ਪਿਆਰ ਹੀ ਹੈ ਜੋ ਤੁਹਾਨੂੰ ਚਾਹਿਦਾ ਹੈ
ਪਰਮਾਤਮਾ ਦਾ ਪਿਆਰ
ਪਰਮੇਸ਼ਵਰ ਪਾਪਾਂ ਨਾਲ ਨਹੀਂ ਰਹਿ ਸਕਦਾ ਹੈ, ਪਰ ਤੁਸੀਂ ਕਿਸ ਵੀ ਤਰਹ ਹੋ, ਉਹ ਨਿਸ਼ਚਿਤ ਤੌਰ ਤੇ ਤੁਹਾਨੂੰ ਪਿਆਰ ਕਰਦਾ ਹੈ! ਕੀ ਤੁਸੀਂ ਜਾਣਦੇ ਹੋ ਕਿ ਉਸਨੇ ਤੁਹਾਡੇ ਲਈ ਆਪਣੇ ਪਿਆਰ ਦਾ ਸਬੂਤ ਵੀ ਦਿੱਤਾ ਹੈ [1]?
ਪਰਮਾਤਮਾ ਨੇ ਤੁਹਾਨੂੰ ਇਕ ਮਕਸਦ ਨਾਲ ਬਣਾਇਆ ਹੈ: ਉਹ ਤੁਹਾਡੇ ਨਾਲ ਇਕ ਰਿਸ਼ਤਾ ਚਾਹੁੰਦਾ ਹੈ [2], ਅੱਜ ਅਤੇ ਭਵਿੱਖ ਵਿਚ ਵੀ। ਰੱਬ ਤੁਹਾਨੂੰ ਬਹੁਤ ਪਿਆਰ ਕਰਦਾ ਹੈ, ਉਹ ਤੁਹਾਡੇ ਪਾਪਾਂ ਕਰਕੇ ਤੁਹਾਡੇ ਤੋਂ ਵੱਖ ਹੋਣ ਦੀ ਇੱਛਾ ਨਹੀਂ ਰੱਖਦਾ। [3] ਪਰਮੇਸ਼ਵਰ ਨਹੀਂ ਚਾਹੁੰਦਾ ਕਿ ਤੁਸੀਂ ਇਸ ਜੀਵਨ ਦੇ ਬਾਅਦ ਨਿਰਣੇ ਵਿੱਚ ਆਵੋ, ਇਸੇ ਕਰਕੇ ਉਸ ਨੇ ਤੁਹਾਡੇ ਲਈ ਇੱਕ ਬੰਚਣ ਦਾ ਰਾਹ ਬਣਾਏਆ ਹੈ!
ਪਰਮਾਤਮਾ ਦੁਵਾਰਾ ਹੱਲ
ਤੁਹਾਡੇ ਲਈ ਉਸ ਦਾ ਸੱਚਾ ਪਿਆਰ ਹੈ, ਇਸ ਲਈ ਪਰਮਾਤਮਾ ਨੇ ਆਪ ਹੀ ਪਾਪਾਂ ਦੀ ਸਮੱਸਿਆ ਦਾ ਇੱਕ ਹੱਲ ਪ੍ਰਦਾਨ ਕੀਤਾ ਹੈ [4] ਉਸ ਨੇ ਆਪਣੇ ਇਕਲੌਤੇ ਪੁੱਤਰ, ਯਿਸੂ ਮਸੀਹ ਨੂੰ ਭੇਜਿਆ, ਜਿਸ ਨੇ ਤੁਹਾਨੂੰ ਸਾਡੇ ਪਾਪਾਂ ਤੋਂ ਬਚਾਉਣ ਲਈ ਆਪਣੀ ਜਾਨ ਦੇ ਦਿੱਤੀ [5] ਪਰਮਾਤਮਾ ਦੇ ਪੁੱਤਰ, ਪ੍ਰਭੂ ਯਿਸੂ ਮਸੀਹ ਵਿਚ ਵਿਸ਼ਵਾਸ ਕਰਕੇ, ਅਤੇ ਉਸਨੂੰ ਆਪਣੇ ਪਾਪਾਂ ਦੇ ਮੁਕਤੀਦਾਤਾ ਵਜੋਂ ਅਤੇ ਆਪਣੇ ਜੀਵਨ ਦੇ ਮਾਲਕ ਵਜੋਂ ਆਸਥਾ ਰੱਖ ਕੇ, ਤੁਸੀਂ ਆਪਣੇ ਪਾਪਾਂ ਲਈ ਪੂਰੀ ਤਰ੍ਹਾਂ ਮੁਆਫ਼ੀ ਪ੍ਰਾਪਤ ਕਰ ਸਕਦੇ ਹੋ [6] ਇਹ ਤੁਹਾਡੇ ਲਈ ਪਰਮਾਤਮਾ ਵੱਲੋਂ ਚੂਨੇਆ ਨਿਰਣੇ ਤੋਂ ਬੰਚਣ ਦਾ ਰਾਹ ਹੈ: ਕੇਵਲ ਯਿਸੂ ਮਸੀਹ ਦੇ ਜ਼ਰੀਏ ਤੁਸੀਂ ਪਰਮਾਤਮਾ ਨੂੰ ਲੱਭ ਸਕਦੇ ਹੋ [7] ਤੁਹਾਨੂੰ ਆਪਣੇ ਪਾਪਾਂ ਤੋਂ ਮੁਕਤ ਕਰਨ ਲਈ, ਪਰਮਾਤਮਾ ਨੇ ਆਪ ਇਸ ਵੱਡੀਰਕਮ ਦਾ ਭੁਗਤਾਨ ਕੀਤਾ ਹੈ।
ਆਉ ਇਸ ਨਿਰਾਲੇ ਵਿਅਕਤੀ, ਪ੍ਰਭੂ ਯਿਸੂ ਮਸੀਹ ਬਾਰੇ ਕੁਝ ਹੋਰ ਪੜ੍ਹੀਏ, ਕਿਉਂਕਿ ਉਹ ਪਰਮਾਤਮਾ ਦੇ ਨੇੜੇ ਹੋਣ ਅਤੇ ਮਰਨ ਤੋਂ ਬਾਅਦ ਸਦੀਵੀ ਜੀਵਨ ਪ੍ਰਾਪਤ ਕਰਨ ਦੀ ਚਾਬੀ ਹੈ!
[1]
ਪਰੰਤੂ ਪਰਮੇਸ਼ੁਰ ਆਪਣਾ ਪ੍ਰੇਮ ਸਾਡੇ ਉੱਤੇ ਇਉਂ ਪਰਗਟ ਕਰਦਾ ਹੈ ਭਈ ਜਾਂ ਅਸੀਂ ਅਜੇ ਪਾਪੀ ਹੀ ਸਾਂ ਤਾਂ ਮਸੀਹ ਸਾਡੇ ਲਈ ਮੋਇਆ ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਨਾਲ ਧਰਮੀ ਠਹਿਰਾਏ ਗਏ ਤਾਂ ਇਸ ਨਾਲੋਂ ਬਹੁਤ ਵਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚ ਜਾਵਾਂਗੇ ਰੋਮੀਆਂ ਨੂੰ 5:8-9 POV-BSI
