂ ਨੂੰ 5:17 POV-BSI

ਸੋ ਜਿਵੇਂ ਤੁਸਾਂ ਮਸੀਹ ਯਿਸੂ ਪ੍ਰਭੁ ਨੂੰ ਕਬੂਲ ਕੀਤਾ ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ ਅਤੇ ਜੜ੍ਹ ਫੜ ਕੇ ਅਤੇ ਉਹ ਦੇ ਉੱਤੇ ਉਸਰ ਕੇ ਅਤੇ ਆਪਣੀ ਨਿਹਚਾ ਵਿੱਚ ਦ੍ਰਿੜ੍ਹ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ ਧੰਨਵਾਦ ਬਾਹਲਾ ਕਰਦੇ ਜਾਓ।। ਕੁਲੁੱਸੀਆਂ ਨੂੰ 2:6-7 POV-BSI

ਜਦੋਂ ਤੀਕ ਅਸੀਂ ਸੱਭੇ ਨਿਹਚਾ ਦੀ ਅਤੇ ਪਰਮੇਸ਼ੁਰ ਦੇ ਪੁੱਤ੍ਰ ਦੀ ਪਛਾਣ ਦੀ ਏਕਤਾ ਅਤੇ ਪੂਰੇ ਮਰਦਾਊਪਣੇ ਤੀਕ ਅਰਥਾਤ ਮਸੀਹ ਦੀ ਪੂਰੀ ਡੀਲ ਦੇ ਅੰਦਾਜ਼ੇ ਤੀਕ ਨਾ ਪਹੁੰਚੀਏ ਅਫ਼ਸੀਆਂ ਨੂੰ 4:13 POV-BSI

ਅਤੇ ਇਹ ਜਿਹੜਾ ਬਚਨ ਹੈ ਕਿ “ਫੇਰ ਇੱਕ ਵਾਰੀ,” ਇਹ ਪਤਾ ਦਿੰਦਾ ਹੈ ਭਈ ਬਣਾਈਆਂ ਹੋਈਆਂ ਵਸਤਾਂ ਵਾਂਙੁ ਓਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ ਤਾਂ ਜੋ ਓਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ ਸੋਂ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਭੈ ਨਾਲ ਪਰਮੇਸ਼ੁਰ ਦੀ ਉਹ ਉਪਾਸਨਾ ਕਰੀਏ ਜੋ ਉਹ ਦੇ ਮਨ ਭਾਵੇ, ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।। ਇਬਰਾਨੀਆਂ ਨੂੰ 12:27-28-29 POV-BSI

[8]

ਜੋ ਕੋਈ ਮੇਰੇ ਉੱਤੇ ਨਿਹਚਾ ਕਰਦਾ ਹੈ ਲਿਖਤ ਅਨੁਸਾਰ ਅੰਮ੍ਰਿਤ ਜਲ ਦੀਆਂ ਨਦੀਆਂ ਉਹ ਦੇ ਅੰਦਰੋਂ ਵਗਣਗੀਆਂ! ਪਰ ਉਹ ਨੇ ਇਹ ਗੱਲ ਆਤਮਾ ਦੇ ਵਿਖੇ ਆਖੀ ਜਿਹੜਾ ਉਨ੍ਹਾਂ ਨੂੰ ਪ੍ਰਾਪਤ ਹੋਣਾ ਸੀ ਜਿਨ੍ਹਾਂ ਉਸ ਉੱਤੇ ਨਿਹਚਾ ਕੀਤੀ ਕਿਉਂਕਿ ਆਤਮਾ ਅਜੇ ਦਿੱਤਾ ਨਾ ਗਿਆ ਸੀ ਇਸ ਲਈ ਜੋ ਯਿਸੂ ਦਾ ਤੇਜ ਅਜੇ ਪਰਕਾਸ਼ ਨਹੀਂ ਸੀ ਹੋਇਆ ਯੂਹੰਨਾ 7:38-39 POV-BSI

ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ ੧ ਯੂਹੰਨਾ 4:7-8 POV-BSI

ਇੱਕ ਦੂਏ ਨਾਲ ਪਿਆਰ ਕਰਨ ਤੋਂ ਬਿਨਾ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜਿਹੜਾ ਦੂਏ ਦੇ ਨਾਲ ਪਿਆਰ ਕਰਦਾ ਹੈ ਉਹ ਨੇ ਸ਼ਰਾ ਨੂੰ ਪੂਰਿਆਂ ਕੀਤਾ ਹੈ ਏਹ, ਭਈ ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਭੀ ਹੋਵੇ ਤਾਂ ਸਭਨਾਂ ਦਾ ਤਾਤਪਰਜ ਐੱਨੀ ਗੱਲ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਕਰਕੇ ਪਿਆਰ ਸ਼ਰਾ ਦਾ ਪੂਰਾ ਕਰਨਾ ਹੈ।। ਰੋਮੀਆਂ ਨੂੰ 13:8-10 POV-BSI

ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਸਾਓ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਔਸਰ ਜਾਣ ਕੇ ਨਾ ਵਰਤੋਂ ਸਗੋਂ ਪ੍ਰੇਮ ਦੇ ਰਾਹੀਂ ਇੱਕ ਦੂਏ ਦੀ ਟਹਿਲ ਸੇਵਾ ਕਰੋ ਕਿਉਂ ਜੋ ਸਾਰੀ ਸ਼ਰਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਭਈ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ ਗਲਾਤੀਆਂ ਨੂੰ 5:13-14 POV-BSI

[9]

ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ ਯੂਹੰਨਾ 14:6 POV-BSI

ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ ਯੂਹੰਨਾ 1:17 POV-BSI

ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਉਹ ਦੀ ਪਰਤੀਤ ਕੀਤੀ ਸੀ ਆਖਿਆ, ਜੋ ਤੁਸੀਂ ਮੇਰੇ ਬਚਨ ਤੇ ਖਲੋਤੇ ਰਹੋ ਤਾਂ ਠੀਕ ਤੁਸੀਂ ਮੇਰੇ ਚੇਲੇ ਹੋ ਅਰ ਸਚਿਆਈ ਨੂੰ ਜਾਣੋਗੇ ਅਤੇ ਸਚਿਆਈ ਤੁਹਾਨੂੰ ਅਜ਼ਾਦ ਕਰੇਗੀ ਯੂਹੰਨਾ 8:31-32 POV-BSI

ਪਰ ਜਦ ਉਹ ਅਰਥਾਤ ਸਚਿਆਈ ਦਾ ਆਤਮਾ ਆਵੇ ਤਦ ਉਹ ਸਾਰੀ ਸਚਿਆਈ ਵਿੱਚ ਤੁਹਾਡੀ ਅਗਵਾਈ ਕਰੇਗਾ ਕਿਉਂ ਜੋ ਉਹ ਆਪਣੀ ਵੱਲੋਂ ਨਾ ਕਰੇਗਾ ਪਰ ਜੋ ਕੁਝ ਸੁਣੇਗਾ ਸੋਈ ਆਖੇਗਾ ਅਤੇ ਉਹ ਹੋਣ ਵਾਲੀਆਂ ਗੱਲਾਂ ਤੁਹਾਨੂੰ ਦੱਸੇਗਾ ਯੂਹੰਨਾ 16:13 POV-BSI 

ਪਰ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਜੋ ਸੱਚੇ ਭਗਤ ਆਤਮਾ ਅਰ ਸਚਿਆਈ ਨਾਲ ਪਿਤਾ ਦੀ ਭਗਤੀ ਕਰਨਗੇ ਕਿਉਂਕਿ ਪਿਤਾ ਏਹੋ ਜੇਹੇ ਭਗਤਾਂ ਨੂੰ ਚਾਹੁੰਦਾ ਹੈ ਯੂਹੰਨਾ 4:23 POV-BSI 

ਓਹਨਾਂ ਨੂੰ ਸਚਿਆਈ ਨਾਲ ਪਵਿੱਤ੍ਰ ਕਰ । ਤੇਰਾ ਬਚਨ ਸਚਿਆਈ ਹੈ ਯੂਹੰਨਾ 17:17 POV-BSI

ਪਰਮੇਸ਼ੁਰ ਵਫ਼ਾਦਾਰ ਹੈ ਜਿਹ ਦੇ ਰਾਹੀਂ ਤੁਸੀਂ ਉਹ ਦੇ ਪੁੱਤ੍ਰ ਯਿਸੂ ਮਸੀਹ ਸਾਡੇ ਪ੍ਰਭੁ ਦੀ ਸੰਗਤ ਲਈ ਸੱਦੇ ਗਏ ਸਾਓ।। ੧ ਕੁਰਿੰਥੀਆਂ ਨੂੰ 1:9 POV-BSI

ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਉਸ ਨੇ ਓਹਨਾਂ ਨੂੰ ਸੱਦਿਆ ਭੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਭੀ ਠਹਿਰਾਇਆ ਭਈ ਉਹ ਦੇ ਪੁੱਤ੍ਰ ਦੇ ਸਰੂਪ ਉੱਤੇ ਬਣਨ ਭਈ ਉਹ ਬਹੁਤੇ ਭਰਾਵਾਂ ਵਿੱਚੋਂ ਜੇਠਾ ਹੋਵੇ ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਓਹਨਾਂ ਨੂੰ ਸੱਦਿਆ ਭੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਓਹਨਾਂ ਨੂੰ ਧਰਮੀ ਭੀ ਠਹਿਰਾਇਆ ਅਤੇ ਜਿੰਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਭੀ ਦਿੱਤੀ।। ਰੋਮੀਆਂ ਨੂੰ 8:29-30 POV-BSI 

ਉਹ ਜਿਹੜਾ ਆਖਦਾ ਹੈ ਭਈ ਮੈਂ ਓਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਭਈ ਜਿਵੇਂ ਉਹ ਚੱਲਦਾ ਸੀ ਤਿਵੇਂ ਆਪ ਵੀ ਚੱਲੇ।। ੧ ਯੂਹੰਨਾ 2:6 POV-BSI

ਅਰ ਇਸ ਗੱਲ ਦਾ ਪਰਕਾਸ਼ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਹ ਨੇ ਸਭ ਵਸਤਾਂ ਉਤਪਤ ਕੀਤੀਆਂ ਭਈ ਹੁਣ ਕਲੀਸਿਯਾ ਦੇ ਰਾਹੀਂ ਸੁਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ ਉਸ ਸਦੀਪਕ ਮਨਸ਼ਾ ਦੇ ਅਨੁਸਾਰ ਜਿਹੜੀ ਉਹ ਨੇ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਧਾਰੀ ਜਿਹ ਦੇ ਵਿੱਚ ਉਸ ਉੱਤੇ ਨਿਹਚਾ ਕਰਨ ਦੇ ਦੁਆਰਾ ਸਾਨੂੰ ਦਿਲੇਰੀ ਅਤੇ ਢੋਈ ਭਰੋਸੇ ਨਾਲ ਪਰਾਪਤ ਹੁੰਦੀ ਹੈ ਅਫ਼ਸੀਆਂ ਨੂੰ 3:9-12 POV-BSI

[10]

ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।। ਫ਼ਿਲਿੱਪੀਆਂ ਨੂੰ 4:6-7 POV-BSI

ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ ਰੋਮੀਆਂ ਨੂੰ 14:17 POV-BSI

ਹੁਣ ਆਸਾ ਦਾ ਪਰਮੇਸ਼ੁਰ ਤੁਹਾਨੂੰ ਨਿਹਚਾ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਭਈ ਤੁਸੀਂ ਪਵਿੱਤਰ ਆਤਮਾ ਦੀ ਸਮਰਥ ਨਾਲ ਆਸਾ ਵਿੱਚ ਵਧਦੇ ਜਾਵੋ।। ਰੋਮੀਆਂ ਨੂੰ 15:13 POV-BSI

ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਸਾਂ ਸਭਨਾਂ ਦੇ ਅੰਗ ਸੰਗ ਹੋਵੇ। ਆਮੀਨ ।। ਰੋਮੀਆਂ ਨੂੰ 15:33 POV-BSI

ਕਿਉਂ ਜੋ ਪਰਮੇਸ਼ੁਰ ਘਮਸਾਣ ਦਾ ਨਹੀਂ ਸਗੋਂ ਸ਼ਾਂਤੀ ਦਾ ਹੈ।। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂ ਵਿੱਚ ਹੈ ੧ ਕੁਰਿੰਥੀਆਂ ਨੂੰ 14:33 POV-BSI

