ਤੁਹਾਡਾ ਹਿੱਸਾ ਕੀ ਹੈ?

ਤੁਹਾਡਾ ਹਿੱਸਾ ਕੀ ਹੈ?

ਇੱਕ ਵਿਕਲਪ ਬਣਾਉ

ਬਹੁਤ ਸਾਰੇ ਲੋਕ ਪਰਮਾਤਮਾ ਨੂੰ ਨਜ਼ਰ ਅੰਦਾਜ਼ ਕਰਨਾ ਪਸੰਦ ਕਰਦੇ ਹਨ ਅਤੇ ਉਸ ਦੇ ਬਿਨਾਂ ਆਪਣੀ ਜ਼ਿੰਦਗੀ ਜੀਊਂਣਾ ਪਸੰਦ ਕਰਦੇ ਹਨ [1]। ਅਤੇ ਬਹੁਤ ਸਾਰੇ ਲੋਕ ਯਿਸੂ ਮਸੀਹ ਵਿੱਚ ਵਿਸ਼ਵਾਸ ਨਾ ਕਰਨਾ ਚੁਣਦੇ ਹਨ [2], ਕਈ ਵਾਰ ਉਸ ਦਾ ਨਾਂ ਇੱਕ ਸਰਾਪ ਦੇ ਤੌਰ ਤੇ ਵੀ ਇਸਤੇਮਾਲ ਕਰਦੇ ਹਨ [3]। ਭਵਿੱਖ ਵਿਚ ਉਹ ਆਪਣੇ ਪਾਪ ਅਤੇ ਵਿਕਲਪ ਲਈ ਜ਼ਿੰਮੇਵਾਰ ਠਹਿਰਾਏ ਜਾਣਗੇ, ਜਿਵੇਂ ਕਿ ਇੱਕ ਪਿਛਲੇ ਸਫ਼ੇ ‘ਤੇ ਸਮਝਾਇਆ ਗਿਆ ਹੈ (ਤੁਸੀਂ ਇੱਕ ਵਾਰ ਹੀ ਜਿਉਂਦੇ ਹੋ) । ਪਰ ਇਹ ਤੁਹਾਡੇ ਲਈ ਰੱਬ ਦੀ ਇੱਛਾ ਨਹੀਂ ਹੈ: ਪਰਮਾਤਮਾ ਚਾਹੁੰਦਾ ਹੈ ਕਿ ਸਾਰੇ ਲੋਕ ਤੋਬਾ ਕਰੋ ਅਤੇ ਉਸ ਵੱਲ ਮੁੜ ਆਓ, ਤੁਸੀਂ ਵੀ।[4]

ਬਦਲਾਵ ਕਰਨਾ ਕਿੰਨਾ ਜ਼ਰੂਰੀ ਹੈ ! [5] ਆਪਣੇ ਪਾਪਾਂ ਤੋਂ ਤੋਬਾ ਕਰਨ ਅਤੇ ਅਧਿਆਤਮਿਕ ਤੌਰ ਤੇ ਜਿਊਣ ਵਾਸਤੇ [6] ਯਿਸੂ ਮਸੀਹ ਨੂੰ ਆਪਣੇ ਮੁਕਤੀਦਾਤਾ ਅਤੇ ਪ੍ਰਭੂ ਵਾਂਗ ਆਪਣਾ ਕੇ [7]! ਯਾਦ ਰੱਖੋ: ਪਰਮਾਤਮਾ ਨੂੰ ਆਪਣੇ ਪ੍ਰੇਮਮਈ ਸਵਰਗੀ ਪਿਤਾ [8] ਵਜੋਂ ਲੱਭਣ ਲਈ ਯਿਸੂ ਕੇਵਲ ਇੱਕੋ ਰਸਤਾ ਹੈ [9], ਆਪਣੇ ਆਪ ਨੂੰ ਤੁਹਾਡੇ ਪਾਪਾਂ ਦੇ ਧੱਬੇ ਤੋਂ ਸਾਫ਼ ਕਰਨ ਦੀ ਕੋਈ ਹੋਰ ਸੰਭਾਵਨਾ ਨਹੀਂ ਹੈ [10] ਕੁਝ ਨਾ ਕਰੋ ਜਾਂ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਨ ਨਾਲ ਇੱਕ ਗੁਆਚੇ ਵਿਅਕਤੀ ਦੇ ਤੌਰ ਤੇ ਇੱਕ ਅਨਾਦਿ ਭਵਿੱਖ ਹੋਵੇਗਾ, ਪ੍ਰਮੇਸ਼ਰ ਦੇ ਬਿਨਾਂ ਭਿਆਨਕ ਸਥਾਨ ਵਿੱਚ ( ” ਤੁਸੀਂ ਸਿਰਫ ਇੱਕ ਵਾਰ ਜੀਓ ” ਪੰਨੇ ਹੇਠਾਂ ਬਾਈਬਲ ਵਰਨਿਆਂ ਨੂੰ ਪੜ੍ਹਨਾ ਯਕੀਨੀ ਬਣਾਓ )। ਅਜਿਹੇ ਕਿਸਮਤ ਤੋਂ ਬਚਣ ਲਈ ਸਹੀ ਚੁਣੋ!