ਕਿਉਂਕਿ ਪਰਮੇਸ਼ੁਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਜੋ ਉਹ ਨੇ ਆਪਣੇ ਇਕਲੌਤਾ ਪੁੱਤ੍ਰ ਬਖ਼ਸ਼ ਦਿੱਤਾ ਤਾਂ ਜੋ ਹਰੇਕ ਜੋ ਉਸ ਉੱਤੇ ਨਿਹਚਾ ਕਰੇ ਨਾਸ ਨਾ ਹੋਵੇ ਪਰ ਸਦੀਪਕ ਜੀਉਣ ਪਾਵੇ ਯੂਹੰਨਾ 3:16 POV-BSI
ਏਦੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਜੋ ਆਪਣੀ ਜਾਨ ਆਪਣੇ ਮਿੱਤ੍ਰਾਂ ਦੇ ਬਦਲੇ ਦੇ ਦੇਵੇ ਯੂਹੰਨਾ 15:13 POV-BSI
ਪਰਮੇਸ਼ੁਰ ਦਾ ਪ੍ਰੇਮ ਸਾਡੇ ਵਿੱਚ ਇਸ ਤੋਂ ਪਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤ੍ਰ ਨੂੰ ਸੰਸਾਰ ਵਿੱਚ ਘੱਲਿਆ ਭਈ ਅਸੀਂ ਉਹ ਦੇ ਰਾਹੀਂ ਜੀਵੀਏ ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ ੧ ਯੂਹੰਨਾ 4:9-10 POV-BSI
[2]
ਅਸੀਂ ਪ੍ਰੇਮ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ੧ ਯੂਹੰਨਾ 4:19 POV-BSI
ਅਤੇ ਅਸਾਂ ਪਰਮੇਸ਼ੁਰ ਦੇ ਉਸ ਪ੍ਰੇਮ ਨੂੰ ਜੋ ਸਾਡੇ ਨਾਲ ਰੱਖਦਾ ਹੈ ਜਾਣਿਆ ਅਤੇ ਉਹ ਦੀ ਪਰਤੀਤ ਕੀਤੀ ਹੈ। ਪਰਮੇਸ਼ੁਰ ਪ੍ਰੇਮ ਹੈ ਅਤੇ ਜਿਹੜਾ ਪ੍ਰੇਮ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ। ੧ ਯੂਹੰਨਾ 4:16 POV-BSI
ਕਿਉਂ ਜੋ ਪਿਤਾ ਆਪ ਹੀ ਤੁਹਾਡੇ ਨਾਲ ਹਿਤ ਕਰਦਾ ਹੈ ਇਸ ਲਈ ਜੋ ਤੁਸਾਂ ਮੇਰੇ ਨਾਲ ਹਿਤ ਕੀਤਾ ਅਤੇ ਸਤ ਮੰਨਿਆ ਹੈ ਜੋ ਮੈਂ ਪਿਤਾ ਦੀ ਵੱਲੋਂ ਆਇਆ ਯੂਹੰਨਾ 16:27 POV-BSI
[3]
ਪ੍ਰਭੁ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਅਤੇ ਏਸ ਵਿੱਚ ਨਹੀਂ ਕਿ ਉਹ ਆਪਣੇ ਮਾਰਗ ਤੋਂ ਮੁੜੇ ਅਤੇ ਜੀਉਂਦਾ ਰਹੇ?।। ਹਿਜ਼ਕੀਏਲ 18:23 POV-BSI
ਸਾਡੇ ਮੁਕਤੀ ਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ ਜੋ ਚਾਹੁੰਦਾ ਹੈ ਭਈ ਸਾਰੇ ਮਨੁੱਖ ਬਚਾਏ ਜਾਣ ਅਤੇ ਓਹ ਸਤ ਦੇ ਗਿਆਨ ਤੀਕ ਪਹੁੰਚਣ ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਰ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 2:3-5 POV-BSI
ਕਿਉਂ ਜੋ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਦੋਂ ਖ਼ੁਸ਼ੀ ਨਹੀਂ, ਇਸ ਲਈ ਮੁੜੋ ਤੇ ਜੀਉਂਦੇ ਰਹੋ।। ਹਿਜ਼ਕੀਏਲ 18:32 POV-BSI
