ਜ਼ਿੰਦਗੀ ਦਾ ਦੁਆਰ
ਸ਼ਾਨਦਾਰ
ਯਿਸੂ ਪਰਮਾਤਮਾ ਨੂੰ ਖੋਜਣ ਦੀ ਚਾਬੀ ਹੈ, ਇਸ ਲਈ ਆਉ ਉਸ ਬਾਰੇ ਹੋਰ ਜਾਣੀਏ। ਪ੍ਰਭੂ ਯਿਸੂ ਮਸੀਹ ਸੱਚਮੁੱਚ ਅਨੋਖੇ ਸਨ: ਮਨੁੱਖੀ ਮਾਂ ਤੋਂ ਜਨਮ ਲਿਆ, ਪਰ ਪਰਮਾਤਮਾ ਉਸ ਦੇ ਜੈਵਿਕ ਪਿਤਾ ਹਨ [1]। ਇਸ ਲਈ ਯਿਸੂ ਮਸੀਹ ਪੂਰੇ ਪਰਮਾਤਮਾ [2] ਅਤੇ ਪੂਰੇ ਮਨੁੱਖ ਸਨ[3]। ਪਰਮਾਤਮਾ ਅਸਲ ਵਿਚ ਇਕ ਹੈ, ਅਤੇ ਨਾਲ ਹੀ ਤਿੰਨ ਵਯਕਤੀਤਵ ਵਾਲਾ: ਪਰਮਾਤਮਾ ਪਿਤਾ ਰੂਪੀਂ, ਪਰਮਾਤਮਾ ਪੁੱਤਰ ਯਿਸੂ ਮਸੀਹ ਰੂਪੀਂ ਅਤੇ ਪਰਮਾਤਮਾ ਪਵਿੱਤਰ ਆਤਮਾ ਰੂਪੀਂ : ਏਹ ਸਬ ਇੱਕ ਹੀ ਹਨ [4]।
ਪਰਮਾਤਮਾ ਇਕ ਹੋ ਕੇ ਵੀ ਤ੍ਰਿਏਕ ਹੈ, ਇਸ ਤੋਂ ਏਹ ਸਮਝ ਆਉਂਦਾ ਹੈ ਕਿ ਕਿਉਂ ਪਰਮਾਤਮਾ ਇਹ ਕਹਿ ਰਿਹਾ ਹੈ ਕਿ ਕੋਈ ਵੀ ਉਸਨੂੰ ਦੇਖ ਨਹੀਂ ਸਕਦਾ ਅਤੇ ਜੀਉਂਦਾ ਰੇਹ ਸਕਦਾ ਹੈ [5] , ਅਤੇ ਫਿਰ ਵੀ ਪੁਰਾਣੇ ਨੇਮ ਵਿੱਚ ਕੁਝ ਲੋਕਾਂ ਨੇ ਪਰਮਾਤਮਾ ਦਾ ਪ੍ਰਗਟ ਰੂਪ ਦੇਖਯਾ ਹੈ [6]। ਇਹ ਪ੍ਰਭੂ ਯਿਸੂ ਸੀ [7], ਜੋ ਧਰਤੀ ਉੱਤੇ ਪਿਤਾ ਦਾ ਪ੍ਰਤੀਨਿਧ ਹੈ, ਪੁਰਾਣੇ ਨੇਮ ਦੇ ਸਮੇਂ ਵਿੱਚ ਪ੍ਰਭੂ ਦੇ ਦੂਤ ਵਜੋਂ ਪ੍ਰਗਟ ਹੋਇਆ ਹੈ । ਇਹ ਸਾਡੇ ਦਿਮਾਗ ਨਾਲ ਸਮਝਣ ਲਈ ਕਾਫੀ ਮੁਸ਼ਕਲ ਹੋ ਸਕਦਾ ਹੈ ।।। ਪਰ ਆਖਰਕਾਰ ਏੱਦਾ ਹੀ ਨਹੀਂ ਪ੍ਰਭੂ ਯਿਸੂ ਦਾ ਇੱਕ ਨਾਮ “ਅਦਭੁੱਤ” ਹੈ [8]!
ਇਹ ਬਹੁਤ ਸਪੱਸ਼ਟ ਕੀਤਾ ਜਾਂਦਾ ਹੈ : ਯਿਸੂ ਮਸੀਹ ਇੱਕ ਹੋਰ ਭਗਵਾਨ ਨਹੀਂ ਹੈ, ਪਰ ਉਹ ਅਤੇ ਪਿਤਾ ਪਰਮੇਸ਼ਵਰ ਇੱਕ ਹੀ ਹਨ [9] ਯਿਸੂ ਮਸੀਹ ਪਰਮੇਸ਼ਵਰ ਦਾ ਪੁੱਤਰ ਹੈ [10] ਅਤੇ ਪਿਤਾ ਪਰਮੇਸ਼ਵਰ ਦਾ ਸੱਚਾ ਪ੍ਰਤੀਬਿੰਬ ਹੈ [11]।
ਪੂਰੇ ਕੀਤੇ ਗਏ ਵਾਅਦੇ
ਪ੍ਰਭੂ ਯਿਸੂ ਮਸੀਹ ਇਜ਼ਰਾਈਲ ਦਾ ਮਸੀਹਾ ਸੀ ਅਤੇ ਹੈ, ਜੋ ਪੁਰਾਣੇ ਨੇਮ ਦੀਆਂ ਸਾਰੀਆਂ ਭਵਿੱਖਬਾਣੀਆਂ ਪੂਰੀਆਂ ਕਰਦਾ ਹੈ। ਉਹ ਬੈਤਲਹਮ ਵਿੱਚ ਜਨਮਿਆ [12] ਦਾਊਦ ਦਾ ਪੁੱਤਰ ਹੈ [13]। ਕਾਨੂੰਨੀ ਤੌਰ ਤੇ ਯਿਸੂ ਮਸੀਹ ਧਰਤੀ ਉੱਤੇ ਆਪਣੇ ਗ਼ੈਰ-ਜੈਵਿਕ ਪਿਤਾ ਯੂਸੁਫ਼ (ਰਾਜਾ ਦਾਊਦ ਦੇ ਪੁੱਤਰ ਸਲੋਮੋ [14] ਦੁਆਰਾ ਸ਼ਾਹੀ ਵੰਸ਼ ਦਾ ਪਹਿਲਾ ਪੁੱਤਰ ਸੀ), ਇਸ ਲਈ ਰਾਜਾ ਦਾਊਦ ਦੇ ਸਿੰਘਾਸਣ ਦਾ ਅਧਿਕਾਰਕ ਵਾਰਸ ਸੀ । ਜੀਵਵਿਗਿਆਨਿਕ ਤੌਰ ਤੇ ਯਿਸੂ ਆਪਣੀ ਮਾਂ ਦੇ ਵੰਸ਼ ਰਾਹੀਂ ਰਾਜਾ ਦਾਊਦ ਦਾ ਵੰਸ਼ਕ ਵੀ ਸੀ (ਰਾਜਾ ਦਾਊਦ ਦੇ ਪੁੱਤਰ ਨੇਥਨ [15] ਦੁਆਰਾ ਉਤਰਿਆ)। ਦਾਨੀਏਲ ਦੀ ਪੁਸਤਕ ਨੇ ਇਹ ਵੀ ਸਟੀਕ ਅੰਦਾਜ਼ਾ ਲਗਾਇਆ ਕਿ ਕਦੋਂ ਮਸੀਹਾ “ਵੱਢਿਆ” ਜਾਵੇਗਾ, ਉਸ ਸਮਯ ਵਿੱਚ ਇਹ ਇਕੋ ਇਕ ਵਿਅਕਤੀ ਸੀ ਜਿਸ ਉਤੇ ਏਹ ਅਨੁਮਾਨ ਲਗਾਇਆ ਜਾ ਸਕਦਾ ਸੀ : ਉਹ ਵਿਅਕਤੀ ਯਿਸੂ ਮਸੀਹ ਸੀ [16]। ਯਿਸੂ ਮਸੀਹ ਅਸਲ ਵਿੱਚ ਮਸੀਹਾ ਸੀ (ਯੂਨਾਨੀ ਵਿੱਚ “ਕ੍ਰਿਸੋਟ”) ਉਹ ਦਾਅਵਾ ਕਰਦਾ ਸੀ [17]। ਪਹਿਲੀ ਸਦੀ ਦੇ ਰੋਮਾਨੋ-ਯਹੂਦੀ ਇਤਿਹਾਸਕਾਰ ਫਲੇਵੀਅਸ ਜੋਸੀਫ਼ਸ ਨੇ ਆਪਣੀਆਂ ਇਤਿਹਾਸਕ ਕਿਤਾਬਾਂ ਵਿੱਚ ਠੀਕ ਕਿਹਾ ਸੀ ਕਿ ਯਿਸੂ ਮਸੀਹ ਸੀ [18]। ਇਸ ਤੋਂ ਇਲਾਵਾ: ਯਿਸੂ ਨੇ ਜੋ ਕੀਤਾ, ਉਸ ਨਾਲ ਇਹ ਸਾਬਤ ਕਰ ਦਿੱਤਾ ਕਿ ਉਹ ਕੋਣ ਹੈ : ਇੰਨੇ ਬਿਮਾਰਾਂ ਨੂੰ ਠੀਕ ਕੀਤਾ। ਉਸ ਨੇ ਤਿੰਨ ਵਾਰ ਮਰੇ ਹੋਏ ਵਿਅਕਤੀ ਨੂੰ ਜੀਵਿਤ ਕਰ ਦਿਤਾ [19]।
ਸ਼ੁੱਧ ਅਤੇ ਧਰਮੀ ਲੇਲੇ
ਪ੍ਰਭੂ ਦਾ ਸੇਵਕ ਹੋਣ ਦੇ ਨਾਤੇ, ਯਿਸੂ ਮਸੀਹ ਧਰਤੀ ਉੱਤੇ ਆਇਆ, ਉਹ ਪਰਮਾਤਮਾ ਦੀ ਆਗਿਆ ਮੰਨਣ ਵਿਚ ਜੀਉਂਦਾ ਰਿਹਾ [20] ਪਰਮਾਤਮਾ ਨੇ ਇਕ ਖ਼ਾਸ ਯੋਜਨਾ ਬਣਾਈ ਸੀ, ਜੋ ਪੁਰਾਣੇ ਨੇਮ ਵਿਚ ਪਹਿਲਾਂ ਹੀ ਪ੍ਰਗਟ ਕੀਤੀ ਗਈ ਸੀ: ਉਹ ਲੋਕਾਂ ਦੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਲਈ ਆਪਣੇ ਪੁੱਤਰ, ਪ੍ਰਭੂ ਯਿਸੂ ਮਸੀਹ ਨੂੰ ਕੁਰਬਾਨ ਕਰਨਾ ਚਾਹੁੰਦਾ ਸੀ [21] ਸਿਰਫ਼ ਇਕ ਪਾਪ-ਰਹਿਤ ਧਰਮੀ ਮਨੁੱਖ ਹੀ ਏਹ ਕਰ ਸਕਦਾ ਸੀ [22] ਪਰਮਾਤਮਾ ਪਵਿੱਤਰ ਹੈ ਅਤੇ ਸਹੀ ਹੈ ਅਤੇ ਇਸ ਲਈ ਉਹ ਆਪਣੀਆਂ ਅੱਖਾਂ ਨੂੰ ਪਾਪਾਂ ਲਈ ਬੰਦ ਨਹੀਂ ਕਰ ਸਕਦਾ, ਜਿਵੇਂ ਕਿ ਪਹਿਲਾਂ ਦੱਸਿਆ ਗਿਆ ਹੈ। ਇਕ ਨਿਰਦੋਸ਼ ਅਤੇ ਸ਼ੁੱਧ ਮਨੁੱਖ, ਜੋ ਪਾਪ-ਰਹਿਤ ਹੈ, ਸਿਰਫ ਉਸ ਦਾ ਬਲੀਦਾਨ ਹੀ ਪਾਪਾਂ ਨੂੰ ਮਾਫ਼ ਕਰਨ ਦਾ ਹੱਲ ਹੋ ਸਕਦਾ ਹੈ [23] ਸਿਰਫ ਇੱਕ ਵਿਅਕਤੀ ਹੀ ਏਹ ਸਾਰੀਆਂ ਯੋਗਯਤਾਵਾਂ ਪੂਰੀ ਕਰਦਾ ਸੀ : ਪਰਮਾਤਮਾ ਦਾ ਇੱਕੋ-ਇਕ ਪੁੱਤਰ : ਪ੍ਰਭੂ ਯਿਸੂ ਮਸੀਹ।।।
ਯਿਸੂ ਮਸੀਹ ਦੇ ਸਲੀਬ ਉੱਤੇ ਚੜਨ ਤੋਂ ਪਹਿਲਾਂ, ਲੋਕਾਂ ਦੇ ਪਾਪਾਂ ਲਈ ਇੱਕ ਲੇਲਾ ਦੀ ਯਰੂਸ਼ਲਮ ਦੇ ਮੰਦਰ ਵਿੱਚ ਕੁਰਬਾਨੀ ਦਿੱਤੀ ਜਾਂਦੀ ਸੀ [24] ਪਾਪਾਂ ਤੋਂ ਬਿਨਾਂ ਇਕੋ ਇਕ ਇਨਸਾਨ ਹੋਣ ਦੇ ਨਾਤੇ, ਯਿਸੂ ਪਰਮੇਸ਼ਵਰ ਦਾ ਸਭ ਤੋਂ ਮੁਕੰਮਲ ਲੇਲਾ ਸੀ [25] ਸਲੀਬ ਉੱਤੇ ਉਸ ਦੀ ਬਲੀ ਪੂਰੀ ਅਤੇ ਸੰਪੂਰਨ ਸੀ [26]। ਸਲੀਬ ‘ਤੇ ਮਰਨ ਸਮੇਂ ਯਿਸੂ ਨੇ ਆਪਣਾ ਲਹੂ ਵਹਾਇਆ, ਇਸ ਤਰ੍ਹਾਂ ਉਸ ਨੇ ਉਨ੍ਹਾਂ ਸਾਰੇ ਲੋਕਾਂ ਦੇ ਪਾਪਾਂ ਦੀ ਮਾਫੀ ਪ੍ਰਾਪਤ ਕੀਤੀ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ [27]।
ਸਲੀਬ ਦੇ ਬਾਅਦ ਯਿਸੂ ਮਰਿਆ ਨਹੀਂ ਸੀ। ਉਹ ਤਿੰਨ ਦਿਨ ਬਾਅਦ ਮੌਤ ਤੋਂ ਉਭਰਿਆ [28] ਹੁਣ ਉਹ ਸਵਰਗ ਵਿੱਚ ਪਰਮਾਤਮਾ ਦੇ ਸੱਜੇ ਹੱਥ ਬਿਰਾਜਮਾਨ ਹੈ [29]। ਉਹ ਸਵਰਗ ਅਤੇ ਧਰਤੀ ਉੱਤੇ ਰਾਜ ਕਰ ਰਿਹਾ ਹੈ। [30]
ਤੁਹਾਡਾ ਨਿਆਂਕਾਰ ਜਾਂ ਤੁਹਾਡਾ ਮੁਕਤੀਦਾਤਾ
ਜਦੋਂ ਉਹ ਧਰਤੀ ਉੱਤੇ ਰਹਿੰਦਾ ਸੀ, ਯਿਸੂ ਮਸੀਹ ਨੂੰ ਠੁਕਰਾ ਦਿੱਤਾ ਗਿਆ ਸੀ ਅਤੇ ਆਮ ਤੌਰ ਤੇ ਉਹ ਸਵੀਕਾਰ ਨਹੀਂ ਕੀਤਾ ਗਿਆ ਸੀ, ਹਾਲਾਂਕਿ ਉਹ ਅਸਲ ਵਿੱਚ ਮਸੀਹਾ ਸੀ ਅਤੇ ਹੈ। ਉਸ ਸਮੇਂ ਉਹ ਪਰਮਾਤਮਾ ਦੇ ਦੁਖਦਾਈ ਸੇਵਕ ਦੇ ਰੂਪ ਵਿਚ ਆਇਆ ਸੀ, ਜਿਸਨੇ ਹਰ ਉਸ ਵਿਅਕਤੀ ਨੂੰ ਬਚਾਉਣ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ ਜੋ ਉਸ ਦੇ ਵਿੱਚ ਵਿਸ਼ਵਾਸ ਕਰਦੇ ਹਨ। ਭਵਿੱਖ ਵਿੱਚ, ਯਿਸੂ ਮਸੀਹ ਦੁਬਾਰਾ ਆਵੇਗਾ, ਸਭ ਦੇ ਲਈ ਵੇਖਣ ਯੋਗ ਰੂਪ ਵਿੱਚ [31]। ਪਰ ਉਸ ਵੇਲੇ, ਉਹ ਰਾਜੇਆ ਦੇ ਰਾਜੇ ਵਾਂਗ, ਅਤੇ ਪ੍ਰਭੂਆਂ ਦੇ ਪ੍ਰਭੁ ਵਾਂਗ ਆਵੇਗਾ। [32] ਅਤੇ ਇੱਕ ਦਿਨ ਸਾਰੇ ਲੋਕ ਇਹ ਸਵੀਕਾਰ ਕਰਨਗੇ ਕਿ ਯਿਸੂ ਮਸੀਹ ਪਰਮੇਸ਼ਵਰ ਹੈ [33] ਭਾਵੇਂ ਤੁਸੀਂ ਖ਼ੁਦ ਇਸ ਨੂੰ ਮੰਨਦੇ ਹੋ ਜਾਂ ਨਹੀਂ, ਤੁਸੀਂ ਖ਼ੁਦ ਵੀ, ਆਪਣੇ ਆਪ ਇਹ ਸਵੀਕਾਰ ਕਰੋਗੇ।
ਯਕੀਨੀ ਬਣਾਓ ਕਿ ਤੁਸੀਂ ਯਿਸੂ ਮਸੀਹ ਨੂੰ ਹੁਣ ਜਾਣ ਲਵੋ ਅਤੇ ਆਪਣੇ ਪਾਪਾਂ ਦੀ ਮਾਫੀ ਪ੍ਰਾਪਤ ਕਰੋ, ਤਾਂ ਕਿ ਤੁਸੀਂ ਹੁਣ ਅਤੇ ਭਵਿੱਖ ਵਿੱਚ ਉਸ ਨੂੰ ਆਪਣੇ ਪਿਆਰੇ ਮੁਕਤੀਦਾਤਾ ਅਤੇ ਭਗਵਾਨ ਵਜੋਂ ਜਾਣ ਲਵੋ। ਕਿਉਂਕਿ ਇਹ ਧਰਤੀ ਤੇ ਜੀਵਨ ਦੌਰਾਨ ਤੁਹਾਡੀ ਪਸੰਦ ‘ਤੇ ਨਿਰਭਰ ਕਰਦਾ ਹੈ ਕਿ ਤੁਸੀਂ ਉਸ ਨੂੰ ਕਿਵੇਂ ਜਾਣੋਗੇ: ਤੁਹਾਡਾ ਮੁਕਤੀਦਾਤਾ ਹੁਣ ਅਤੇ ਸਦਾ ਲਈ, ਜਾਂ ਭਵਿੱਖ ਵਿੱਚ ਤੁਹਾਡੇ ਨਿਆਂਕਾਰ ਵਜੋਂ [34]।
ਇਹ ਇਸ ਕਰਕੇ ਸੀ, ਕਿਉਂਕਿ ਉਹ ਤੁਹਾਨੂੰ ਪਿਆਰ ਕਰਦਾ ਹੈ, ਕਿ ਯਿਸੂ ਮਸੀਹ ਨੇ ਤੁਹਾਡੇ ਲਈ ਆਪਣਾ ਬਲੀਦਾਨ ਦਿੱਤਾ ਸੀ। ਤੁਸੀਂ ਅਜਿਹੇ ਮਹਾਨ ਪਿਆਰ ਪ੍ਰਤੀ ਕਿਵੇਂ ਪ੍ਰਤੀਕ੍ਰਿਆ ਕਰਦੇ ਹੋ?
[1]
ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ ਮੱਤੀ 1:18 POV-BSI
ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ ਮੱਤੀ 1:20-21 POV-BSI
ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ ਲੂਕਾ 1:35 POV-BSI
ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।। ਮੱਤੀ 3:16-17 POV-BSI
[2]
ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ ਕੁਲੁੱਸੀਆਂ ਨੂੰ 1:15 POV-BSI
ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ ਇਹੋ ਆਦ ਵਿੱਚ ਪਰਮੇਸ਼ੁਰ ਦੇ ਸੰਗ ਸੀ ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੁ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ ਯੂਹੰਨਾ 1:1-3 POV-BSI
ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ ਯੂਹੰਨਾ 1:14 POV-BSI
ਮੈਂ ਪਿਤਾ ਵਿੱਚੋਂ ਨਿੱਕਲ ਕੇ ਜਗਤ ਵਿੱਚ ਆਇਆ ਹਾਂ। ਫੇਰ ਜਗਤ ਨੂੰ ਛੱਡਦਾ ਅਤੇ ਪਿਤਾ ਦੇ ਕੋਲ ਜਾਂਦਾ ਹਾਂ ਯੂਹੰਨਾ 16:28 POV-BSI
ਪਰਮੇਸ਼ੁਰ ਨੇ ਜਿਨ ਪਿਛਲਿਆਂ ਸਮਿਆਂ ਵਿੱਚ ਨਬੀਆਂ ਦੇ ਰਾਹੀਂ ਸਾਡੇ ਵੱਡਿਆਂ ਨਾਲ ਕਈਆਂ ਹਿੱਸਿਆਂ ਵਿੱਚ ਅਤੇ ਕਈ ਤਰਾਂ ਨਾਲ ਗੱਲ ਕੀਤੀ ਸੀ ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਇਬਰਾਨੀਆਂ ਨੂੰ 1:1-3 POV-BSI
ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਹ ਨੂੰ ਕਦੇ ਆਖਿਆ, – ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ ? ।। ਅਤੇ ਫੇਰ ਇਹ, – ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤ੍ਰ ਹੋਵੇਗਾ।। ਅਤੇ ਜਦ ਓਸ ਪਲੋਠੇ ਨੂੰ ਸੰਸਾਰ ਵਿੱਚ ਫੇਰ ਲਿਆਉਂਦਾ ਹੋਵੇਗਾ ਤਾਂ ਕਹਿੰਦਾ ਹੈ, – ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।। ਇਬਰਾਨੀਆਂ ਨੂੰ 1:5-6 POV-BSI
ਪਰ ਪੁੱਤ੍ਰ ਦੇ ਵਿਖੇ, – ਤੇਰਾ ਸਿੰਘਾਸਣ ਜੁੱਗੋ ਜੁਗ ਪਰਮੇਸ਼ੁਰ ਹੈ, ਅਤੇ ਸਿਧਿਆਈ ਦਾ ਆੱਸਾ ਤੇਰੇ ਰਾਜ ਦਾ ਆੱਸਾ ਹੈ, ਤੈਂ ਧਰਮ ਨਾਲ ਪ੍ਰੇਮ ਅਤੇ ਕੁਧਰਮ ਨਾਲ ਵੈਰ ਰੱਖਿਆ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।। ਅਤੇ ਏਹ ਭੀ, – ਹੇ ਪ੍ਰਭੁ, ਤੈਂ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ, ਓਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਅਤੇ ਚਾਦਰ ਵਾਂਙੁ ਤੂੰ ਓਹਨਾਂ ਨੂੰ ਵਲ੍ਹੇਟੇਂਗਾ, ਅਤੇ ਕੱਪੜੇ ਵਾਂਙੁ ਓਹ ਬਦਲੇ ਜਾਣਗੇ, ਪਰ ਤੂੰ ਉਹੀ ਹੈਂ, ਅਤੇ ਤੇਰੇ ਵਰਹੇ ਮੁੱਕਣਗੇ ਨਹੀਂ।। ਇਬਰਾਨੀਆਂ ਨੂੰ 1:8-12 POV-BSI
ਮੈਂ ਫ਼ਰਮਾਨ ਦਾ ਹੋਕਾ ਦਿਆਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ। ਜ਼ਬੂਰਾਂ ਦੀ ਪੋਥੀ 2:7 POV-BSI
ਅਤੇ ਜਦ ਤੇਰੇ ਦਿਨ ਪੂਰੇ ਹੋਣਗੇ ਅਤੇ ਤੂੰ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਰਹੇਂਗਾ ਅਤੇ ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਜੋ ਤੇਰੇ ਤੁਖਮ ਤੋਂ ਹੋਵੇਗੀ ਖਲ੍ਹਿਆਰਾਂਗਾ ਅਤੇ ਉਹ ਦੇ ਰਾਜ ਨੂੰ ਪੱਕਾ ਕਰਾਂਗਾ ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦੀਪਕ ਤੋੜੀ ਟਿਕਾਈ ਰੱਖਾਂਗਾ ਅਤੇ ਮੈਂ ਉਹ ਦਾ ਪਿਤਾ ਬਣਾਂਗਾ ਅਰ ਉਹ ਮੇਰਾ ਪੁੱਤ੍ਰ ਹੋਵੇਗਾ ਸੋ ਜੇ ਕਦੀ ਉਹ ਦੋਸ਼ ਕਰੇਗਾ ਤਾਂ ਮੈਂ ਉਹ ਨੂੰ ਮਨੁੱਖਾਂ ਦੇ ਬੈਂਤ ਅਤੇ ਆਦਮ ਦੀ ਸੰਤਾਨ ਦੇ ਕੋਟੜਿਆਂ ਨਾਲ ਸਵਾਰਾਂਗਾ ੨ ਸਮੂਏਲ ਦੀ ਦੂਜੀ ਪੋਥੀ 7:12-14 POV-BSI
ਉਏ ਸੂਰਮਿਆ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਉਪਮਾ ਹੈ। ਅਤੇ ਆਪਣੇ ਉਪਮਾਣ ਨਾਲ ਸੱਚਿਆਈ ਅਤੇ ਕੋਮਲਤਾਈ ਅਤੇ ਧਰਮ ਦੇ ਨਮਿੱਤ ਅਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਣਕ ਕਾਰਜ ਸਿਖਲਾਵੇਗਾ! ਜ਼ਬੂਰਾਂ ਦੀ ਪੋਥੀ 45:3-4 POV-BSI
ਤੈਂ ਧਰਮ ਦੇ ਨਾਲ ਪ੍ਰੇਮ, ਅਤੇ ਬਦੀ ਦੇ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ। ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੱਜ ਦੀ ਵਾਸ਼ਨਾ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ। ਜ਼ਬੂਰਾਂ ਦੀ ਪੋਥੀ 45:7-8 POV-BSI
ਹੁਣ ਯਹੋਵਾਹ ਆਖਦਾ ਹੈ, ਜਿਹ ਨੇ ਮੈਨੂੰ ਢਿੱਡੋਂ ਈ ਆਪਣਾ ਦਾਸ ਹੋਣ ਲਈ ਸਾਜਿਆ, ਭਈ ਮੈਂ ਯਾਕੂਬ ਨੂੰ ਉਹ ਦੇ ਕੋਲ ਮੁੜ ਲਿਆਵਾਂ, ਅਤੇ ਇਸਰਾਏਲ ਉਹ ਤੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰੀ ਸਮਰਥ ਹੈ, – ਹਾਂ, ਉਹ ਆਖਦਾ ਹੈ ਕਿ ਏਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਭਈ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੀਕ ਅੱਪੜੇ!।। ਯਸਾਯਾਹ 49:5-6 POV-BSI
ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨਿੰਦੇ ਹੋਏ ਨੂੰ, ਉਸ ਕੌਮ ਦੇ ਘਿਣਾਉਣੇ ਨੂੰ, ਉਸ ਹਾਕਮਾਂ ਦੇ ਦਾਸ ਨੂੰ ਐਉਂ ਆਖਦਾ ਹੈ, – ਪਾਤਸ਼ਾਹ ਵੇਖਣਗੇ ਤੇ ਉੱਠਣਗੇ, ਸਰਦਾਰ ਵੀ ਅਤੇ ਓਹ ਮੱਥਾ ਟੇਕਣਗੇ, ਯਹੋਵਾਹ ਦੇ ਕਾਰਨ ਜੋ ਵਫ਼ਾਦਾਰ ਹੈ, ਇਸਰਾਏਲ ਦਾ ਪਵਿੱਤਰ ਪੁਰਖ ਜਿਹ ਨੇ ਤੈਨੂੰ ਚੁਣਿਆ ਹੈ।। ਯਸਾਯਾਹ 49:7 POV-BSI
ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ। ਜ਼ਬੂਰਾਂ ਦੀ ਪੋਥੀ 110:1 POV-BSI
ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ ਮਸੀਹ ਦੇ ਹੱਕ ਵਿੱਚ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤ੍ਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੇ ਰਾਹੀਂ ਕਿੱਕੁਰ ਉਹ ਨੂੰ ਪ੍ਰਭੁ ਆਖਦਾ ਹੈ? ਕਿ ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ, ਤੇਰੇ ਪੈਰਾਂ ਹੇਠ ਨਾ ਕਰ ਦਿਆਂ।। ਸੋ ਜਦ ਦਾਊਦ ਉਹ ਨੂੰ ਪ੍ਰਭੁ ਆਖਦਾ ਹੈ ਤਾਂ ਉਹ ਉਸ ਦਾ ਪੁੱਤ੍ਰ ਕਿਸ ਤਰਾਂ ਹੋਇਆ? ਅਤੇ ਕੋਈ ਉਹ ਨੂੰ ਇੱਕ ਬਚਨ ਤੀਕਰ ਜਵਾਬ ਨਾ ਦੇ ਸੱਕਿਆ, ਨਾ ਉਸ ਦਿਨ ਤੋਂ ਕਿਸੇ ਦਾ ਹਿਆਉਂ ਪਿਆ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।। ਮੱਤੀ 22:41-46 POV-BSI
ਪਰ ਦੂਤਾਂ ਵਿੱਚੋਂ ਕਿਹ ਦੇ ਵਿਖੇ ਉਹ ਨੇ ਕਦੇ ਆਖਿਆ ਹੈ, – ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕੁਰ ਮੈਂ ਤੇਰੇ ਵੈਰਿਆਂ ਨੂੰ, ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ?।। ਭਲਾ, ਓਹ ਸੱਭੇ ਸੇਵਾ ਕਰਨ ਵਾਲੇ ਆਤਮੇ ਨਹੀਂ ਜਿਹੜੇ ਮੁਕਤੀ ਦਾ ਵਿਰਸਾ ਪਾਉਣ ਵਾਲਿਆਂ ਦੀ ਸੇਵਾ ਲਈ ਘੱਲੇ ਜਾਂਦੇ ਹਨ।। ਇਬਰਾਨੀਆਂ ਨੂੰ 1:13 POV-BSI
ਵੇਖੋ, ਮੇਰਾ ਦਾਸ ਜਿਹ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ। ਯਸਾਯਾਹ 42:1 POV-BSI
ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਨਾਲੇ ਮੇਰਾ ਦਾਸ ਜਿਹ ਨੂੰ ਮੈਂ ਚੁਣਿਆ, ਭਈ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੈਥੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸਾਜਿਆ ਗਿਆ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।। ਯਸਾਯਾਹ 43:10 POV-BSI
ਮੈਂ ਰਾਤ ਦੀਆਂ ਦਰਿਸ਼ਟੀਆਂ ਵਿੱਚ ਡਿੱਠਾ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤ੍ਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪਰਾਚੀਨ ਤੀਕ ਅੱਪੜਿਆ, ਅਤੇ ਓਹ ਉਹ ਨੂੰ ਉਸ ਦੇ ਅੱਗੇ ਲਿਆਏ। ਪਾਤਸ਼ਾਹੀ ਅਰ ਪਰਤਾਪ ਅਰ ਰਾਜ ਉਹ ਨੂੰ ਦਿੱਤਾ ਗਿਆ, ਭਈ ਸੱਭੇ ਕੌਮਾਂ ਅਰ ਲੋਕ ਅਰ ਬੋਲੀਆਂ, ਉਹ ਦੀ ਟਹਿਲ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।। ਦਾਨੀਏਲ 7:13-14 POV-BSI
ਭੈ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ ਕੰਬਦੇ ਖੁਸ਼ੀ ਮਨਾਓ, ਪੁੱਤ੍ਰ ਨੂੰ ਚੁੰਮੋ ਮਤੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਝੱਟ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।। ਜ਼ਬੂਰਾਂ ਦੀ ਪੋਥੀ 2:11-12 POV-BSI
ਯਿਸੂ ਨੇ ਉਹ ਨੂੰ ਆਖਿਆ, ਫ਼ਿਲਿਪੁੱਸ ਐੱਨੇ ਚਿਰ ਤੋਂ ਮੈਂ ਤੁਹਾਡੇ ਨਾਲ ਹਾਂ ਅਰ ਕੀ ਤੈਂ ਮੈਨੂੰ ਨਹੀਂ ਜਾਣਿਆ? ਜਿਨ ਮੈਨੂੰ ਵੇਖਿਆ ਓਨ ਪਿਤਾ ਨੂੰ ਵੇਖਿਆ ਹੈ। ਤੂੰ ਕਿੱਕੂੰ ਆਖਦਾ ਹੈਂ ਭਈ ਸਾਨੂੰ ਪਿਤਾ ਦਾ ਦਰਸ਼ਣ ਕਰਾ? ਯੂਹੰਨਾ 14:9 POV-BSI