ਪਰਮਾਤਮਾ ਸਾਨੂੰ ਕੋਈ ਵੱਡਾ ਕੰਮ ਕਰਨ ਲਈ ਨਹੀਂ ਆਖਦਾ ਹੈ । ਵਾਸਤਵ ਵਿਚ ਇਹ ਉਹ ਹੀ ਹੈ ਜਿਸ ਨੇ ਸਾਡੇ ਲਈ ਪ੍ਰਭੂ ਯਿਸੂ ਮਸੀਹ ਦੀ ਕੁਰਬਾਨੀ ਦੇ ਕੇ ਕੰਮ ਕੀਤਾ ਹੈ: ਸਾਨੂੰ ਆਜ਼ਾਦ ਕਰਨ ਲਈ ਇੱਕ ਵੱਡੀ ਕੀਮਤ ਅਦਾ ਕੀਤੀ ਗਈ ਸੀ [11]। ਪਰਮਾਤਮਾ ਸਾਡੇ ਤੋਂ ਬਦਲੇ ਵਿੱਚ ਸਿਰਫ ਏਹ ਚਾਹੁੰਦਾ ਹੈ…. 

……ਕੇ ਉਸ ਦੇ ਪੁੱਤਰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰੀਏ।

ਐਨ ਕੀ ਵਿਸ਼ਵਾਸ ਕਰੀਏ?

ਇਹ ਕਿ ਪ੍ਰਮਾਤਮਾ ਤੁਹਾਡਾ ਸਿਰਜਣਹਾਰ ਹੈ ਅਤੇ ਇੱਥੇ ਹੈ [12] 
ਕਿ ਯਿਸੂ ਮਸੀਹ ਪਰਮੇਸ਼ਰ ਦਾ ਪੁੱਤਰ ਹੈ [13] 
ਕਿ ਯਿਸੂ ਮਸੀਹ ਪ੍ਰਭੂ ਹੈ, ਤੁਹਾਡੇ ਪਾਪਾਂ ਦੀ ਖ਼ਾਤਰ ਮਰਿਆ ਅਤੇ ਮੌਤ ਤੋਂ ਉਠੇਆ [14] 
ਕਿ ਤੁਹਾਨੂੰ ਆਪਣੇ ਪਾਪਾਂ ਤੋਂ ਮੁਕਤੀ ਦੀ ਜ਼ਰੂਰਤ ਹੈ [15] 

ਜੋ ਤੁਹਾਨੂੰ ਲੋੜ ਹੈ ਯਿਸੂ ਮਸੀਹ ਨੇ ਤੁਹਾਨੂੰ ਆਪਣੇ ਪਾਪਾਂ ਤੋਂ ਬਚਾਉਣ ਲਈ [16] 

ਤੁਹਾਨੂੰ ਆਪਣੇ ਪਾਪਾਂ ਤੋਂ ਤੋਬਾ ਕਰਨ ਅਤੇ ਬਦਲਾਅ ਕਰਨ ਦੀ ਜ਼ਰੂਰਤ ਹੈ: ਪ੍ਰਮਾਤਮਾ ਦੇ ਪੁੱਤਰ, ਪ੍ਰਭੂ ਯਿਸੂ ਮਸੀਹ ਦੇ ਇੱਕ ਚੇਲਾ ਹੋਣ ਦੇ ਨਾਤੇ ਇੱਕ ਵੱਖਰੇ ਨਵੇਂ ਜੀਵਨ ਨੂੰ ਜੀਣਾ ਸ਼ੁਰੂ ਕਰਨਾ ਹੈ [17]  