ਮੁਕਦੀ ਗੱਲ ਹੇ ਭਰਾਵੇ, ਅਨੰਦ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਮਿਲੇ ਰਹੋ ਅਤੇ ਪਰਮੇਸ਼ੁਰ ਜੋ ਪ੍ਰੇਮ ਅਤੇ ਸ਼ਾਤੀ ਦਾ ਦਾਤਾ ਹੈ ਤੁਹਾਡੇ ਅੰਗ ਸੰਗ ਹੋਵੇਗਾ ੨ ਕੁਰਿੰਥੀਆਂ ਨੂੰ 13:11 POV-BSI

ਜੋ ਕੁਝ ਤੁਸਾਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਓਹੀਓ ਕਰੋ ਤਾਂ ਸ਼ਾਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ।। ਫ਼ਿਲਿੱਪੀਆਂ ਨੂੰ 4:9 POV-BSI

ਅਤੇ ਮਸੀਹ ਦੀ ਸ਼ਾਂਤ ਜਿਹ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ ਕੁਲੁੱਸੀਆਂ ਨੂੰ 3:15 POV-BSI

ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 5:23 POV-BSI

ਅਸੀਂ ਜਾਣਦੇ ਹਾਂ ਭਈ ਜਿਹੜੇ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਹਨ ਸਾਰੀਆਂ ਵਸਤਾਂ ਰਲ ਕੇ ਓਹਨਾਂ ਦਾ ਭਲਾ ਕਰਦੀਆਂ ਹਨ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਮਨਸ਼ਾ ਦੇ ਅਨੁਸਾਰ ਸੱਦੇ ਹੋਏ ਹਨ ਰੋਮੀਆਂ ਨੂੰ 8:28 POV-BSI

ਪਿਤਾ ਪਰਮੇਸ਼ੁਰ ਦੀ ਵੱਲੋਂ ਅਤੇ ਪਿਤਾ ਦੇ ਪੁੱਤ੍ਰ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪ੍ਰੇਮ ਸਣੇ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ ਸੰਗ ਰਹੇਗੀ।। ੨ ਯੂਹੰਨਾ 1:3 POV-BSI

[11]

ਪਰ ਹੁਣ ਮੈਂ ਤੇਰੇ ਕੋਲ ਆਉਂਦਾ ਹਾਂ ਅਤੇ ਮੈਂ ਜਗਤ ਵਿੱਚ ਏਹ ਗੱਲਾਂ ਆਖਦਾ ਹਾਂ ਤਾਂ ਜੋ ਮੇਰੀ ਖੁਸ਼ੀ ਓਹਨਾਂ ਵਿੱਚ ਪੂਰੀ ਹੋਵੇ ਯੂਹੰਨਾ 17:13 POV-BSI

ਯਿਸੂ ਨੇ ਉੱਤਰ ਦਿੱਤਾ, ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਕੋਈ ਮਨੁੱਖ ਜੇਕਰ ਜਲ ਅਰ ਆਤਮਾ ਤੋਂ ਨਾ ਜੰਮੇ ਤਾਂ ਪਰਮੇਸ਼ੁਰ ਦੇ ਰਾਜ ਵਿੱਚ ਵੜ ਨਹੀਂ ਸੱਕਦਾ ਯੂਹੰਨਾ 3:5 POV-BSI

ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰਾ ਬਚਨ ਸੁਣਦਾ ਅਤੇ ਉਹ ਦੀ ਪਰਤੀਤ ਕਰਦਾ ਹੈ ਜਿਨ੍ਹ ਮੈਨੂੰ ਘੱਲਿਆ ਸਦੀਪਕ ਜੀਉਣ ਉਹ ਦਾ ਹੈ ਅਰ ਉਸ ਉੱਤੇ ਸਜ਼ਾ ਦਾ ਹੁਕਮ ਨਹੀਂ ਹੁੰਦਾ ਸਗੋਂ ਮੌਤ ਤੋਂ ਪਾਰ ਲੰਘ ਕੇ ਉਹ ਜੀਉਣ ਵਿੱਚ ਜਾ ਪਹੁੰਚਿਆ ਹੈ ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਕਿ ਮੁਰਦੇ ਪਰਮੇਸ਼ੁਰ ਦੇ ਪੁੱਤ੍ਰ ਦੀ ਅਵਾਜ਼ ਸੁਣਨਗੇ ਅਤੇ ਸੁਣ ਕੇ ਜੀਉਣਗੇ ਯੂਹੰਨਾ 5:24-25 POV-BSI