ਤੂੰ ਉਨ੍ਹਾਂ ਨੂੰ ਆਖ ਕਿ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਹੈ, ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ, ਅਤੇ ਜੀਉਂਦਾ ਰਹੇ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ। ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ! ਤੁਸੀਂ ਕਿਉਂ ਮਰੋਗੇ? ਹਿਜ਼ਕੀਏਲ 33:11 POV-BSI
ਪਰਮੇਸ਼ੁਰ ਨੇ ਪੁੱਤ੍ਰ ਨੂੰ ਜਗਤ ਵਿੱਚ ਇਸ ਲਈ ਨਹੀਂ ਘੱਲਿਆ ਜੋ ਉਹ ਜਗਤ ਨੂੰ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਜਗਤ ਉਹ ਦੇ ਰਾਹੀਂ ਬਚਾਇਆ ਜਾਵੇ ਯੂਹੰਨਾ 3:17 POV-BSI
[4]
ਸਚਿਆਈ ਦੀ ਥੁੜੋਂ ਹੈ, ਅਤੇ ਜਿਹੜਾ ਬਦੀ ਤੋਂ ਨੱਠਦਾ ਹੈ ਉਹ ਆਪ ਨੂੰ ਸ਼ਿਕਾਰ ਬਣਾਉਂਦਾ ਹੈ।। ਯਹੋਵਾਹ ਨੇ ਵੇਖਿਆ ਅਤੇ ਉਹ ਦੀ ਨਿਗਾਹ ਵਿੱਚ ਏਹ ਬੁਰਾ ਲੱਗਾ, ਇਨਸਾਫ਼ ਜੋ ਨਹੀਂ ਸੀ। ਉਹ ਨੇ ਵੇਖਿਆ ਭਈ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਭਈ ਕੋਈ ਵਿਚੋਲਾ ਨਹੀਂ, ਤਾਂ ਉਹ ਦੀ ਭੁਜਾ ਨੇ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ। ਯਸਾਯਾਹ 59:15-16 POV-BSI
[5]
ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਜੋ ਪਿਤਾ ਨੇ ਪੁੱਤ੍ਰ ਨੂੰ ਘੱਲਿਆ ਭਈ ਉਹ ਸੰਸਾਰ ਦਾ ਮੁਕਤੀ ਦਾਤਾ ਹੋਵੇ ਜੋ ਕੋਈ ਮੰਨ ਲੈਂਦਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ ੧ ਯੂਹੰਨਾ 4:14-15 POV-BSI
ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ ਮੱਤੀ 1:21 POV-BSI
ਭਈ ਦਾਊਦ ਦੇ ਨਗਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀ ਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੁ ਹੈ ਲੂਕਾ 2:11 POV-BSI
ਉਨ੍ਹਾਂ ਆਖਿਆ, ਪ੍ਰਭੁ ਯਿਸੂ ਉੱਤੇ ਨਿਹਚਾ ਕਰ ਤਾਂ ਤੂੰ ਅਤੇ ਤੇਰਾ ਘਰਾਣਾ ਬਚਾਏ ਜਾਓਗੇ ਰਸੂਲਾਂ ਦੇ ਕਰਤੱਬ 16:31 POV-BSI
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੁ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਹਿਰਦੇ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤਾਂ ਤੂੰ ਬਚਾਇਆ ਜਾਵੇਂਗਾ ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ ਧਰਮ ਪੁਸਤਕ ਇਉਂ ਕਹਿੰਦਾ ਹੈ ਭਈ ਜੋ ਕੋਈ ਓਸ ਉੱਤੇ ਨਿਹਚਾ ਕਰੇ ਉਹ ਲੱਜਿਆਵਾਨ ਨਾ ਹੋਵੇਗਾ ਰੋਮੀਆਂ ਨੂੰ 10:9-11 POV-BSI