ਜੇ ਤੁਹਾਨੂੰ ਇਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਕਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਕਿਰਪਾ ਕਰੋ ਕਿ ਪ੍ਰਮਾਤਮਾ ਦੀ  ਪਵਿੱਤਰ ਆਤਮਾ ਤੁਹਾਨੂੰ ਯਕੀਨ ਦਿਵਾਏਗੀ ਅਤੇ ਤੁਹਾਡੀ ਮਦਦ ਕਰੇਗੀ ।

ਤੁਹਾਨੂੰ ਇਸ ਦੀ ਕੀ ਕੀਮਤ ਪਵੇਗੀ…

ਹੁਣ ਯਿਸੂ ਮਸੀਹ ਨੂੰ ਆਪਣੇ ਮੁਕਤੀਦਾਤਾ ਅਤੇ ਪ੍ਰਭੂ ਵਜੋਂ ਸਵੀਕਾਰ ਕਰ ਕੇ ਤੁਹਾਨੂੰ ਕੋਈ ਪੈਸਾ ਨਹੀਂ ਭਰਨਾ ਪਵੇਗਾ, ਅਤੇ ਆਪਣੀ ਕਿਸਮਤ ਬਦਲਣ ਵਾਲੀ ਪ੍ਰਾਰਥਨਾ ਬਾਰੇ (ਅਗਲਾ ਪੰਨਾ ਵੇਖੋ  ਕਾਰਵਾਈ ਕਰਨ ਲਈ ਤਿਆਰ ) ਬੋਲਣਾ ਵੀ ਬਹੁਤ ਜ਼ਿਆਦਾ ਸਮਾਂ ਨਹੀਂ ਲੈਂਦਾ…

ਪਰ, ਇਹ ਜਾਣਨਾ ਮਹੱਤਵਪੂਰਣ ਹੈ ਕਿ ਯਿਸੂ ਮਸੀਹ ਦੇ ਇੱਕ ਸੇਵਕ ਵਜੋਂ ਇੱਕ ਨਵਾਂ ਜੀਵਨ ਸ਼ੁਰੂ ਕਰਨਾ ਸੱਚਮੁੱਚ ਜੀਵਨ ਬਦਲਣ ਵਾਂਗ ਹੈ। ਯਿਸੂ ਨੂੰ ਆਪਣੇ ਮੁਕਤੀਦਾਤਾ ਅਤੇ ਪ੍ਰਭੂ ਵਾਂਗ ਸਵੀਕਾਰ ਕਰਨਾ ਏਵੇਂ ਹੈ ਜਿੱਦਾਂ: ਆਪਣੇ ਜੀਵਨ ਦੀ ਬਾਗਡੋਰ ਉਸਨੂੰ ਸੌਂਪਣਾ। ਇਹ ਇਕ ਨਵੇਂ ਜੀਵਨ ਦੀ ਸ਼ੁਰੂਆਤ ਹੈ, ਆਪਣੀ ਦੀ ਬਜਾਏ, ਉਸਦੀ ਇੱਛਾ ਨੂੰ ਖੋਜਣ ਅਤੇ ਭਰੋਸਾ ਕਰਨਾ।

ਹੋਰ ਲੋਕ ਤੁਹਾਡੀ ਪਸੰਦ ਨੂੰ ਭਾਵੇ ਪਸੰਦ ਨਾ ਕਰਨ, ਤੁਹਾਨੂੰ ਨਫ਼ਰਤ ਵੀ ਕਰ ਸਕਦੇ ਹਨ ਜਾਂ ਤੁਹਾਨੂੰ ਇਸ ਲਈ ਦੁੱਖ ਵੀ ਦੇ ਸਕਦੇ ਹਨ [18]। ਧਰਤੀ ‘ਤੇ ਤਕਰੀਬਨ 10 ਕਰੋੜ ਈਸਾਈਆਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ਼ ਕਰਕੇ ਨਫ਼ਰਤ ਦਾ ਅਨੁਭਵ ਹੋ ਰਿਹਾ ਹੈ। ਉਹ ਅਧਿਆਤਮਿਕ ਜਾਂ ਸਰੀਰਕ ਅਤਿਆਚਾਰ ਤੋਂ ਗੁਜ਼ਰ ਰਹੇ ਹਨ। ਦੁਨੀਆਂ ਭਰ ਵਿੱਚ ਹੁਣ ਵੀ ਤਕਰੀਬਨ 11 ਈਸਵੀਆਂ ਦੀ ਮੌਤ ਪ੍ਰਤੀ ਘੰਟਾ ਯਿਸੂ ਮਸੀਹ ਦਾ ਇੱਕ ਚੇਲਾ ਹੋਣ ਦੇ ਕਾਰਨ ਹੁੰਦੀ ਹੈ।