ਜੇ ਤੁਸੀਂ ਮੈਨੂੰ ਜਾਣਦੇ ਤਾਂ ਮੇਰੇ ਪਿਤਾ ਨੂੰ ਭੀ ਜਾਣਦੇ । ਏਦੋਂ ਅੱਗੇ ਤੁਸੀਂ ਉਹ ਨੂੰ ਜਾਣਦੇ ਅਤੇ ਉਹ ਨੂੰ ਵੇਖ ਲਿਆ ਹੈ ਯੂਹੰਨਾ 14:7 POV-BSI
ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਪੁੱਤ੍ਰ ਨੂੰ ਕੋਈ ਨਹੀਂ ਜਾਣਦਾ ਪਰ ਪਿਤਾ ਅਤੇ ਨਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਉਹ ਨੂੰ ਪਰਗਟ ਕਰਨਾ ਚਾਹੇ ਮੱਤੀ 11:27 POV-BSI
ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪ ਕਾਲ ਦਾ ਪਾਤਸ਼ਾਹ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ।। ਯਿਰਮਿਯਾਹ 10:10 POV-BSI
ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ ਯੂਹੰਨਾ 14:6 POV-BSI
ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ । ੧ ਯੂਹੰਨਾ 5:20 POV-BSI
ਥੋਮਾ ਨੇ ਉਹ ਨੂੰ ਉੱਤਰ ਦਿੱਤਾ, ਹੇ ਮੇਰੇ ਪ੍ਰਭੁ ਅਤੇ ਮੇਰੇ ਪਰਮੇਸ਼ੁਰ! ਯਿਸੂ ਨੇ ਉਸ ਨੂੰ ਆਖਿਆ, ਤੈਂ ਜੋ ਮੈਨੂੰ ਵੇਖਿਆ ਇਸੇ ਕਰਕੇ ਪਰਤੀਤ ਕੀਤੀ ਹੈ? ਧੰਨ ਉਹ ਜਿੰਨ੍ਹਾਂ ਨਹੀਂ ਵੇਖਿਆ ਤਾਂ ਵੀ ਪਰਤੀਤ ਕਰਦੇ ਹਨ।। ਯੂਹੰਨਾ 20:28-29 POV-BSI
[3]
ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ ਗਲਾਤੀਆਂ ਨੂੰ 4:4 POV-BSI
ਅਰਥਾਤ ਆਪਣੇ ਪੁੱਤ੍ਰ ਦੇ ਹੱਕ ਵਿੱਚ ਜਿਹੜਾ ਸਰੀਰ ਦੇ ਸਰਬੰਧ ਕਰਕੇਂ ਦਾਊਦ ਦੀ ਅੰਸ ਵਿੱਚੋਂ ਉਤਪਤ ਹੋਇਆ ਰੋਮੀਆਂ ਨੂੰ 1:3 POV-BSI
ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ ਯੂਹੰਨਾ 1:14 POV-BSI
ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, “ਪਰਮੇਸ਼ੁਰ ਅਸਾਡੇ ਸੰਗ” ਮੱਤੀ 1:23 POV-BSI
ਅਤੇ ਉਹ ਨੂੰ ਨਾ ਜਾਣਿਆ ਜਿੰਨਾ ਚਿਰ ਉਹ ਪੁੱਤ੍ਰ ਨਾ ਜਣੀ ਅਤੇ ਉਹ ਦਾ ਨਾਮ ਯਿਸੂ ਰੱਖਿਆ।। ਮੱਤੀ 1:25 POV-BSI
ਤੁਹਾਡਾ ਉਹੋ ਸੁਭਾਉ ਹੋਵੇ ਜੋ ਮਸੀਹ ਯਿਸੂ ਦਾ ਭੀ ਸੀ ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ ਕਰ ਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ ਫ਼ਿਲਿੱਪੀਆਂ ਨੂੰ 2:5-8 POV-BSI
ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਓ । ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਭਈ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ ਸੋ ਪਰਮੇਸ਼ੁਰ ਤੋਂ ਹੈ ੧ ਯੂਹੰਨਾ 4:2 POV-BSI
[4]
ਅਤੇ ਆਤਮਾ ਉਹ ਹੈ ਜਿਹੜਾ ਸਾਖੀ ਦਿੰਦਾ ਹੈ ਕਿਉਂ ਜੋ ਆਤਮਾ ਸਚਿਆਈ ਹੈ ੧ ਯੂਹੰਨਾ 5:7 POV-BSI
ਇਸ ਲਈ ਤੁਸਾਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ਮੱਤੀ 28:19 POV-BSI
ਮੈਂ ਅੱਗੇ ਨੂੰ ਜਗਤ ਵਿੱਚ ਨਹੀਂ ਪਰ ਏਹ ਜਗਤ ਵਿੱਚ ਹਨ ਅਤੇ ਮੈਂ ਤੇਰੇ ਕੋਲ ਆਉਂਦਾ ਹਾਂ । ਹੇ ਪਵਿੱਤ੍ਰ ਪਿਤਾ ਆਪਣੇ ਹੀ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕਰ ਇਸ ਲਈ ਜੋ ਓਹ ਸਾਡੇ ਵਾਂਗਰ ਇੱਕ ਹੋਣ ਯੂਹੰਨਾ 17:11 POV-BSI
ਜੋ ਉਹ ਸਭ ਇੱਕੋ ਹੋਣ ਜਿਸ ਤਰਾਂ, ਹੇ ਪਿਤਾ, ਤੂੰ ਮੇਰੇ ਵਿੱਚ ਅਤੇ ਮੈਂ ਤੇਰੇ ਵਿੱਚ ਹਾਂ ਜੋ ਓਹ ਵੀ ਸਾਡੇ ਵਿੱਚ ਹੋਣ ਤਾਂ ਜੋ ਜਗਤ ਸਤ ਮੰਨੇ ਭਈ ਤੈਂ ਮੈਨੂੰ ਘੱਲਿਆ ਯੂਹੰਨਾ 17:21 POV-BSI
ਮੈਂ ਅਰ ਮੇਰਾ ਪਿਤਾ ਇੱਕੋ ਹਾਂ ਯੂਹੰਨਾ 10:30 POV-BSI
ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਅਸਾਂ ਦੋਹਾਂ ਦੀ ਢੋਈ ਹੁੰਦੀ ਹੈ ਅਫ਼ਸੀਆਂ ਨੂੰ 2:18 POV-BSI
ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ “ਅੱਬਾ” ਅਰਥਾਤ “ਹੇ ਪਿਤਾ” ਪੁਕਾਰਦਾ ਹੈ ਗਲਾਤੀਆਂ ਨੂੰ 4:6 POV-BSI
ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲਾ ਹੋਵੇ ਅਤੇ ਓਹ ਪ੍ਰੇਮ ਵਿੱਚ ਗੁੰਦੇ ਰਹਿਣ ਭਈ ਓਹ ਸਮਝ ਦੀ ਪੂਰੀ ਨਿਹਚਾ ਦੇ ਸਾਰੇ ਧਨ ਨੂੰ ਪਰਾਪਤ ਹੋ ਜਾਨ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ ਜਿਹ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜਾਨੇ ਗੁਪਤ ਹਨ ਕੁਲੁੱਸੀਆਂ ਨੂੰ 2:2-3 POV-BSI
[5]
ਜਿਹੜਾ ਕੇਵਲ ਯਹੋਵਾਹ ਤੋਂ ਬਿਨਾ ਹੇਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆ ਨਾਸ ਕੀਤਾ ਜਾਵੇ ਕੂਚ 22:20 POV-BSI
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਇਕਲੌਤਾ ਪੁੱਤ੍ਰ ਜਿਹੜਾ ਪਿਤਾ ਦੀ ਗੋਦ ਵਿੱਚ ਹੈ ਉਸੇ ਨੇ ਉਹ ਨੂੰ ਪਰਗਟ ਕੀਤਾ।। ਯੂਹੰਨਾ 1:18 POV-BSI
[6]
ਤਾਂ ਯਾਕੂਬ ਇੱਕਲਾ ਰਹਿ ਗਿਆ ਅਰ ਉਸ ਦੇ ਨਾਲ ਇੱਕ ਮਨੁੱਖ ਦਿਨ ਦੇ ਚੜ੍ਹਾਓ ਤੀਕ ਘੁਲਦਾ ਰਿਹਾ ਉਤਪਤ 32:24 POV-BSI
ਓਸ ਆਖਿਆ, ਤੇਰਾ ਨਾਉਂ ਹੁਣ ਤੋਂ ਯਾਕੂਬ ਨਹੀਂ ਆਖਿਆ ਜਾਵੇਗਾ ਸਗੋਂ ਇਸਰਾਏਲ ਕਿਉਂਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਜੁੱਧ ਕਰ ਕੇ ਜਿੱਤ ਗਿਆ ਹੈਂ ਤਾਂ ਯਾਕੂਬ ਨੇ ਪੁੱਛ ਕੇ ਆਖਿਆ, ਮੈਨੂੰ ਆਪਣਾ ਨਾ ਦੱਸੀਂ ਤਾਂ ਓਸ ਆਖਿਆ, ਤੂੰ ਮੇਰਾ ਨਾਉਂ ਕਿਉਂ ਪੁੱਛਦਾ ਹੈਂ ? ਤਾਂ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ ਉਪਰੰਤ ਯਾਕੂਬ ਨੇ ਉਸ ਅਸਥਾਨ ਦਾ ਨਾਉਂ ਪਨੀਏਲ ਰੱਖਿਆ ਕਿਉਂਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ ਸਾਹਮਣੇ ਵੇਖਿਆ ਅਰ ਉਸ ਦੀ ਜਿੰਦ ਬਚ ਗਈ ਉਤਪਤ 32:28-30 POV-BSI
ਅਤੇ ਐਉਂ ਹੋਇਆ ਕਿ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਖੰਡਾ ਸੂਤੀ ਉਹ ਦੇ ਸਾਹਮਣੇ ਖੜਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ ਕਿ ਤੂੰ ਸਾਡੀ ਵੱਲ ਹੈਂ ਯਾ ਸਾਡੇ ਵੈਰੀਆਂ ਵੱਲ? ਉਸ ਆਖਿਆ ਨਹੀਂ ਸਗੋਂ ਮੈਂ ਤਾਂ ਏਸ ਵੇਲੇ ਯਹੋਵਾਹ ਦਾ ਸੈਨਾ ਪਤੀ ਬਣ ਕੇ ਆਇਆ ਹਾਂ ਤਾਂ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਰ ਉਸ ਨੂੰ ਆਖਿਆ, ਮੇਰਾ ਪ੍ਰਭੁ ਆਪਣੇ ਦਾਸ ਨੂੰ ਕੀ ਆਖਦਾ ਹੈ? ਯਹੋਵਾਹ ਦੇ ਸੈਨਾ ਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਆਪਣੀ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਉਵੇਂ ਹੀ ਕੀਤਾ।। ਯਹੋਸ਼ੁਆ 5:13-15 POV-BSI
ਜਾਂ ਗਿਦਊਨ ਨੇ ਡਿੱਠਾ ਜੋ ਉਹ ਯਹੋਵਾਹ ਦਾ ਦੂਤ ਸੀ ਤਾਂ ਗਿਦਊਨ ਨੇ ਆਖਿਆ, ਹਾਏ ਹਾਏ! ਹੇ ਪ੍ਰਭੁ ਯਹੋਵਾਹ, ਕਿਉਂ ਜੋ ਮੈਂ ਯਹੋਵਾਹ ਦੇ ਦੂਤ ਨੂੰ ਆਹਮੋ ਸਾਹਮਣੇ ਡਿੱਠਾ ਨਿਆਈਆਂ ਦੀ ਪੋਥੀ 6:22 POV-BSI
[7]
ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ ਕੁਲੁੱਸੀਆਂ ਨੂੰ 1:15 POV-BSI
ਕਿਉਂ ਜੋ ਪਰਮੇਸ਼ੁਰਤਾਈ ਦੀ ਸਾਰੀ ਭਰਪੂਰੀ ਉਸੇ ਵਿੱਚ ਦੇਹਧਾਰੀ ਹੋ ਕੇ ਵੱਸਦੀ ਹੈ ਕੁਲੁੱਸੀਆਂ ਨੂੰ 2:9 POV-BSI
[8]
ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, ਆਪਣਾ ਨਾਉਂ ਦੱਸ ਭਈ ਜਿਸ ਵੇਲੇ ਤੇਰਾ ਆਖਿਆ ਪੂਰਾ ਹੋਵੇ ਤਾਂ ਅਸੀਂ ਤੇਰਾ ਆਦਰ ਭਾਉ ਕਰੀਏ ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, ਤੂੰ ਮੇਰਾ ਨਾਉਂ ਕਿਉਂ ਪੁੱਛਣਾ ਹੈ? ਮੇਰਾ ਨਾਉਂ ਤਾਂ ਅਚਰਜ ਹੈ ਨਿਆਈਆਂ ਦੀ ਪੋਥੀ 13:17-18 POV-BSI
ਹਰ ਸ਼ੋਰ ਨਾਲ ਪੌੜ ਮਾਰਨ ਵਾਲਾ ਫੌਜੀ ਬੂਟ, ਅਤੇ ਹਰ ਲਹੂ ਲੁਹਾਣ ਕੱਪੜਾ, ਅੱਗ ਦੇ ਬਾਲਣ ਵਾਂਙੁ ਸਾੜਿਆ ਜਾਵੇਗਾ। ਯਸਾਯਾਹ 9:5 POV-BSI
[9]
ਮੈਂ ਅਰ ਮੇਰਾ ਪਿਤਾ ਇੱਕੋ ਹਾਂ ਯੂਹੰਨਾ 10:30 POV-BSI
ਮੇਰੇ ਨੇੜੇ ਆਓ, ਏਹ ਸੁਣੋ, ਮੈਂ ਮੁਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸਾਂ, – ਅਤੇ ਹੁਣ ਪ੍ਰਭੁ ਯਹੋਵਾਹ ਨੇ ਮੈਨੂੰ ਅਤੇ ਆਪਣੇ ਆਤਮਾ ਨੂੰ ਘੱਲਿਆ ਹੈ।। ਯਸਾਯਾਹ 48:16 POV-BSI