ਮੈਂ ਉਨ੍ਹਾਂ ਨੂੰ ਸਦੀਪਕ ਜੀਉਣ ਦਿੰਦਾ ਹਾਂ ਅਰ ਉਨ੍ਹਾਂ ਦਾ ਸਦੀਪਕਾਲ ਤੀਕੁ ਕਦੇ ਨਾਸ ਨਾ ਹੋਵੇਗਾ, ਨਾ ਕੋਈ ਉਨ੍ਹਾਂ ਨੂੰ ਮੇਰੇ ਹੱਥੋਂ ਖੋਹ ਲਵੇਗਾ ਯੂਹੰਨਾ 10:28 POV-BSI

ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।। ਰੋਮੀਆਂ ਨੂੰ 6:23 POV-BSI

ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਹ ਦਾ ਪਰਮੇਸ਼ੁਰ ਨੇ ਜੋ ਝੂਠ ਬੋਲ ਨਹੀਂ ਸੱਕਦਾ ਸਨਾਤਨ ਸਮਿਆਂ ਤੋਂ ਵਾਇਦਾ ਕੀਤਾ ਸੀ ਤੀਤੁਸ ਨੂੰ 1:2 POV-BSI

ਭਈ ਅਸੀਂ ਉਹ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਆਸ ਦੇ ਅਨੁਸਾਰ ਸਦੀਪਕ ਜੀਵਨ ਦੇ ਅਧਕਾਰੀ ਹੋਈਏ ਤੀਤੁਸ ਨੂੰ 3:7 POV-BSI

ਅਤੇ ਇਹ ਉਹ ਵਾਇਦਾ ਹੈ ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ।। ੧ ਯੂਹੰਨਾ 2:25 POV-BSI

ਅਤੇ ਉਹ ਸਾਖੀ ਇਹ ਹੈ ਭਈ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤ੍ਰ ਵਿੱਚ ਹੈ ੧ ਯੂਹੰਨਾ 5:11 POV-BSI

ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਕਰਦੇ ਹੋ ਭਈ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ ੧ ਯੂਹੰਨਾ 5:13 POV-BSI

ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ । ੧ ਯੂਹੰਨਾ 5:20 POV-BSI

ਪਰਮੇਸ਼ੁਰ ਦੇ ਪ੍ਰੇਮ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ ਯਹੂਦਾਹ 1:21 POV-BSI

[12]

ਯਿਸੂ ਨੇ ਉਹ ਨੂੰ ਕਿਹਾ ਕਿਆਮਤ ਅਤੇ ਜੀਉਣ ਮੈਂ ਹਾਂ। ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਭਾਵੇਂ ਉਹ ਮਰ ਜਾਵੇ ਤਾਂ ਵੀ ਜੀਵੇਗਾ ਅਤੇ ਹਰ ਕੋਈ ਜਿਹੜਾ ਜੀਉਂਦਾ ਹੈ ਅਰ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਸਦੀਪਕਾਲ ਤੀਕੁ ਕਦੇ ਨਾ ਮਰੇਗਾ।। ਕੀ ਤੂੰ ਇਸ ਗੱਲ ਦੀ ਪਰਤੀਤ ਕਰਦੀ ਹੈਂ? ਉਨ ਉਸ ਨੂੰ ਆਖਿਆ, ਹਾਂ, ਪ੍ਰਭੁ ਮੈਂ ਪਰਤੀਤ ਕੀਤੀ ਹੈ ਜੋ ਤੂੰ ਹੀ ਮਸੀਹ ਹੈਂ ਪਰਮੇਸ਼ੁਰ ਦਾ ਪੁੱਤ੍ਰ ਜਿਹੜਾ ਜਗਤ ਵਿੱਚ ਆਉਣ ਵਾਲਾ ਸੀ ਯੂਹੰਨਾ 11:25-27 POV-BSI