ਭਾਵੇਂ ਇਸ ਸਪੱਸ਼ਟ ਕਿਸਮ ਦੇ ਅਤਿਆਚਾਰ ਦਾ ਅਨੁਭਵ ਤੁਹਾਨੂੰ ਨਾ ਹੋਵੇ, ਪਰ ਯਿਸੂ ਮਸੀਹ ਦੇ ਪਿੱਛੇ ਚੱਲਣ ਤੇ  ਤੁਸੀਂ ਪ੍ਰਭਾਵਤ ਹੁੰਦੇ ਹੀ ਹੋ। ਤੁਸੀਂ ਆਪਣੇ ਜੀਵਨ ਵਿੱਚ ਅਨੁਭਵ ਕਰਨਾ ਸ਼ੁਰੂ ਕਰੋਗੇ ਕਿ ਇੱਕ ਵਿਅਕਤੀ ਦੇ ਰੂਪ ਵਿੱਚ ਤੁਹਾਨੂੰ ਹੋਰ ਅਤੇ ਵਧੇਰੇ ਸੁੰਦਰ ਬਣਾਉਣ ਲਈ ਪਰਮੇਸ਼ਰ ਕੰਮ ਕਰੇਗਾ। ਬਿਲਕੁਲ ਜਿਵੇਂ ਇਕ ਕੱਚੇ ਹੀਰੇ ਨੂੰ ਚਮਕਾਉਣ ਵਾਸਤੇ ਉਸਨੂੰ ਕਟਣ ਅਤੇ ਝਾਲਣ ਦੀ ਜ਼ਰੂਰਤ ਹੁੰਦੀ ਹੈ। ਤੁਹਾਨੂੰ ਹੋਰ ਦੇਵਤਿਆਂ ਦੀ ਸੇਵਾ ਛੱਡਣੀ ਪਵੇਗੀ ਜਾਂ ਬੁਰੀਆਂ ਆਦਤਾਂ ਛੱਡਣੀਆਂ ਪੈਣਗੀਆਂ। ਕਿਸੇ ਵੀ ਤਰ੍ਹਾਂ: ਇਹ ਤੁਹਾਨੂੰ ਬਹੁਤ ਮਹਿੰਗਾ ਪੈ ਸਕਦਾ ਹੈ….

….ਸਭ ਕੁਝ ਹਾਸਲ ਕਰਨ ਲਈ!