ਜੋ ਉਹ ਸਭ ਇੱਕੋ ਹੋਣ ਜਿਸ ਤਰਾਂ, ਹੇ ਪਿਤਾ, ਤੂੰ ਮੇਰੇ ਵਿੱਚ ਅਤੇ ਮੈਂ ਤੇਰੇ ਵਿੱਚ ਹਾਂ ਜੋ ਓਹ ਵੀ ਸਾਡੇ ਵਿੱਚ ਹੋਣ ਤਾਂ ਜੋ ਜਗਤ ਸਤ ਮੰਨੇ ਭਈ ਤੈਂ ਮੈਨੂੰ ਘੱਲਿਆ ਯੂਹੰਨਾ 17:21 POV-BSI
ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ । ੧ ਯੂਹੰਨਾ 5:20 POV-BSI
[10]
ਮੈਂ ਫ਼ਰਮਾਨ ਦਾ ਹੋਕਾ ਦਿਆਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ। ਜ਼ਬੂਰਾਂ ਦੀ ਪੋਥੀ 2:7 POV-BSI
ਉਨ੍ਹੀ ਦਿਨੀਂ ਐਉਂ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ ਅਰ ਪਾਣੀ ਵਿਚੋਂ ਨਿੱਕਲਦੇ ਸਾਰ ਉਹ ਨੇ ਅਕਾਸ਼ ਨੂੰ ਖੁਲ੍ਹਦਿਆਂ ਅਤੇ ਆਤਮਾ ਨੂੰ ਆਪਣੇ ਉੱਤੇ ਕਬੂਤਰ ਦੀ ਨਿਆਈਂ ਉੱਤਰਦਿਆਂ ਡਿੱਠਾ ਅਤੇ ਇੱਕ ਸੁਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤ੍ਰ ਹੈਂ, ਤੈਥੋਂ ਮੈਂ ਪਰਸਿੰਨ ਹਾਂ।। ਮਰਕੁਸ 1:9-11 POV-BSI
ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਰ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ, ਉਹ ਦੀ ਸੁਣੋ ਮਰਕੁਸ 9:7 POV-BSI
ਅਰ ਅਸਾਂ ਤਾਂ ਨਿਹਚਾ ਕੀਤੀ ਅਤੇ ਜਾਣਿਆ ਹੈ ਕਿ ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ ਯੂਹੰਨਾ 6:69 POV-BSI
[11]
ਪਰਮੇਸ਼ੁਰ ਨੇ ਜਿਨ ਪਿਛਲਿਆਂ ਸਮਿਆਂ ਵਿੱਚ ਨਬੀਆਂ ਦੇ ਰਾਹੀਂ ਸਾਡੇ ਵੱਡਿਆਂ ਨਾਲ ਕਈਆਂ ਹਿੱਸਿਆਂ ਵਿੱਚ ਅਤੇ ਕਈ ਤਰਾਂ ਨਾਲ ਗੱਲ ਕੀਤੀ ਸੀ ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਇਬਰਾਨੀਆਂ ਨੂੰ 1:1-3 POV-BSI
ਕਿਉਂ ਜੋ ਪਿਤਾ ਨੂੰ ਇਹ ਭਾਇਆ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉਤਲੀਆਂ ਅਤੇ ਅਕਾਸ਼ ਉਤਲੀਆਂ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ ਉਸੇ ਦੇ ਰਾਹੀਂ ਆਪਣੇ ਨਾਲ ਮਿਲਾਵੇ ਕੁਲੁੱਸੀਆਂ ਨੂੰ 1:19-20 POV-BSI
ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ ਕੁਲੁੱਸੀਆਂ ਨੂੰ 1:15 POV-BSI
ਕਿਉਂ ਜੋ ਪਰਮੇਸ਼ੁਰਤਾਈ ਦੀ ਸਾਰੀ ਭਰਪੂਰੀ ਉਸੇ ਵਿੱਚ ਦੇਹਧਾਰੀ ਹੋ ਕੇ ਵੱਸਦੀ ਹੈ ਕੁਲੁੱਸੀਆਂ ਨੂੰ 2:9 POV-BSI
[12]
ਪਰ ਹੇ ਬੈਤਲਹਮ ਅਫ਼ਰਾਥਾਹ, ਤੂੰ ਜੋ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤੈਥੋਂ ਇੱਕ ਮੇਰੇ ਲਈ ਨਿੱਕਲੇਗਾ ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਹ ਦਾ ਨਿੱਕਲਣਾ ਪਰਾਚੀਨ ਸਮੇਂ ਤੋਂ, ਸਗੋਂ ਅਨਾਦ ਤੋਂ ਹੈ। ਮੀਕਾਹ 5:2 POV-BSI
[13]
ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੋਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁਖ ਨਾਲ ਵੱਸੇਗਾ ਅਤੇ ਉਹ ਦਾ ਏਹ ਨਾਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”।। ਯਿਰਮਿਯਾਹ 23:5-6 POV-BSI
ਯੱਸੀ ਦੇ ਟੁੰਡ ਤੋਂ ਇੱਕ ਲਗਰ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣਾ ਫਲ ਦੇਵੇਗਾ। ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਤੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ। ਯਸਾਯਾਹ 11:1-2 POV-BSI
[14]
ਕੁਲਪੱਤ੍ਰੀ ਯਿਸੂ ਮਸੀਹ ਦਾਊਦ ਦੇ ਪੁੱਤ੍ਰ ਦੀ ਜਿਹੜਾ ਅਬਰਾਹਾਮ ਦਾ ਪੁੱਤ੍ਰ ਸੀ। ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ ਅਤੇ ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ ਅਤੇ ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ ਅਤੇ ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਉਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਉਬੇਦ ਤੋਂ ਯੱਸੀ ਜੰਮਿਆ ਅਤੇ ਯੱਸੀ ਤੋਂ ਦਾਊਦ ਪਾਤਸ਼ਾਹ ਜੰਮਿਆ ਅਤੇ ਦਾਊਦ ਪਾਤਸ਼ਾਹ ਤੋਂ ਸੁਲੇਮਾਨ ਊਰੀਯਾਹ ਦੀ ਤੀਵੀਂ ਦੀ ਕੁੱਖੋਂ ਜੰਮਿਆ ਮੱਤੀ 1:1-6 POV-BSI
[15]
ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ ਉਹ ਮੱਥਾਤ ਦਾ , ਉਹ ਲੇਵੀ ਦਾ, ਉਹ ਮਲਕੀ ਦਾ ,ਉਹ ਯੰਨਾਈ ਦਾ,ਉਹ ਯੂਸੁਫ ਦਾ ਉਹ ਮੱਤਿਥਯਾਹ ਦਾ, ਉਹ ਆਮੋਸ ਦਾ ,ਉਹ ਨਹੂਮ ਦਾ,ਉਹ ਹਸਲੀ ਦਾ, ਉਹ ਨੱਗਈ ਦਾ, ਉਹ ਮਾਹਥ ਦਾ, ਉਹ ਮੱਤਿਥਯਾਹ ਦਾ ,ਉਹ ਸ਼ਿਮਈ ਦਾ, ਉਹ ਯੋਸੇਕ ਦਾ ,ਉਹ ਯਹੂਦਾਹ ਦਾ, ਉਹ ਯੋਹਾਨਾਨ ਦਾ,ਉਹ ਰੇਸਹ ਦਾ,ਉਹ ਜ਼ਰੁੱਬਾਬਲ ਦਾ ,ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ, ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ ਉਹ ਯੋਸੇ ਦਾ ,ਉਹ ਅਲੀਅਜ਼ਰ ਦਾ,ਉਹ ਯੋਰਾਮ ਦਾ, ਉਹ ਮੱਤਾਥ ਦਾ,ਉਹ ਲੇਵੀ ਦਾ, ਉਹ ਸਿਮਓਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ, ਉਹ ਮਲਯੇ ਦਾ ,ਉਹ ਮੇਨਾਨ ਦਾ ,ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ ਉਹ ਯੱਸੀ ਦਾ ,ਉਹ ਓਬੇਦ ਦਾ , ਉਹ ਬੋਅਜ਼ ਦਾ, ਉਹ ਸਲਮੋਨ ਦਾ ,ਉਹ ਨਹਸ਼ੋਨ ਦਾ ਉਹ ਅੰਮੀਨਾਦਾਬ ਦਾ , ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਪਰਸ ਦਾ, ਉਹ ਯਹੂਦਾਹ ਦਾ ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ, ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ, ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ, ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤ੍ਰ ਸੀ।। ਲੂਕਾ 3:23-38 POV-BSI
ਮੈਂ ਦਾਊਦ ਦੇ ਘਰਾਣੇ ਉੱਤੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਬੇਨਤੀ ਦਾ ਆਤਮਾ ਵਹਾਵਾਂਗਾ ਅਤੇ ਓਹ ਮੇਰੀ ਵਲ ਜਿਸ ਨੂੰ ਓਹਨਾਂ ਨੇ ਵਿਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇੱਕਲੌਤੇ ਲਈ ਸੋਗ ਕਰਦਾ ਹੈ ਅਤੇ ਓਹ ਉਸ ਦੇ ਲਈ ਵਿਲਕਣਗੇ ਜਿਵੇਂ ਕੋਈ ਆਪਣੇ ਪਲੋਠੇ ਲਈ ਵਿਲਕਦਾ ਹੈ ਉਸ ਦਿਨ ਯਰੂਸ਼ਲਮ ਵਿੱਚ ਵੱਡਾ ਸੋਗ ਹੋਵੇਗਾ ਹਦਦਰਮੋਨ ਦੇ ਸੋਗ ਵਰਗਾ ਜਿਹੜਾ ਮਗਿੱਦੋ ਦੀ ਦੂਨ ਵਿੱਚ ਹੋਇਆ ਸੀ ਦੇਸ ਸੋਗ ਕਰੇਗਾ, ਟੱਬਰਾਂ ਦੇ ਟੱਬਰ ਅੱਡੋ ਅੱਡ ਦਾਊਦ ਦੇ ਘਰਾਣੇ ਦਾ ਟੱਬਰ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ ਅਤੇ ਨਾਥਾਨ ਦੇ ਘਰਾਣੇ ਦਾ ਟੱਬਰ ਅੱਡ ਅਤੇ ਓਹਨਾਂ ਦੀਆਂ ਪਤਨੀਆਂ ਅੱਡ ਜ਼ਕਰਯਾਹ 12:10-12 POV-BSI
[16]
ਸੋ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤ੍ਰ ਤੀਕਰ ਸੱਤ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਰ ਪਵਿੱਤ੍ਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੀਕਰ ਲੜਾਈ ਰਹੇਗੀ ਅਤੇ ਠਹਿਰਾਈਆ ਹੋਈਆਂ ਉਜਾੜਾਂ ਹੋਣਗੀਆਂ ਦਾਨੀਏਲ 9:25-26 POV-BSI
ਇੱਥੇ ਕੁਝ ਸਪੱਸ਼ਟੀਕਰਨ: ਰਾਜਾ ਅਰਤਹਸ਼ਸ਼ਤਾ ਦੁਆਰਾ ਹੁਕਮ ਦਿੱਤਾ ਗਿਆ ਸੀ ਨਹਮਯਾਹ 2: 1 ਨੂੰ ਦਰਸਾਉਂਦੇ ਹਨ, ਇਬਰਾਨੀ ਵਿੱਚ ਸ਼ਬਦ “ਹਫ਼ਤਾ” 7 ਸਾਲ ਦੀ ਮਿਆਦ ਵੀ ਹੈ, ਜੋ ਕਿ 49 ਅਤੇ 434 ਸਾਲਾਂ ਦੇ ਦੋ ਪੀਰੀਅਨਾਂ ਤੱਕ ਹੈ. 62 “ਹਫ਼ਤਿਆਂ” (ਜੋ ਪਹਿਲੇ 7 “ਹਫ਼ਤਿਆਂ” ਦੇ ਬਾਅਦ ਹੋਈ ਸੀ, ਇਸ ਤੋਂ ਬਾਅਦ 483 ਸਾਲ ਬਾਅਦ) ਮਸੀਹਾ ਦੇ ਕੱਟੇ ਜਾਣਗੇ. ਬਿਲਕੁਲ ਉਸੇ ਦਿਨ, ਯਿਸੂ ਮਸੀਹ ਨੇ ਪਾਮ ਐਤਵਾਰ ਨੂੰ ਯਰੂਸ਼ਲਮ ਵਿਚ ਦਾਖ਼ਲ ਕੀਤਾ ਸੀ, ਜਿਸ ਵਿਚ ਜ਼ਕਰਯਾਹ 9: 9 ਦੀ ਭਵਿੱਖਬਾਣੀ ਅਨੁਸਾਰ ਇਕ ਗਧੇ ਦੀ ਸਵਾਰੀ ਕਰਦੇ ਹੋਏ, ਉਸ ਸਮੇਂ ਦੇ ਯਹੂਦੀ ਆਗੂਆਂ ਦੁਆਰਾ ਰੱਦ ਕੀਤੇ ਜਾਣੇ ਸਨ.