ਇਹ ਬਚਨ ਪੱਕਾ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ ਭਈ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਜਗਤ ਵਿੱਚ ਆਇਆ ਜਿਨ੍ਹਾਂ ਵਿੱਚੋਂ ਮਹਾਂ ਪਾਪੀ ਮੈਂ ਹਾਂ ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 1:15 POV-BSI
ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਹਾਕਮ ਅਤੇ ਮਕੁਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ ਰਸੂਲਾਂ ਦੇ ਕਰਤੱਬ 5:31 POV-BSI
[6]
ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤ੍ਰ ਦੇ ਰਾਜ ਵਿੱਚ ਪੁਚਾ ਦਿੱਤਾ ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ ਕੁਲੁੱਸੀਆਂ ਨੂੰ 1:13-14 POV-BSI
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ੧ ਯੂਹੰਨਾ 1:7 POV-BSI
ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ ੧ ਯੂਹੰਨਾ 1:9 POV-BSI
[7]
ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ ਯੂਹੰਨਾ 14:6 POV-BSI
ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਰ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ ਜਿਹ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿਤ ਕਰ ਕੇ ਦੇ ਦਿੱਤਾ ਅਤੇ ਉਹ ਦੀ ਸਾਖੀ ਆਪਣੇ ਵੇਲੇ ਸਿਰ ਹੋਈ ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 2:5-6 POV-BSI
ਪਿਤਾ ਕਿਸੇ ਦਾ ਨਿਆਉਂ ਨਹੀਂ ਕਰਦਾ ਪਰ ਉਸੇ ਨੇ ਸਾਰਾ ਨਿਆਉਂ ਪੁੱਤ੍ਰ ਵੀ ਨੂੰ ਸੌਂਪ ਦਿੱਤਾ ਹੈ ਇਸ ਲਈ ਜੋ ਸੱਭੋ ਪੁੱਤ੍ਰ ਦਾ ਆਦਰ ਕਰਨ ਜਿਸ ਤਰਾਂ ਪਿਤਾ ਦਾ ਆਦਰ ਕਰਦੇ ਹਨ। ਜਿਹੜਾ ਪੁੱਤ੍ਰ ਦਾ ਆਦਰ ਨਹੀਂ ਕਰਦਾ ਉਹ ਪਿਤਾ ਦਾ ਵੀ ਜਿਨ੍ਹ ਉਸ ਨੂੰ ਘੱਲਿਆ ਸੀ ਆਦਰ ਨਹੀਂ ਕਰਦਾ ਯੂਹੰਨਾ 5:22-23 POV-BSI
ਅਤੇ ਉਹ ਸਾਖੀ ਇਹ ਹੈ ਭਈ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤ੍ਰ ਵਿੱਚ ਹੈ ਜਿਹ ਦੇ ਕੋਲ ਪੁੱਤ੍ਰ ਹੈ ਉਹ ਦੇ ਕੋਲ ਜੀਵਨ ਹੈ । ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤ੍ਰ ਨਹੀਂ ਹੈ ਉਹ ਦੇ ਕੋਲ ਜੀਵਨ ਵੀ ਨਹੀਂ ।। ੧ ਯੂਹੰਨਾ 5:11-12 POV-BSI
[8]
ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ ਪਤਰਸ ਦੀ ਪਹਿਲੀ ਪੱਤ੍ਰੀ 1:18-19 POV-BSI