ਪ੍ਰਭੂ ਯਿਸੂ ਨੇ ਸਾਨੂੰ ਇਸ ਗੱਲ ਤੇ ਵਿਚਾਰ ਕਰਨ ਲਈ ਕਿਹਾ ਹੈ ਕਿ ਉਸ ਦੇ ਪਿੱਛੇ ਚੱਲਣ ਲਈ ਕੀ ਕੀਮਤ ਚੁਕਾਉਣੀ ਹੈ [19]: ਇਹ ਤੁਹਾਨੂੰ ਖੁਦ ਨੂੰ ਹੀ ਖ਼ਰਚ ਕਰਦੇਗਾ ਕਿਉਂਕਿ ਉਹ (ਪ੍ਰਭੂ ਯਿਸੂ) ਜ਼ਿੰਦਗੀ ਦੀਆਂ ਬਾਕੀ ਸਾਰੀਆਂ ਚੀਜ਼ਾਂ ਨਾਲੋਂ ਮਹੱਤਵਪੂਰਨ ਬਣ ਜਾਵੇਗਾ । ਉਸੇ ਵੇਲੇ ਜਦੋਂ ਇਹ ਚੋਣ ਕਰ ਰਹੇ ਹੋ… ਤੁਸੀਂ ਸਭ ਕੁਝ ਪ੍ਰਾਪਤ ਕਰੋਗੇ! ਇਹ ਸਭ ਵਿਰੋਧਾਭਾਸ ਵਾਂਗ ਜਾਪ ਰਿਹਾ ਹੋ ਸਕਦਾ ਹੈ। ਅਸੀਂ ਤੁਹਾਨੂੰ ਭਰੋਸਾ ਦਿਵਾ ਸਕਦੇ ਹਾਂ ਕਿ ਪ੍ਰਭੂ ਯਿਸੂ ਨੂੰ ਜਾਣਨਾ ਸਬ ਤੋਂ ਵਧੀਆ ਚੀਜ਼ ਹੈ ਜੋ ਇੱਕ ਮਨੁੱਖ ਨਾਲ ਹੋ ਸਕਦੀ ਹੈ, ਏਹ ਇੱਕ ਬੇਸ਼ੁਮਾਰ-ਕੀਮਤੀ ਖਜਾਨਾ ਲਬਣ ਦੇ ਬਰਾਬਰ ਹੈ[20]। ਯਕੀਨੀ ਤੌਰ ਤੇ ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰਨ ਦੀ ਸ਼ੁਰੂਆਤ ਕਰਨਾ ਜੋਖਮ-ਭਰਿਆ ਹੈ, ਪਰ ਇਸ ਨਾ ਕਰਨਾ ਵਧੇਰੇ ਜੋਖਮ ਹੈ: ਇਸ ਸਥਿਤੀ ਵਿੱਚ ਤੁਸੀਂ ਹੁਣ ਅਤੇ ਇਸ ਜੀਵਨ ਦੇ ਬਾਅਦ, ਸਭ ਤੋਂ ਮਹੱਤਵਪੂਰਨ ਅਤੇ ਸਭ ਤੋਂ ਕੀਮਤੀ ਚੀਜ਼ਾਂ ਤੋਂ ਵਾਂਝੇ ਰੇਹ ਸਕਦੇ ਹੋ!

ਆਓ ਦੇਖੀਏ ਕਿ ਰੱਬ ਕੀ ਮੁੜ੍ਹ-ਦੇਵੇਗਾ, ਜਦੋਂ ਅਸੀਂ ਵਿਸ਼ਵਾਸ ਕਰਨਾ ਚੁਣਾਂਗੇ…

 

ਸ਼ਾਨਦਾਰ ਤੋਹਫੇ

 

[1]

ਭੀੜੇ ਫਾਟਕ ਤੋਂ ਵੜੋ ਕਿਉਂ ਜੋ ਮੋਕਲਾ ਹੈ ਉਹ ਫਾਟਕ ਅਤੇ ਖੁਲ੍ਹਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਰ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ ਅਤੇ ਭੀੜਾ ਹੈ ਉਹ ਫਾਟਕ ਅਤੇ ਸੌੜਾ ਹੈ ਉਹ ਰਾਹ ਜਿਹੜਾ ਜੀਉਣ ਨੂੰ ਜਾਂਦਾ ਹੈ ਅਤੇ ਜੋ ਉਸ ਨੂੰ ਲੱਭਦੇ ਹਨ ਸੋ ਵਿਰਲੇ ਹਨ।। ਮੱਤੀ 7:13-14 POV-BSI

[2]

ਤੁਸੀਂ ਜੀਉਣ ਲੱਭਣ ਲਈ ਮੇਰੇ ਕੋਲ ਆਉਣਾ ਨਹੀਂ ਚਾਹੁੰਦੇ ਹੋ ਯੂਹੰਨਾ 5:40 POV-BSI

ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਤੁਹਾਨੂੰ ਦੱਸਿਆ ਪਰ ਤੁਸੀਂ ਪਰਤੀਤ ਨਹੀਂ ਕਰਦੇ । ਜਿਹੜੇ ਕੰਮ ਮੈਂ ਆਪਣੇ ਪਿਤਾ ਦੇ ਨਾਮ ਤੇ ਕਰਦਾ ਹਾਂ ਓਹ ਮੇਰੇ ਉੱਤੇ ਸਾਖੀ ਦਿੰਦੇ ਹਨ ਪਰ ਤੁਸੀਂ ਪਰਤੀਤ ਨਹੀਂ ਕਰਦੇ ਕਿਉਂ ਜੋ ਮੇਰੀਆਂ ਭੇਡਾਂ ਵਿੱਚੋਂ ਨਹੀਂ ਹੋ ਯੂਹੰਨਾ 10:25-26 POV-BSI