[17]
ਤੀਵੀਂ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਮਸੀਹ ਆਉਂਦਾ ਹੈ ਜਿਹ ਨੂੰ ਖ੍ਰਿਸਟੁਸ ਕਰਕੇ ਸੱਦੀਦਾ ਹੈ। ਜਾਂ ਉਹ ਆਊਗਾ ਤਾਂ ਸਾਨੂੰ ਸੱਭੋ ਕੁਝ ਦੱਸੂ ਯਿਸੂ ਨੇ ਉਹ ਨੂੰ ਆਖਿਆ, ਮੈਂ ਜੋ ਤੇਰੇ ਨਾਲ ਬੋਲਦਾ ਹਾਂ ਸੋ ਉਹੋ ਹੀ ਹਾਂ।। ਯੂਹੰਨਾ 4:25-26 POV-BSI
ਯੂਹੰਨਾ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਨੂੰ ਸੁਣ ਕੇ ਆਪਣੇ ਚੇਲਿਆਂ ਦੀ ਰਾਹੀਂ ਉਸ ਨੂੰ ਆਖ ਘੱਲਿਆ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ? ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁੱਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਸੋ ਯੂਹੰਨਾ ਨੂੰ ਜਾ ਦੱਸਿਓ ਮੱਤੀ 11:2-4 POV-BSI
ਜੇ ਮੈਂ ਆਪਣੇ ਪਿਤਾ ਜੇਹੇ ਕੰਮ ਨਹੀਂ ਕਰਦਾ ਤਾਂ ਮੇਰੀ ਪਰਤੀਤ ਨਾ ਕਰੋ ਪਰ ਜੇ ਮੈਂ ਕਰਦਾ ਹਾਂ ਤਾਂ ਭਾਵੇਂ ਮੇਰੀ ਪਰਤੀਤ ਨਾ ਕਰੋ ਤਦ ਵੀ ਉਨ੍ਹਾਂ ਕੰਮਾਂ ਦੀ ਪਰਤੀਤ ਕਰੋ ਤਾਂ ਤੁਸੀਂ ਜਾਣੋ ਅਤੇ ਸਮਝੋ ਜੋ ਪਿਤਾ ਮੇਰੇ ਵਿੱਚ ਅਤੇ ਮੈਂ ਪਿਤਾ ਦੇ ਵਿੱਚ ਹਾਂ ਯੂਹੰਨਾ 10:37-38 POV-BSI
ਪਰ ਉਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ ਅਤੇ ਬੋਲੇ ਕਿ ਜਾਂ ਮਸੀਹ ਆਊਗਾ ਤਾਂ ਭਲਾ, ਉਹ ਉਨ੍ਹਾਂ ਨਿਸ਼ਾਨਾਂ ਨਾਲੋਂ ਜਿਹੜੇ ਇਸ ਨੇ ਵਿਖਾਲੇ ਹਨ ਕੁਝ ਵੱਧ ਵਿਖਾਲੂ? ਯੂਹੰਨਾ 7:31 POV-BSI
ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜੀਉਂਦੇ ਪਰਮੇਸ਼ੁਰ ਦਾ ਪੁੱਤ੍ਰ ਹੈਂ ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈਂ ਤੂੰ ਸ਼ਮਊਨ ਬਰ-ਯੋਨਾਹ ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸੁਰਗ ਵਿੱਚ ਹੈ ਇਹ ਗੱਲ ਤੇਰੇ ਉੱਤੇ ਪਰਗਟ ਕੀਤੀ ਮੱਤੀ 16:16-17 POV-BSI
ਤੁਸੀਂ ਮੈਨੂੰ ਗੁਰੂ ਅਤੇ ਪ੍ਰਭੁ ਕਰਕੇ ਬੁਲਾਉਂਦੇ ਹੋ ਅਰ ਠੀਕ ਆਖਦੇ ਹੋ ਕਿਉਂ ਜੋ ਮੈਂ ਹਾਂ ਯੂਹੰਨਾ 13:13 POV-BSI
ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਅਬਰਾਹਾਮ ਦੇ ਹੋਣ ਤੋਂ ਪਹਿਲਾਂ ਮੈਂ ਹਾਂ ਯੂਹੰਨਾ 8:58 POV-BSI
ਇਹ ਨਹੀਂ ਭਈ ਕਿਸੇ ਨੇ ਪਿਤਾ ਨੂੰ ਡਿੱਠਾ ਹੋਵੇ, ਬਿਨਾ ਉਹ ਦੇ ਜਿਹੜਾ ਪਰਮੇਸ਼ੁਰ ਦੀ ਵੱਲੋਂ ਹੈ ਓਨ ਤਾਂ ਪਿਤਾ ਨੂੰ ਡਿੱਠਾ ਹੈ ਯੂਹੰਨਾ 6:46 POV-BSI
ਤਾਂ ਯਿਸੂ ਸਭ ਕੁਝ ਜੋ ਉਹ ਦੇ ਉੱਤੇ ਬੀਤਣਾ ਸੀ ਜਾਣ ਕੇ ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਹਨੂੰ ਭਾਲਦੇ ਹੋ? ਉਨ੍ਹਾਂ ਉਸ ਨੂੰ ਉੱਤਰ ਦਿੱਤਾ, ਯਿਸੂ ਨਾਸਰੀ ਨੂੰ । ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਮੈਂ ਹੀ ਹਾਂ ਅਤੇ ਉਹ ਦਾ ਫੜਾਉਣ ਵਾਲਾ ਯਹੂਦਾ ਭੀ ਉਨ੍ਹਾਂ ਦੇ ਨਾਲ ਖੜਾ ਸੀ ਸੋ ਜਾਂ ਉਸ ਨੇ ਉਨ੍ਹਾਂ ਨੂੰ ਆਖਿਆ ਮੈਂ ਹੀ ਹਾਂ ਤਾਂ ਓਹ ਪਿਛਾਹਾਂ ਨੂੰ ਹਟ ਗਏ ਅਤੇ ਭੁੰਞੇਂ ਡਿੱਗ ਪਏ ਯੂਹੰਨਾ 18:4-6 POV-BSI
ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜਵਾਬ ਨਾ ਦਿੱਤਾ ਤਾਂ ਸਰਦਾਰ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਪਰਮਧੰਨ ਦਾ ਪੁੱਤ੍ਰ ਹੈਂ? ਯਿਸੂ ਨੇ ਆਖਿਆ, ਮੈਂ ਹਾਂ ਅਰ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਆਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ ਮਰਕੁਸ 14:61-62 POV-BSI
ਪਰ ਯਿਸੂ ਚੁੱਪ ਹੀ ਰਿਹਾ ਅਤੇ ਸਰਦਾਰ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜੀਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਭਈ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਸਾਨੂੰ ਦੱਸ ਯਿਸੂ ਨੇ ਉਹ ਨੂੰ ਕਿਹਾ, ਤੈਂ ਸਤ ਆਖ ਦਿੱਤਾ ਹੈ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੇ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ ਮੱਤੀ 26:63-64 POV-BSI
ਤਦ ਉਨ੍ਹਾਂ ਸਭਨਾਂ ਆਖਿਆ, ਭਲਾ, ਫੇਰ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ? ਉਸ ਨੇ ਉਨ੍ਹਾਂ ਨੂੰ ਆਖਿਆ, ਸਤ ਬਚਨ, ਮੈਂ ਉਹੋ ਹਾਂ ਲੂਕਾ 22:70 POV-BSI
ਅਤੇ ਓਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਭਈ ਅਸਾਂ ਇਹ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਮਾਮਲਾ ਦੇਣ ਤੋਂ ਮਨੇ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਪਾਤਸ਼ਾਹ ਕਹਿੰਦਿਆ ਡਿੱਠਾ ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸਤ ਆਖਿਆ ਹੈ ਲੂਕਾ 23:2-3 POV-BSI
[18]
ਉਸ ਸਮੇਂ, ਇੱਕ ਸਿਆਣਾ ਆਦਮੀ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਉਹ ਅਚੰਭੇ ਕਰਨ ਵਾਲਾ ਸੀ, ਅਜਿਹੇ ਮਨੁੱਖਾਂ ਦਾ ਇਕ ਅਧਿਆਪਕ ਜਿਵੇਂ ਖੁਸ਼ੀ ਨਾਲ ਸੱਚ ਪ੍ਰਾਪਤ ਕੀਤਾ. ਉਸਨੇ ਯਹੂਦੀਆਂ ਅਤੇ ਯੂਨਾਨੀਆਂ ਨਾਲ ਗੱਲ ਕੀਤੀ ਸੀ. ਉਹ ਮਸੀਹ ਸੀ. ਅਤੇ ਜਦੋਂ ਪਿਲਾਤੁਸ ਨੇ ਸਾਡੇ ਵਿਚਲੇ ਸਿਪਾਹੀਆਂ ਦੇ ਸੁਝਾਅ ‘ਤੇ, ਉਸ ਨੂੰ ਸਲੀਬ ਦੇ ਲਈ ਦੋਸ਼ੀ ਠਹਿਰਾਇਆ, ਜਿਨ੍ਹਾਂ ਨੇ ਪਹਿਲਾਂ ਉਸ ਨੂੰ ਪਿਆਰ ਕੀਤਾ ਤਾਂ ਉਹ ਉਸਨੂੰ ਤਿਆਗ ਨਹੀਂ ਸਕੇ; ਪਰ ਉਹ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਿਆ. ਜਿਵੇਂ ਕਿ ਪਰਮੇਸ਼ੁਰ ਦੇ ਨਬੀਆਂ ਨੇ ਇਨ੍ਹਾਂ ਬਾਰੇ ਦਸਿਆ ਸੀ ਅਤੇ ਦਸ ਹਜ਼ਾਰ ਹੋਰ ਅਜੀਬ ਗੱਲਾਂ ਬਾਰੇ ਅਤੇ ਉਨ੍ਹਾਂ ਦੇ ਨਾਮ ਤੋਂ ਜਾਣੇ ਜਾਂਦੇ ਈਸਾਈਆਂ ਦੇ ਗੋਤ, ਅੱਜ ਵੀ ਨਹੀਂ ਹਨ. (ਫਲੈਵੀਅਸ ਜੋਸੀਫ਼ਸ, ਕਿਤਾਬ 18, ਅਧਿਆਇ 3.3)
[19]
ਯਿਸੂ ਸਾਰੀ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ ਮੱਤੀ 4:23 POV-BSI
ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ ਮੱਤੀ 9:35 POV-BSI
ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਲੱਗ ਤੁਰੇ ਅਰ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ ਮੱਤੀ 12:15 POV-BSI
ਅਤੇ ਉਸ ਨੇ ਨਿੱਕਲ ਕੇ ਵੱਡੀ ਭੀੜ ਵੇਖੀ ਅਰ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ ਮੱਤੀ 14:14 POV-BSI
ਅਤੇ ਬਹੁਤ ਟੋਲੀਆਂ, ਲੰਙਿਆਂ, ਅੰਨ੍ਹਿਆਂ, ਗੁੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਆਪਣੇ ਸੰਗ ਲੈਕੇ ਉਹ ਦੇ ਕੋਲ ਆਈਆਂ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਰ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ ਐਥੋਂ ਤੋੜੀ ਕਿ ਜਾਂ ਲੋਕਾਂ ਨੇ ਵੇਖਿਆ ਜੋ ਗੁੰਗੇ ਬੋਲਦੇ, ਟੁੰਡੇ ਚੰਗੇ ਹੁੰਦੇ ਅਤੇ ਲੰਙੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਵਡਿਆਈ ਕੀਤੀ।। ਮੱਤੀ 15:30-31 POV-BSI
ਅਰ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਜਣੇ ਕੋਲ ਸੱਦ ਕੇ ਪ੍ਰਭੁ ਨੂੰ ਕਹਾ ਭੇਜਿਆ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀ ਕਿਸੇ ਹੋਰ ਨੂੰ ਉਡੀਕੀਏ? ਸੋ ਉਨ੍ਹਾਂ ਮਨੁੱਖਾਂ ਨੇ ਉਹ ਦੇ ਕੋਲ ਆਣ ਕੇ ਕਿਹਾ ਕਿ ਯੂਹੰਨਾ ਬਪਤਿਸਮਾਂ ਦੇਣ ਵਾਲੇ ਨੇ ਸਾਡੀ ਜ਼ਬਾਨੀ ਤੈਨੂੰ ਇਹ ਕਹਾ ਭੇਜਿਆ ਹੈ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ? ਉਸ ਨੇ ਉਸ ਘੜੀ ਬਹੁਤਿਆਂ ਨੂੰ ਰੋਗਾਂ ਅਰ ਬਲਾਈਆਂ ਅਤੇ ਬਦ ਰੂਹਾਂ ਤੋਂ ਚੰਗਾ ਕੀਤਾ ਅਤੇ ਬਹੁਤਿਆਂ ਅੰਨ੍ਹਿਆਂ ਨੂੰ ਸੁਜਾਖਾ ਕੀਤਾ ਸੀ ਤਦ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਜੋ ਕੁਝ ਤੁਸਾਂ ਵੇਖਿਆਂ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸਿਓ ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਙੇ ਤੁਰਦੇ ਹਨ, ਕੋੜੀ ਸ਼ੁੱਧ ਕੀਤੇ ਜਾਂਦੇ ਹਨ, ਅਤੇ ਬੋਲੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਗਰੀਬਾਂ ਨੂੰ ਖੁਸ਼ ਖਬਰੀ ਸੁਣਾਈ ਜਾਂਦੀ ਹੈ ਅਤੇ ਧੰਨ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।। ਲੂਕਾ 7:19-23 POV-BSI
ਇਹ ਦੇ ਥੋੜੇ ਚਿਰ ਪਿੱਛੋਂ ਐਉਂ ਹੋਇਆ ਜੋ ਉਹ ਨਾਇਨ ਨਾਉਂ ਦੇ ਇੱਕ ਨਗਰ ਨੂੰ ਗਿਆ ਅਰ ਉਹ ਦੇ ਚੇਲੇ ਅਤੇ ਵੱਡੀ ਭੀੜ ਉਹ ਦੇ ਨਾਲ ਤੁਰੀ ਜਾਂਦੀ ਸੀ ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਆ ਪੁੱਜਿਆ ਤਾਂ ਵੇਖੋ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇੱਕੋ ਹੀ ਪੁੱਤਰ ਸੀ ਅਤੇ ਉਹ ਵਿਧਵਾ ਸੀ ਅਰ ਨਗਰ ਦੀ ਵੱਡੀ ਭੀੜ ਉਹ ਦੇ ਨਾਲ ਹੈਸੀ ਪ੍ਰਭੁ ਨੇ ਉਸ ਨੂੰ ਵੇਖ ਕੇ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ ਅਰ ਨੇੜੇ ਆਣ ਕੇ ਸਿੜ੍ਹੀ ਨੂੰ ਛੋਹਿਆ ਅਰ ਚੁੱਕਣ ਵਾਲੇ ਖਲੋ ਗਏ। ਤਦ ਉਹ ਨੇ ਕਿਹਾ, ਹੇ ਜੁਆਨ ਮੈਂ ਤੈਨੂੰ ਆਖਦਾ ਹਾਂ, ਉੱਠ ! ਤਾਂ ਉਹ ਮੁਰਦਾ ਉੱਠ ਬੈਠਾ ਅਤੇ ਬੋਲਣ ਲੱਗ ਪਿਆ ਅਤੇ ਉਸ ਨੇ ਉਹ ਨੂੰ ਉਹ ਦੀ ਮਾਂ ਨੂੰ ਸੌਂਪ ਦਿੱਤਾ ਲੂਕਾ 7:11-15 POV-BSI
ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਕਿਸੇ ਆਣ ਕੇ ਕਿਹਾ ਭਈ ਤੇਰੀ ਧੀ ਮਰ ਗਈ, ਗੁਰੂ ਨੂੰ ਖੇਚਲ ਨਾ ਦਿਹ ਪਰ ਯਿਸੂ ਨੇ ਸੁਣ ਕੇ ਅੱਗੋਂ ਉਹ ਨੂੰ ਆਖਿਆ, ਨਾ ਡਰ, ਕੇਵਲ ਨਿਹਚਾ ਕਰ ਤੇ ਉਹ ਬਚ ਜਾਵੇਗੀ ਉਸ ਨੇ ਘਰ ਪਹੁੱਚ ਕੇ ਪਤਰਸ ਅਰ ਯੂਹੰਨਾ ਅਰ ਯਾਕੂਬ ਅਤੇ ਉਸ ਕੁੜੀ ਦੇ ਮਾਪਿਆਂ ਤੋਂ ਬਿਨਾ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ ਅਤੇ ਸਭ ਲੋਕ ਉਸ ਕੁੜੀ ਨੂੰ ਰੋਂਦੇ ਪਿੱਟਦੇ ਸਨ ਪਰ ਉਸ ਨੇ ਆਖਿਆ, ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ ਤਾਂ ਓਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਭਈ ਉਹ ਮੋਈ ਪਈ ਹੈ ਪਰ ਉਸ ਨੇ ਉਹ ਦਾ ਹੱਥ ਫੜ ਕੇ ਉੱਚੀ ਅਵਾਜ਼ ਨਾਲ ਕਿਹਾ, ਕੁੜੀਏ, ਉੱਠ! ਅਤੇ ਉਹ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜੀ ਹੋਈ, ਅਰ ਉਸ ਨੇ ਹੁਕਮ ਕੀਤਾ ਜੋ ਉਹ ਨੂੰ ਕੁਝ ਖਾਣ ਲਈ ਦਿੱਤਾ ਜਾਏ ਅਤੇ ਉਹ ਦੇ ਮਾਪੇ ਅਚਰਜ ਰਹਿ ਗਏ, ਪਰ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਭਈ ਇਹ ਵਿਥਿਆ ਕਿਸੇ ਕੋਲ ਨਾ ਦੱਸਿਓ।। ਲੂਕਾ 8:49-56 POV-BSI
ਮਰਿਯਮ ਅਰ ਉਹ ਦੀ ਭੈਣ ਮਾਰਥਾ ਦੀ ਨਗਰੀ ਬੈਤਅਨਿਯਾ ਦਾ ਲਾਜ਼ਰ ਨਾਮੇ ਇੱਕ ਮਨੁੱਖ ਬਿਮਾਰ ਸੀ ਇਹ ਉਹੋ ਮਰਿਯਮ ਸੀ ਜਿਨ੍ਹ ਪ੍ਰਭੁ ਨੂੰ ਅਤਰ ਮਲਿਆ ਅਰ ਆਪਣਿਆਂ ਵਾਲਾਂ ਨਾਲ ਉਹ ਦੇ ਚਰਨ ਪੂੰਝੇ ਸਨ । ਉਸੇ ਦਾ ਭਰਾ ਲਾਜ਼ਰ ਬਿਮਾਰ ਸੀ ਇਸ ਲਈ ਦੋਹਾਂ ਭੈਣਾਂ ਨੇ ਉਹ ਨੂੰ ਕਹਾ ਭੇਜਿਆ ਕਿ ਪ੍ਰਭੁ ਜੀ ਵੇਖ ਜਿਸ ਨਾਲ ਤੂੰ ਹਿਤ ਕਰਦਾ ਹੈਂ ਸੋ ਬਿਮਾਰ ਹੈ ਯਿਸੂ ਨੇ ਸੁਣ ਕੇ ਕਿਹਾ, ਇਹ ਬਿਮਾਰੀ ਮੌਤ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਵਡਿਆਈ ਦੇ ਨਿਮਿੱਤ ਹੈ ਜੋ ਇਸ ਤੋਂ ਪਰਮੇਸ਼ੁਰ ਦੇ ਪੁੱਤ੍ਰ ਦੀ ਵਡਿਆਈ ਹੋਵੇ ਯਿਸੂ ਮਾਰਥਾ ਨੂੰ ਅਤੇ ਉਹ ਦੀ ਭੈਣ ਅਰ ਲਾਜ਼ਰ ਨੂੰ ਪਿਆਰ ਕਰਦਾ ਸੀ ਸੋ ਜਾਂ ਉਸ ਨੇ ਸੁਣਿਆ ਭਈ ਉਹ ਬਿਮਾਰ ਹੈ ਤਾਂ ਉਹ ਜਿੱਥੇ ਸੀ ਉਸ ਵੇਲੇ ਦੋ ਦਿਨ ਉੱਥੇ ਹੀ ਰਿਹਾ ਤਦ ਇਹ ਦੇ ਪਿੱਛੇ ਉਸ ਨੇ ਚੇਲਿਆਂ ਨੂੰ ਆਖਿਆ, ਆਓ ਅਸੀਂ ਫੇਰ ਯਹੂਦਿਯਾ ਨੂੰ ਚੱਲੀਏ ਚੇਲਿਆਂ ਨੇ ਉਸ ਨੂੰ ਆਖਿਆ, ਸੁਆਮੀਂ ਜੀ ਯਹੂਦੀ ਤੈਨੂੰ ਹੁਣੇ ਪਥਰਾਹ ਕਰਨਾ ਚਾਹੁੰਦੇ ਸਨ ਅਤੇ ਤੂੰ ਫੇਰ ਉੱਥੇ ਜਾਂਦਾ ਹੈਂ? ਯਿਸੂ ਨੇ ਉੱਤਰ ਦਿੱਤਾ, ਕੀ ਦਿਨ ਭਰ ਦੇ ਬਾਰਾਂ ਘੰਟੇ ਨਹੀਂ ਹਨ? ਜੇ ਕੋਈ ਦਿਨ ਨੂੰ ਤੁਰੇ ਤਾਂ ਉਹ ਠੋਕਰ ਨਹੀਂ ਖਾਂਦਾ ਕਿਉਂ ਜੋ ਉਹ ਇਸ ਜਗਤ ਦਾ ਚਾਨਣ ਵੇਖਦਾ ਹੈ ਪਰ ਜੇ ਕੋਈ ਰਾਤ ਨੂੰ ਤੁਰੇ ਤਾਂ ਠੋਕਰ ਖਾਂਦਾ ਹੈ ਕਿਉਂ ਜੋ ਉਹ ਦੇ ਵਿੱਚ ਚਾਨਣ ਨਹੀਂ ਹੈ ਉਸ ਨੇ ਇਹ ਗੱਲਾਂ ਆਖੀਆਂ ਅਤੇ ਇਹ ਦੇ ਮਗਰੋਂ ਉਨ੍ਹਾਂ ਨੂੰ ਕਿਹਾ ਕਿ ਸਾਡਾ ਮਿੱਤ੍ਰ ਲਾਜ਼ਰ ਸੌ ਗਿਆ ਹੈ ਪਰ ਮੈਂ ਜਾਂਦਾ ਹਾਂ ਭਈ ਉਹ ਨੂੰ ਜਗਾਵਾਂ ਉਪਰੰਤ ਚੇਲਿਆਂ ਨੇ ਉਸ ਨੂੰ ਆਖਿਆ, ਪ੍ਰਭੁ ਜੀ ਜੇ ਉਹ ਸੌ ਗਿਆ ਹੈ ਤਾਂ ਬਚ ਜਾਊ ਯਿਸੂ ਨੇ ਤਾਂ ਉਹ ਦੀ ਮੌਤ ਦੀ ਗੱਲ ਕੀਤੀ ਸੀ ਪਰ ਓਹ ਸਮਝੇ ਜੇ ਉਹ ਨੇ ਨੀਂਦ ਦੇ ਅਰਾਮ ਦੀ ਗੱਲ ਆਖੀ ਹੈ ਉਪਰੰਤ ਯਿਸੂ ਨੇ ਉਨ੍ਹਾਂ ਨੂੰ ਸਾਫ਼ ਸਾਫ਼ ਆਖ ਦਿੱਤਾ ਜੋ ਲਾਜ਼ਰ ਮਰ ਗਿਆ ਹੈ ਅਤੇ ਮੈਂ ਤੁਹਾਡੀ ਖਾਤਰ ਪਰਸਿੰਨ ਹਾਂ ਜੋ ਮੈਂ ਉੱਥੇ ਨਾ ਸਾਂ ਤਾਂ ਜੋ ਤੁਸੀਂ ਨਿਹਚਾ ਕਰੋ । ਪਰ ਆਓ, ਉਸ ਕੋਲ ਚੱਲੀਏ ਤਾਂ ਥੋਮਾਂ ਨੇ ਜਿਹੜਾ ਦੀਦੁਮੁਸ ਕਰਕੇ ਸੱਦੀਦਾ ਹੈ ਆਪਣੇ ਗੁਰਭਾਈਆਂ ਨੂੰ ਕਿਹਾ, ਆਓ ਅਸੀਂ ਭੀ ਚੱਲੀਏ ਭਈ ਉਹ ਦੇ ਨਾਲ ਮਰੀਏ।। ਫੇਰ ਯਿਸੂ ਨੇ ਆਣ ਕੇ ਮਲੂਮ ਕੀਤਾ ਜੋ ਉਹ ਨੂੰ ਕਬਰ ਵਿੱਚ ਪਏ ਚਾਰ ਦਿਨ ਹੋ ਚੁੱਕੇ ਹਨ ਬੈਤਅਨਿਯਾ ਯਰੂਸ਼ਲਮ ਦੇ ਨੇੜੇ ਕੋਹਕੁ ਵਾਟ ਸੀ ਅਰ ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਦੇ ਕੋਲ ਆਏ ਹੋਏ ਸਨ ਜੋ ਉਨ੍ਹਾਂ ਦੇ ਭਰਾ ਦੇ ਵਿਖੇ ਉਨ੍ਹਾਂ ਦਾ ਮਨ ਧਰਾਵਾ ਕਰਨ ਉਪਰੰਤ ਮਾਰਥਾ ਨੇ ਜਾਂ ਸੁਣਿਆ ਕਿ ਯਿਸੂ ਆਉਂਦਾ ਹੈ ਤਾਂ ਉਸ ਨੂੰ ਮਿਲਣ ਗਈ ਪਰ ਮਰਿਯਮ ਘਰ ਵਿਚ ਬੈਠੀ ਰਹੀ ਤਦ ਮਾਰਥਾ ਨੇ ਯਿਸੂ ਨੂੰ ਆਖਿਆ, ਪ੍ਰਭੁ ਜੀ ਜੇ ਤੂੰ ਐਥੇ ਹੁੰਦਾ ਤਾਂ ਮੇਰਾ ਭਰਾ ਨਾ ਮਰਦਾ ਅਤੇ ਮੈਂ ਹੁਣ ਭੀ ਜਾਣਦੀ ਹਾਂ ਭਈ ਜੋ ਕੁਝ ਤੂੰ ਪਰਮੇਸ਼ੁਰ ਤੋਂ ਮੰਗੇਂ ਸੋ ਪਰਮੇਸ਼ੁਰ ਤੈਨੂੰ ਦੇਊ ਯਿਸੂ ਨੇ ਉਹ ਨੂੰ ਆਖਿਆ, ਤੇਰਾ ਭਰਾ ਜੀ ਉੱਠੇਗਾ ਮਾਰਥਾ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਕਿਆਮਤ ਨੂੰ ਅੰਤ ਦੇ ਦਿਨ ਉਹ ਜੀ ਉੱਠੂ ਯਿਸੂ ਨੇ ਉਹ ਨੂੰ ਕਿਹਾ ਕਿਆਮਤ ਅਤੇ ਜੀਉਣ ਮੈਂ ਹਾਂ। ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਭਾਵੇਂ ਉਹ ਮਰ ਜਾਵੇ ਤਾਂ ਵੀ ਜੀਵੇਗਾ ਯੂਹੰਨਾ 11:1-46 POV-BSI
[20]
ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਹੀ ਬਹੁਤ ਧਰਮੀ ਠਹਿਰਾਏ ਜਾਣਗੇ ਰੋਮੀਆਂ ਨੂੰ 5:19 POV-BSI
ਅਤੇ ਉਹ ਭਾਵੇਂ ਪੁੱਤ੍ਰ ਸੀ ਪਰ ਜਿਹੜੇ ਉਹ ਨੇ ਦੁਖ ਭੋਗੇ ਉਨ੍ਹਾਂ ਤੋਂ ਆਗਿਆਕਾਰੀ ਸਿੱਖੀ ਅਤੇ ਉਹ ਸਿੱਧ ਹੋ ਕੇ ਓਹਨਾਂ ਸਭਨਾਂ ਦੀ ਜਿਹੜੇ ਉਹ ਦੇ ਆਗਿਆਕਾਰ ਹਨ ਸਦਾ ਦੀ ਗਤੀ ਦਾ ਕਾਰਨ ਹੋਇਆ ਇਬਰਾਨੀਆਂ ਨੂੰ 5:8-9 POV-BSI
ਪ੍ਰਭੁ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ, ਤਾਂ ਮੈਂ ਨਾ ਆਕੀ ਹੋਇਆ ਨਾ ਪਿੱਛੇ ਹੱਟਿਆ ਯਸਾਯਾਹ 50:5 POV-BSI
ਇਸ ਲਈ ਉਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, – ਬਲੀਦਾਨ ਅਰ ਭੇਟ ਤੂੰ ਨਹੀਂ ਚਾਹਿਆ, ਪਰ ਮੇਰੇ ਲਈ ਦੇਹੀ ਤਿਆਰ ਕੀਤੀ । ਹੋਮਬਲੀ ਅਰ ਪਾਪਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਵਿਖੇ ਲਿਖਿਆ ਹੋਇਆ ਹੈ।। ਇਬਰਾਨੀਆਂ ਨੂੰ 10:5-7 POV-BSI
ਕੀ ਮਸੀਹ ਨੂੰ ਜ਼ਰੂਰੀ ਨਾ ਸੀ ਜੋ ਏਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ ਕਰੇ? ਲੂਕਾ 24:26 POV-BSI
ਅਤੇ ਉਨ੍ਹਾਂ ਨੂੰ ਆਖਿਆ ਕਿ ਇਉਂ ਲਿਖਿਆ ਹੈ ਜੋ ਮਸੀਹ ਦੁਖ ਝੱਲੇਗਾ ਅਰ ਤੀਏ ਦਿਨ ਮੁਰਦਿਆਂ ਵਿੱਚੋਂ ਫੇਰ ਜੀ ਉੱਠੇਗਾ ਲੂਕਾ 24:46 POV-BSI
ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ਬਾਨੀ ਅਗੇਤੀ ਖਬਰ ਦਿੱਤੀ ਸੀ ਭਈ ਮੇਰਾ ਮਸੀਹ ਦੇ ਦੁਖ ਝੱਲਣਾ ਹੈ ਸੋ ਉਹ ਨੇ ਇਉਂ ਪੂਰੀਆਂ ਕੀਤੀਆਂ ਰਸੂਲਾਂ ਦੇ ਕਰਤੱਬ 3:18 POV-BSI
ਕਿ ਜਰੂਰ ਹੈ ਜੋ ਮਸੀਹ ਦੁੱਖ ਝੱਲੇ ਅਤੇ ਪਹਿਲਾਂ ਉਹ ਮੁਰਦਿਆਂ ਦੇ ਜੀ ਉੱਠਣ ਤੋਂ ਐਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।। ਰਸੂਲਾਂ ਦੇ ਕਰਤੱਬ 26:23 POV-BSI
ਉਸ ਨੇ ਉੱਤਰ ਦਿੱਤਾ ਜੋ ਏਲੀਯਾਹ ਠੀਕ ਆਉਂਦਾ ਹੈ ਅਤੇ ਸੱਭੋ ਕੁਝ ਬਹਾਲ ਕਰੇਗਾ ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਹ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਹ ਦੇ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਵੀ ਉਨ੍ਹਾਂ ਦੇ ਹੱਥੋਂ ਦੁਖ ਪਾਵੇਗਾ ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।। ਮੱਤੀ 17:11-13 POV-BSI
[21]
ਸੋ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤ੍ਰ ਤੀਕਰ ਸੱਤ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਰ ਪਵਿੱਤ੍ਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੀਕਰ ਲੜਾਈ ਰਹੇਗੀ ਅਤੇ ਠਹਿਰਾਈਆ ਹੋਈਆਂ ਉਜਾੜਾਂ ਹੋਣਗੀਆਂ ਦਾਨੀਏਲ 9:25-26 POV-BSI
ਅਸੀਂ ਸਾਰੇ ਭੇਡਾਂ ਵਾਂਙੁ ਭੁੱਲੇ ਫਿਰਦੇ ਸਾਂ, ਅਸੀਂ ਆਪਣੇ ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।। ਯਸਾਯਾਹ 53:6 POV-BSI
ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਭਾਉਣੀ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ। ਯਸਾਯਾਹ 53:10 POV-BSI
ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮ ਅਰ ਥੁੱਕ ਤੋਂ ਨਾ ਲੁਕਾਇਆ। ਯਸਾਯਾਹ 50:6 POV-BSI
ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ। ਯਸਾਯਾਹ 53:5 POV-BSI
ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸੱਕਦਾ ਹਾਂ, ਓਹ ਮੈਨੂੰ ਘੂਰ ਘੂਰ ਵੇਖਦੇ ਹਨ। ਓਹ ਮੇਰੇ ਕੱਪੜੇ ਆਪੋ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਤੇ ਗੁਣਾ ਪਾਉਂਦੇ ਹਨ। ਪਰ ਤੂੰ ਯਹੋਵਾਹ, ਦੂਰ ਨਾ ਰਹੁ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ ਜ਼ਬੂਰਾਂ ਦੀ ਪੋਥੀ 22:17-19 POV-BSI