[3]

ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਏਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੁ ਆਪਣੇ ਲੱਖਾਂ ਸੰਤਾਂ ਸਣੇ ਆਇਆ ਭਈ ਸਭਨਾਂ ਦਾ ਨਿਆਉਂ ਕਰੇ ਅਤੇ ਸਭਨਾਂ ਸ਼ਤਾਨੀਆਂ ਨੂੰ ਉਨ੍ਹਾਂ ਦਿਆਂ ਸਾਰੀਆਂ ਸ਼ਤਾਨੀ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਸ਼ਤਾਨੀ ਨਾਲ ਕੀਤੇ ਸਨ ਅਤੇ ਸਾਰਾਂ ਕਰਖਤ ਗੱਲਾਂ ਦੇ ਕਾਰਨ ਜੋ ਸ਼ਤਾਨੀ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ ਦੋਸ਼ੀ ਠਹਿਰਾਵੇ ਯਹੂਦਾਹ 1:14-15 POV-BSI

[4]

ਕਿਉਂ ਜੋ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਦੋਂ ਖ਼ੁਸ਼ੀ ਨਹੀਂ, ਇਸ ਲਈ ਮੁੜੋ ਤੇ ਜੀਉਂਦੇ ਰਹੋ।। ਹਿਜ਼ਕੀਏਲ 18:32 POV-BSI

ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਹਾਂ ਯਿਸੂ ਹੀ ਨੂੰ, ਘੱਲ ਦੇਵੇ ਰਸੂਲਾਂ ਦੇ ਕਰਤੱਬ 3:19-20 POV-BSI

[5]

ਅਸੀਂ ਮਸੀਹ ਦੇ ਏਲਚੀ ਹਾਂ ਭਈ ਜਾਣੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ ਮਿਲਾਪ ਕਰ ਲਓ ਉਹ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦਾ ਧਰਮ ਬਣੀਏ।। ੨ ਕੁਰਿੰਥੀਆਂ ਨੂੰ 5:20-21 POV-BSI

ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਨੂੰ ਗਵਾਹ ਬਣਾਉਂਦਾ ਹਾਂ ਭਈ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਏਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡੀ ਅੰਸ ਜੀਉਂਦੇ ਰਹੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਅੰਗ ਸੰਗ ਲੱਗੇ ਰਹੋ ਕਿਉਂ ਜੋ ਉਹ ਤੁਹਾਡਾ ਜੀਵਨ ਅਤੇ ਤੁਹਾਡੇ ਦਿਨਾ ਦੀ ਲਮਾਨ ਹੈ ਤਾਂ ਜੋ ਤੁਸੀਂ ਉਸ ਜ਼ਮੀਨ ਵਿੱਚ ਵੱਸਿਆ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਲਈ ਸੌਂਹ ਖਾਧੀ ਸੀ।। ਬਿਵਸਥਾ ਸਾਰ 30:19-20 POV-BSI

ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਹਾਂ ਯਿਸੂ ਹੀ ਨੂੰ, ਘੱਲ ਦੇਵੇ ਰਸੂਲਾਂ ਦੇ ਕਰਤੱਬ 3:19-20 POV-BSI

[6]

ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲਰ ਗਈ ਏਸ ਲਈ ਜੋ ਸਭਨਾਂ ਨੇ ਪਾਪ ਕੀਤਾ ਰੋਮੀਆਂ ਨੂੰ 5:12 POV-BSI

ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।। ਰੋਮੀਆਂ ਨੂੰ 6:23 POV-BSI

ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪ੍ਰੇਮ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ) ਅਫ਼ਸੀਆਂ ਨੂੰ 2:4-5 POV-BSI

[7]

ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ ਅਫ਼ਸੀਆਂ ਨੂੰ 2:1 POV-BSI

[8]

ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ ਯੂਹੰਨਾ 14:6 POV-BSI

[9]

ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ “ਅੱਬਾ” ਅਰਥਾਤ “ਹੇ ਪਿਤਾ” ਪੁਕਾਰਦਾ ਹੈ ਗਲਾਤੀਆਂ ਨੂੰ 4:4-6 POV-BSI