ਮੈਂ ਦਾਊਦ ਦੇ ਘਰਾਣੇ ਉੱਤੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਬੇਨਤੀ ਦਾ ਆਤਮਾ ਵਹਾਵਾਂਗਾ ਅਤੇ ਓਹ ਮੇਰੀ ਵਲ ਜਿਸ ਨੂੰ ਓਹਨਾਂ ਨੇ ਵਿਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇੱਕਲੌਤੇ ਲਈ ਸੋਗ ਕਰਦਾ ਹੈ ਅਤੇ ਓਹ ਉਸ ਦੇ ਲਈ ਵਿਲਕਣਗੇ ਜਿਵੇਂ ਕੋਈ ਆਪਣੇ ਪਲੋਠੇ ਲਈ ਵਿਲਕਦਾ ਹੈ ਜ਼ਕਰਯਾਹ 12:10 POV-BSI
ਉਹ ਆਪਣੀ ਜਾਨ ਦੇ ਕਸ਼ਟ ਤੋਂ ਵੇਖੇਗਾ ਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਓਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ। ਯਸਾਯਾਹ 53:11 POV-BSI
ਏਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਓਸ ਆਪਣੀ ਜਾਨ ਮੌਤ ਲਈ ਡੌਹਲ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਓਸ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਦੀ ਸਫ਼ਾਰਸ਼ ਕੀਤੀ।। ਯਸਾਯਾਹ 53:12 POV-BSI
ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਉਲਟ ਅਤੇ ਸਾਡੇ ਵਿਰੁੱਧ ਸੀ ਉਸ ਨੇ ਮੇਸ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਚੁੱਕ ਸੁੱਟਿਆ ਕੁਲੁੱਸੀਆਂ ਨੂੰ 2:13-14 POV-BSI
ਉਹ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦਾ ਧਰਮ ਬਣੀਏ।। ੨ ਕੁਰਿੰਥੀਆਂ ਨੂੰ 5:21 POV-BSI
[22]
ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਭਨਾਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਰਮ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ ਰੋਮੀਆਂ ਨੂੰ 5:18 POV-BSI
ਤਾਂ ਸੂਬੇਦਾਰ ਨੇ ਇਹ ਵਿਥਿਆ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚੀ ਮੁੱਚੀ ਇਹ ਧਰਮੀ ਪੁਰਖ ਸੀ! ਲੂਕਾ 23:47 POV-BSI
ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ ਅਤੇ ਧਰਮ ਅਤੇ ਪਵਿੱਤਰਤਾਈ ਅਤੇ ਨਿਸਤਾਰਾ ਬਣਾਇਆ ਗਿਆ ਸੀ ੧ ਕੁਰਿੰਥੀਆਂ ਨੂੰ 1:30 POV-BSI
ਲਿਖਤੁਮ ਸ਼ਮਊਨ ਪਤਰਸ ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਜੋਗ ਉਨ੍ਹਾਂ ਨੂੰ ਜਿਹੜੇ ਸਾਡੇ ਪਰਮੇਸ਼ੁਰ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਧਰਮ ਦੇ ਰਾਹੀਂ ਸਾਡੇ ਸਮਾਨ ਅਮੋਲਕ ਨਿਹਚਾ ਨੂੰ ਪਰਾਪਤ ਹੋਏ ਹਨ ਪਤਰਸ ਦੀ ਦੂਜੀ ਪੱਤ੍ਰੀ 1:1 POV-BSI
ਹੇ ਮੇਰਿਓ ਬੱਚਿਓ, ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਭਈ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ੧ ਯੂਹੰਨਾ 2:1 POV-BSI
[23]
ਅਤੇ ਸ਼ਰਾ ਦੇ ਅਨੁਸਾਰ ਲਗ ਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨਾ ਲਹੂ ਵਹਾਏ ਮਾਫ਼ੀ ਹੁੰਦੀ ਹੀ ਨਹੀਂ।। ਇਬਰਾਨੀਆਂ ਨੂੰ 9:22 POV-BSI
ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਵਲ ਛਲ ਦੀ ਗੱਲ ਨਿੱਕਲੀ ਪਤਰਸ ਦੀ ਪਹਿਲੀ ਪੱਤ੍ਰੀ 2:22 POV-BSI
ਉਸ ਦੀ ਕਬਰ ਦੁਸ਼ਟਾਂ ਦੇ ਵਿੱਚ, ਅਤੇ ਉਸ ਦੀ ਮੌਤ ਦੇ ਵੇਲੇ ਧਨੀ ਨਾਲ ਠਹਿਰਾਈ ਗਈ, ਭਾਵੇਂ ਓਸ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਛਲ ਸੀ।। ਯਸਾਯਾਹ 53:9 POV-BSI
ਉਹ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦਾ ਧਰਮ ਬਣੀਏ।। ੨ ਕੁਰਿੰਥੀਆਂ ਨੂੰ 5:21 POV-BSI
ਸੋ ਜਦੋਂ ਸਾਡਾ ਇੱਕ ਮਹਾਂ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤ੍ਰ ਯਿਸੂ ਤਾਂ ਆਓ, ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ ਕਿਉਂ ਜੋ ਸਾਡਾ ਪਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਦੁਰਬਲਤਾਈਆਂ ਵਿੱਚ ਸਾਡਾ ਦਰਦੀ ਨਾ ਹੋ ਸੱਕੇ ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਙੁ ਪਰਤਾਇਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ ਇਬਰਾਨੀਆਂ ਨੂੰ 4:14-15 POV-BSI
ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਭਨਾਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਰਮ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਹੀ ਬਹੁਤ ਧਰਮੀ ਠਹਿਰਾਏ ਜਾਣਗੇ ਰੋਮੀਆਂ ਨੂੰ 5:18-19 POV-BSI
[24]
ਸ਼ਰਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਵਰਹੇ ਦੇ ਵਰਹੇ ਸਦਾ ਇੱਕੋ ਪਰਕਾਰ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਕਾਮਿਲ ਨਹੀਂ ਕਰ ਸੱਕਦੀ ਹੈ ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਂਦਾ ਇਸ ਕਾਰਨ ਕਿ ਜੇ ਓਹ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਓਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ? ਪਰ ਇਨ੍ਹਾਂ ਬਲੀਦਾਨਾਂ ਤੋਂ ਵਰਹੇ ਦੇ ਵਰਹੇ ਪਾਪ ਚੇਤੇ ਆਉਂਦੇ ਹਨ ਕਿਉਂ ਜੋ ਅਣਹੋਣਾ ਹੈ ਭਈ ਵਹਿੜਕਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ ਇਬਰਾਨੀਆਂ ਨੂੰ 10:1-4 POV-BSI
ਅਤੇ ਸ਼ਰਾ ਦੇ ਅਨੁਸਾਰ ਲਗ ਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨਾ ਲਹੂ ਵਹਾਏ ਮਾਫ਼ੀ ਹੁੰਦੀ ਹੀ ਨਹੀਂ।। ਇਬਰਾਨੀਆਂ ਨੂੰ 9:22 POV-BSI
ਕਿਉਂਕਿ ਜੇ ਬੱਕਰਿਆਂ ਅਤੇ ਵਹਿੜਕਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟਾਂ ਉੱਤੇ ਧੂੜੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।। ਇਬਰਾਨੀਆਂ ਨੂੰ 9:13-14 POV-BSI
[25]
ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤ੍ਰ ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਊਗਾ ਤਾਂ ਓਹ ਦੋਵੇਂ ਇਕੱਠੇ ਤੁਰੇ ਗਏ ਉਤਪਤ 22:8 POV-BSI
ਦੂਜੇ ਦਿਨ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਸ ਨੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ ਜਿਹੜਾ ਜਗਤ ਦਾ ਪਾਪ ਚੁੱਕ ਲੈ ਜਾਂਦਾ ਹੈ! ਯੂਹੰਨਾ 1:29 POV-BSI
ਅਰ ਉਸ ਨੇ ਯਿਸੂ ਨੂੰ ਤੁਰਿਆ ਜਾਂਦਾ ਵੇਖ ਕੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ! ਯੂਹੰਨਾ 1:36 POV-BSI
ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨਾ ਪੱਖ ਪਾਤ ਨਿਆਉਂ ਕਰਦਾ ਹੈ ਤਾਂ ਆਪਣੀ ਮੁਸਾਫ਼ਰੀ ਦਾ ਸਮਾ ਭੈ ਨਾਲ ਬਤੀਤ ਕਰੋ ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ ਪਤਰਸ ਦੀ ਪਹਿਲੀ ਪੱਤ੍ਰੀ 1:17-19 POV-BSI
[26]
ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ ਪਰ ਜਿਹੜਾ ਜੀਵਨ ਉਹ ਜੀਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜੀਉਂਦਾ ਹੈ ਰੋਮੀਆਂ ਨੂੰ 6:10 POV-BSI
ਜਿਹ ਨੂੰ ਉਨ੍ਹਾਂ ਪਰਧਾਨ ਜਾਜਕਾਂ ਵਾਂਙੁ ਲੋੜ ਨਹੀਂ ਭਈ ਪਹਿਲਾਂ ਆਪਣਿਆਂ ਅਤੇ ਫੇਰ ਪਰਜਾ ਦਿਆਂ ਪਾਪਾਂ ਲਈ ਬਲੀਦਾਨ ਨਿੱਤ ਚੜ੍ਹਾਇਆ ਕਰੇ ਕਿਉਂ ਜੋ ਉਹ ਇੱਕੋ ਵਾਰ ਇਹ ਕਰ ਗੁਜ਼ਰਿਆ ਜਦੋਂ ਆਪਣੇ ਆਪ ਨੂੰ ਚੜ੍ਹਾ ਦਿੱਤਾ ਇਬਰਾਨੀਆਂ ਨੂੰ 7:27 POV-BSI
ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਅਸਥਾਨਾਂ ਦੇ ਅੰਦਰ ਸਦੀਪਕ ਨਿਸਤਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ ਇਬਰਾਨੀਆਂ ਨੂੰ 9:12 POV-BSI
ਅਤੇ ਉਸੇ ਇੱਛਿਆ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ ਇਬਰਾਨੀਆਂ ਨੂੰ 10:10 POV-BSI
[27]
ਉਹ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦਾ ਧਰਮ ਬਣੀਏ।। ੨ ਕੁਰਿੰਥੀਆਂ ਨੂੰ 5:21 POV-BSI
ਇਸ ਲਈ ਯਿਸੂ ਨੇ ਵੀ ਭਈ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ ਫਾਟਕੋਂ ਬਾਹਰ ਦੁੱਖ ਝੱਲਿਆ ਇਬਰਾਨੀਆਂ ਨੂੰ 13:12 POV-BSI
ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਅਸਥਾਨਾਂ ਦੇ ਅੰਦਰ ਸਦੀਪਕ ਨਿਸਤਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ ਇਬਰਾਨੀਆਂ ਨੂੰ 9:12 POV-BSI
ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਖਬਰਦਾਰੀ ਕਰੋ ਜਿਹ ਦੇ ਉੱਤੇ ਪਵਿੱਤ੍ਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਹ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ਰਸੂਲਾਂ ਦੇ ਕਰਤੱਬ 20:28 POV-BSI
ਜਿਹ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ ਸਾਨੂੰ ਨਿਸਤਾਰਾ ਅਰਥਾਤ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ ਅਫ਼ਸੀਆਂ ਨੂੰ 1:7 POV-BSI
ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ ਕੁਲੁੱਸੀਆਂ ਨੂੰ 1:14 POV-BSI
ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ ਪਤਰਸ ਦੀ ਪਹਿਲੀ ਪੱਤ੍ਰੀ 1:18-19 POV-BSI
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ਜੇ ਆਖੀਏ ਭਈ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਹੈ ਨਹੀਂ ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ ਜੇ ਆਖੀਏ ਭਈ ਅਸਾਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।। ੧ ਯੂਹੰਨਾ 1:7-10 POV-BSI
[28]
ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪਰਾਪਤ ਵੀ ਹੋਈ ਜੋ ਮਸੀਹ ਪੁਸਤਕਾਂ ਦੇ ਅਨੁਸਾਰ ਸਾਡਿਆਂ ਪਾਪਾਂ ਦੇ ਕਾਰਨ ਮੋਇਆ ਅਤੇ ਇਹ ਕਿ ਦੱਬਿਆ ਗਿਆ ਅਤੇ ਇਹ ਕਿ ਪੁਸਤਕਾਂ ਦੇ ਅਨੁਸਾਰ ਤੀਜੇ ਦਿਹਾੜੇ ਜੀ ਉੱਠਿਆ ਅਤੇ ਇਹ ਜੋ ਕੇਫਾਸ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ ਅਤੇ ਮਗਰੋਂ ਕੁੱਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌ ਗਏ ੧ ਕੁਰਿੰਥੀਆਂ ਨੂੰ 15:3-6 POV-BSI
ਉਸ ਨੇ ਆਪਣੇ ਦੁੱਖ ਭੋਗਣ ਦੇ ਮਗਰੋਂ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪਰਮਾਣਾਂ ਨਾਲ ਜੀਉਂਦਾ ਪਰਗਟ ਕੀਤਾ ਕਿ ਉਹ ਚਾਹਲੀਆਂ ਦਿਨਾਂ ਤੀਕੁ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ ਰਸੂਲਾਂ ਦੇ ਕਰਤੱਬ 1:3 POV-BSI
ਪਰ ਉਨ੍ਹਾਂ ਬਾਰਾਂ ਵਿੱਚੋਂ ਥੋਮਾ ਜਿਹੜਾ ਦੀਦੁਮੁਸ ਕਰਕੇ ਸੱਦੀਦਾ ਹੈ ਜਾਂ ਯਿਸੂ ਆਇਆ ਤਾਂ ਉਹ ਉਨ੍ਹਾਂ ਦੇ ਨਾਲ ਨਾ ਸੀ ਤਦ ਹੋਰਨਾਂ ਚੇਲਿਆਂ ਨੇ ਉਸ ਨੂੰ ਕਿਹਾ, ਅਸਾਂ ਪ੍ਰਭੁ ਨੂੰ ਵੇਖਿਆ ਹੈ! ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਮੈਂ ਉਹ ਦੇ ਹੱਥਾਂ ਵਿੱਚ ਕਿੱਲਾਂ ਦਾ ਨਿਸ਼ਾਨ ਨਾ ਵੇਖਾਂ ਅਤੇ ਕਿੱਲਾਂ ਦੇ ਨਿਸ਼ਾਨ ਵਿੱਚ ਆਪਣੀ ਉਂਗਲ ਨਾ ਵਾੜਾਂ ਅਰ ਉਹ ਦੀ ਵੱਖੀ ਵਿੱਚ ਆਪਣਾ ਹੱਥ ਨਾ ਵਾੜਾਂ ਉੱਨਾ ਚਿਰ ਮੈਂ ਕਦੇ ਸਤ ਨਾ ਮੰਨਾਂਗਾ।। ਅੱਠਾਂ ਦਿਨਾਂ ਪਿੱਛੋਂ ਉਹ ਦੇ ਚੇਲੇ ਫੇਰ ਅੰਦਰ ਸਨ ਅਤੇ ਥੋਮਾ ਉਨ੍ਹਾਂ ਦੇ ਨਾਲ ਸੀ । ਬੂਹੇ ਵੱਜੇ ਹੋਏ ਯਿਸੂ ਆਇਆ ਅਤੇ ਵਿਚਕਾਰ ਖਲੋ ਕੇ ਬੋਲਿਆ, ਤੁਹਾਡੀ ਸ਼ਾਂਤੀ ਹੋਵੇ ਫੇਰ ਉਹ ਨੇ ਥੋਮਾ ਨੂੰ ਆਖਿਆ, ਆਪਣੀ ਉਂਗਲ ਉਰੇ ਕਰ ਅਤੇ ਮੇਰੇ ਹੱਥਾਂ ਨੂੰ ਵੇਖ ਅਰ ਆਪਣਾ ਹੱਥ ਉਰੇ ਕਰ ਕੇ ਮੇਰੀ ਵੱਖੀ ਵਿੱਚ ਵਾੜ ਅਤੇ ਬੇਪਰਤੀਤਾ ਨਾ ਹੋ ਸਗੋਂ ਪਰਤੀਤਮਾਨ ਹੋ ਥੋਮਾ ਨੇ ਉਹ ਨੂੰ ਉੱਤਰ ਦਿੱਤਾ, ਹੇ ਮੇਰੇ ਪ੍ਰਭੁ ਅਤੇ ਮੇਰੇ ਪਰਮੇਸ਼ੁਰ! ਯਿਸੂ ਨੇ ਉਸ ਨੂੰ ਆਖਿਆ, ਤੈਂ ਜੋ ਮੈਨੂੰ ਵੇਖਿਆ ਇਸੇ ਕਰਕੇ ਪਰਤੀਤ ਕੀਤੀ ਹੈ? ਧੰਨ ਉਹ ਜਿੰਨ੍ਹਾਂ ਨਹੀਂ ਵੇਖਿਆ ਤਾਂ ਵੀ ਪਰਤੀਤ ਕਰਦੇ ਹਨ।। ਯੂਹੰਨਾ 20:24-29 POV-BSI
ਕਿਉਂ ਜੋ ਇਸੇ ਕਾਰਨ ਮਸੀਹ ਮੋਇਆ ਅਤੇ ਫੇਰ ਜੀ ਪਿਆ ਭਈ ਮੁਰਦਿਆਂ ਦਾ, ਨਾਲੇ ਜੀਉਂਦਿਆਂ ਦਾ ਪ੍ਰਭੁ ਹੋਵੇ ਰੋਮੀਆਂ ਨੂੰ 14:9 POV-BSI
ਅਤੇ ਉਹ ਸਭਨਾਂ ਦੇ ਲਈ ਮੋਇਆ ਭਈ ਜਿਹੜੇ ਜੀਉਂਦੇ ਹਨ ਓਹ ਅਗਾਹਾਂ ਨੂੰ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ ਜਿਹੜਾ ਉਨ੍ਹਾਂ ਦੇ ਲਈ ਮੋਇਆ ਅਤੇ ਫੇਰ ਜੀ ਉੱਠਿਆ।। ੨ ਕੁਰਿੰਥੀਆਂ ਨੂੰ 5:15 POV-BSI
[29]
ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ । ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਫ਼ਾਰਸ਼ ਕਰਦਾ ਹੈ ਰੋਮੀਆਂ ਨੂੰ 8:34 POV-BSI
ਪਰ ਏਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਇਬਰਾਨੀਆਂ ਨੂੰ 10:12 POV-BSI
ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਇਬਰਾਨੀਆਂ ਨੂੰ 12:2 POV-BSI
[30]
ਅਤੇ ਯਿਸੂ ਨੇ ਕੋਲ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਅਕਾਸ਼ ਅਤੇ ਧਰਤੀ ਦਾ ਸਾਰਾ ਇਖ਼ਤਿਆਰ ਮੈਨੂੰ ਦਿੱਤਾ ਗਿਆ ਹੈ ਮੱਤੀ 28:18 POV-BSI
ਜਿਹੜਾ ਬਚਨ ਉਸ ਨੇ ਇਸਰਾਏਲ ਦੇ ਵੰਸ ਦੇ ਕੋਲ ਘੱਲਿਆ ਜਦ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੁ ਹੈ ਸੁਲਾਹ ਦੀ ਖੁਸ਼ ਖਬਰੀ ਸੁਣਾਈ ਰਸੂਲਾਂ ਦੇ ਕਰਤੱਬ 10:36 POV-BSI
[31]
ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਨਾਲੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਓਹ ਵੀ ਵੇਖਣਗੇ, ਅਤੇ ਧਰਤੀ ਦੀਆ ਸਾਰੀਆਂ ਕੌਮਾਂ ਉਸ ਦੇ ਲਈ ਪਿੱਟਣਗੀਆਂ । ਹਾਂ !।। ਆਮੀਨ।। ਪਰਕਾਸ਼ ਦੀ ਪੋਥੀ 1:7 POV-BSI
[32]
ਮੈਂ ਅਕਾਸ਼ ਨੂੰ ਖੁਲ੍ਹਿਆ ਹੋਇਆ ਡਿੱਠਾ, ਤਾਂ ਕੀ ਵੇਖਦਾ ਹਾਂ ਭਈ ਇੱਕ ਨੁਕਰਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਸਦਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਉਂ ਅਤੇ ਜੁੱਧ ਕਰਦਾ ਹੈ ਉਹ ਦੀਆਂ ਅੱਖੀਆਂ ਅੱਗ ਦੀ ਲਾਟ ਹਨ ਅਤੇ ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਹ ਨੂੰ ਉਹ ਦੇ ਬਿਨਾ ਹੋਰ ਕੋਈ ਨਹੀਂ ਜਾਣਦਾ ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ ਅਤੇ ਜਿਹੜੀਆਂ ਫੌਜਾਂ ਸੁਰਗ ਵਿੱਚ ਹਨ ਓਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਨੁਕਰਿਆਂ ਘੋੜਿਆਂ ਉੱਤੇ ਉਹ ਦੇ ਮਗਰ ਮਗਰ ਆਉਂਦੀਆਂ ਹਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਭਈ ਓਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਓਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈ ਦੇ ਚੁਬੱਚੇ ਨੂੰ ਲਿਤਾੜਦਾ ਹੈ ਉਹ ਦੇ ਬਸਤਰ ਉੱਤੇ ਅਰ ਉਹ ਦੇ ਪੱਟ ਉੱਤੇ ਏਹ ਨੇਮ ਲਿਖਿਆ ਹੋਇਆ ਹੈ, – “ਰਾਜਿਆਂ ਦਾ ਰਾਜਾ ਅਤੇ ਪ੍ਰਭੁਆਂ ਦਾ ਪ੍ਰਭੁ”।। ਪਰਕਾਸ਼ ਦੀ ਪੋਥੀ 19:11-16 POV-BSI
ਏਹ ਲੇਲੇ ਦੇ ਨਾਲ ਜੁੱਧ ਕਰਨਗੇ ਅਤੇ ਲੇਲਾ ਓਹਨਾਂ ਉੱਤੇ ਫ਼ਤਹ ਪਾਵੇਗਾ ਇਸ ਲਈ ਜੋ ਉਹ ਪ੍ਰਭੁਆਂ ਦਾ ਪ੍ਰਭੁ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਓਹ ਭੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਮਾਤਬਰ ਹਨ ਪਰਕਾਸ਼ ਦੀ ਪੋਥੀ 17:14 POV-BSI
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਅਤੇ ਪ੍ਰਭੁਆਂ ਦਾ ਪ੍ਰਭੁ ਹੈ। ਉਹ ਇੱਕ ਮਹਾਨ ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ ਜਿਹੜਾ ਕਿਸੇ ਦਾ ਪੱਖ ਨਹੀਂ ਕਰਦਾ, ਨਾ ਕਿਸੇ ਤੋਂ ਵੱਢੀ ਲੈਂਦਾ ਹੈ ਬਿਵਸਥਾ ਸਾਰ 10:17 POV-BSI
ਭਈ ਤੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਕਾਸ਼ ਹੋਣ ਤੀਕ ਆਪਣੇ ਫ਼ਰਜ ਨੂੰ ਸਾਫ਼ ਅਤੇ ਬੇਬੱਜ ਕਰਕੇ ਰੱਖ ਜਿਹ ਨੂੰ ਉਹ ਵੇਲੇ ਸਿਰ ਵਿਖਾਵੇਗਾ ਜਿਹੜਾ ਧੰਨ ਅਤੇ ਅਦੁਤੀ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੁਆਂ ਦਾ ਪ੍ਰਭੁ ਹੈ ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 6:14-15 POV-BSI
[33]
ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ । ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ ।। ਪਤਰਸ ਦੀ ਪਹਿਲੀ ਪੱਤ੍ਰੀ 3:21-22 POV-BSI
ਨਾਲੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪ੍ਰੇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਛੁਡਾ ਦਿੱਤਾ ਪਰਕਾਸ਼ ਦੀ ਪੋਥੀ 1:5 POV-BSI
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ ਭਈ ਯਿਸੂ ਦਾ ਨਾਮ ਲੈ ਕੇ ਅਕਾਸ਼ ਉਤਲਿਆਂ ਅਤੇ ਧਰਤੀ ਉਤਲਿਆਂ ਅਤੇ ਧਰਤੀ ਦੇ ਹੇਠਲੀਆਂ ਵਿੱਚੋਂ ਹਰ ਗੋਡਾ ਨਿਵਾਇਆ ਜਾਵੇ ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੁ ਹੈ! ।। ਫ਼ਿਲਿੱਪੀਆਂ ਨੂੰ 2:9-11 POV-BSI
[34]
ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਅੰਨ੍ਹੇਰੇ ਵਿੱਚ ਚੱਲਦਾ ਅਤੇ ਉਹ ਦੇ ਲਈ ਚਾਨਣ ਨਹੀਂ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ। ਯਸਾਯਾਹ 50:10 POV-BSI
ਪੁੱਤ੍ਰ ਨੂੰ ਚੁੰਮੋ ਮਤੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਝੱਟ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।। ਜ਼ਬੂਰਾਂ ਦੀ ਪੋਥੀ 2:12 POV-BSI