ਕਿਉਂ ਜੋ ਮਸੀਹ ਯਿਸੂ ਉੱਤੇ ਨਿਹਚਾ ਕਰਨ ਕਰਕੇ ਤੁਸੀਂ ਸੱਭੇ ਪਰਮੇਸ਼ੁਰ ਦੇ ਪੁਤ੍ਰ ਹੋ ਗਲਾਤੀਆਂ ਨੂੰ 3:26 POV-BSI

[10]

ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ ਅਫ਼ਸੀਆਂ ਨੂੰ 2:8-9 POV-BSI

ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ੧ ਯੂਹੰਨਾ 1:7 POV-BSI

ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ ੧ ਯੂਹੰਨਾ 1:9 POV-BSI

ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।। ਇਬਰਾਨੀਆਂ ਨੂੰ 9:14 POV-BSI

[11]

ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ ਪਤਰਸ ਦੀ ਪਹਿਲੀ ਪੱਤ੍ਰੀ 1:18-19 POV-BSI

[12]

ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ-ਦਾਤਾ ਹੈ ਇਬਰਾਨੀਆਂ ਨੂੰ 11:6 POV-BSI

[13]

ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਕੰਮ ਇਹ ਹੈ ਕਿ ਜਿਸ ਨੂੰ ਉਨ ਭੇਜਿਆ ਹੈ ਉਸ ਉੱਤੇ ਤੁਸੀਂ ਨਿਹਚਾ ਕਰੋ ਯੂਹੰਨਾ 6:29 POV-BSI

ਉਨ ਉਸ ਨੂੰ ਆਖਿਆ, ਹਾਂ, ਪ੍ਰਭੁ ਮੈਂ ਪਰਤੀਤ ਕੀਤੀ ਹੈ ਜੋ ਤੂੰ ਹੀ ਮਸੀਹ ਹੈਂ ਪਰਮੇਸ਼ੁਰ ਦਾ ਪੁੱਤ੍ਰ ਜਿਹੜਾ ਜਗਤ ਵਿੱਚ ਆਉਣ ਵਾਲਾ ਸੀ ਯੂਹੰਨਾ 11:27 POV-BSI

ਯਿਸੂ ਨੇ ਉੱਚੀ ਅਵਾਜ਼ ਨਾਲ ਆਖਿਆ, ਜਿਹੜਾ ਮੇਰੇ ਉੱਤੇ ਨਿਹਚਾ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਨਿਹਚਾ ਕਰਦਾ ਹੈ ਜਿਨ ਮੈਨੂੰ ਘੱਲਿਆ ਯੂਹੰਨਾ 12:44 POV-BSI

ਪਰ ਏਹ ਇਸ ਲਈ ਲਿਖੇ ਗਏ ਭਈ ਤੁਸੀਂ ਪਰਤੀਤ ਕਰੋ ਕਿ ਯਿਸੂ ਜਿਹੜਾ ਹੈ ਉਹੋ ਮਸੀਹ ਪਰਮੇਸ਼ੁਰ ਦਾ ਪੁੱਤ੍ਰ ਹੈ, ਨਾਲੇ ਪਰਤੀਤ ਕਰ ਕੇ ਉਹ ਦੇ ਨਾਮ ਤੋਂ ਜੀਉਣ ਨੂੰ ਪ੍ਰਾਪਤ ਕਰੋ।। ਯੂਹੰਨਾ 20:31 POV-BSI

ਅਤੇ ਓਹ ਰਾਹ ਤੇ ਜਾਂਦੇ ਜਾਂਦੇ ਇੱਕ ਪਾਣੀ ਦੇ ਕੋਲ ਅੱਪੜੇ। ਤਾਂ ਉਸ ਖੋਜੇ ਨੇ ਕਿਹਾ ਕਿ ਵੇਖ, ਪਾਣੀ ਹੈਗਾ । ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? ਰਸੂਲਾਂ ਦੇ ਕਰਤੱਬ 8:37 POV-BSI

[14]

ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੁ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਹਿਰਦੇ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤਾਂ ਤੂੰ ਬਚਾਇਆ ਜਾਵੇਂਗਾ ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ ਰੋਮੀਆਂ ਨੂੰ 10:9-10 POV-BSI

ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪਰਾਪਤ ਵੀ ਹੋਈ ਜੋ ਮਸੀਹ ਪੁਸਤਕਾਂ ਦੇ ਅਨੁਸਾਰ ਸਾਡਿਆਂ ਪਾਪਾਂ ਦੇ ਕਾਰਨ ਮੋਇਆ ਅਤੇ ਇਹ ਕਿ ਦੱਬਿਆ ਗਿਆ ਅਤੇ ਇਹ ਕਿ ਪੁਸਤਕਾਂ ਦੇ ਅਨੁਸਾਰ ਤੀਜੇ ਦਿਹਾੜੇ ਜੀ ਉੱਠਿਆ ਅਤੇ ਇਹ ਜੋ ਕੇਫਾਸ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ ਅਤੇ ਮਗਰੋਂ ਕੁੱਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌ ਗਏ ੧ ਕੁਰਿੰਥੀਆਂ ਨੂੰ 15:3-6 POV-BSI

ਅੱਠਾਂ ਦਿਨਾਂ ਪਿੱਛੋਂ ਉਹ ਦੇ ਚੇਲੇ ਫੇਰ ਅੰਦਰ ਸਨ ਅਤੇ ਥੋਮਾ ਉਨ੍ਹਾਂ ਦੇ ਨਾਲ ਸੀ । ਬੂਹੇ ਵੱਜੇ ਹੋਏ ਯਿਸੂ ਆਇਆ ਅਤੇ ਵਿਚਕਾਰ ਖਲੋ ਕੇ ਬੋਲਿਆ, ਤੁਹਾਡੀ ਸ਼ਾਂਤੀ ਹੋਵੇ ਫੇਰ ਉਹ ਨੇ ਥੋਮਾ ਨੂੰ ਆਖਿਆ, ਆਪਣੀ ਉਂਗਲ ਉਰੇ ਕਰ ਅਤੇ ਮੇਰੇ ਹੱਥਾਂ ਨੂੰ ਵੇਖ ਅਰ ਆਪਣਾ ਹੱਥ ਉਰੇ ਕਰ ਕੇ ਮੇਰੀ ਵੱਖੀ ਵਿੱਚ ਵਾੜ ਅਤੇ ਬੇਪਰਤੀਤਾ ਨਾ ਹੋ ਸਗੋਂ ਪਰਤੀਤਮਾਨ ਹੋ ਥੋਮਾ ਨੇ ਉਹ ਨੂੰ ਉੱਤਰ ਦਿੱਤਾ, ਹੇ ਮੇਰੇ ਪ੍ਰਭੁ ਅਤੇ ਮੇਰੇ ਪਰਮੇਸ਼ੁਰ! ਯਿਸੂ ਨੇ ਉਸ ਨੂੰ ਆਖਿਆ, ਤੈਂ ਜੋ ਮੈਨੂੰ ਵੇਖਿਆ ਇਸੇ ਕਰਕੇ ਪਰਤੀਤ ਕੀਤੀ ਹੈ? ਧੰਨ ਉਹ ਜਿੰਨ੍ਹਾਂ ਨਹੀਂ ਵੇਖਿਆ ਤਾਂ ਵੀ ਪਰਤੀਤ ਕਰਦੇ ਹਨ।। ਯੂਹੰਨਾ 20:26-29 POV-BSI

[15]

ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ ਲੂਕਾ 5:32 POV-BSI

ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਡੇ ਵਿੱਚ, ਅਤੇ ਤੁਹਾਡੇ ਪਰਮੇਸ਼ੁਰ ਵਿੱਚ ਜੁਦਾਈ ਪਾ ਦਿੱਤੀ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਥੋਂ ਲੁਕਾ ਦਿੱਤਾ ਹੈ, ਭਈ ਉਹ ਨਾ ਸੁਣੇ। ਯਸਾਯਾਹ 59:2 POV-BSI

ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ ਅਫ਼ਸੀਆਂ ਨੂੰ 2:1 POV-BSI

ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ ਰਸੂਲਾਂ ਦੇ ਕਰਤੱਬ 3:19 POV-BSI

ਨਾਲੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪ੍ਰੇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਛੁਡਾ ਦਿੱਤਾ ਪਰਕਾਸ਼ ਦੀ ਪੋਥੀ 1:5 POV-BSI

[16]

ਅਰ ਕਿਸੇ ਦੂਏ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ ਜਿਸ ਤੋਂ ਅਸੀਂ ਬਚਾਏ ਜਾਣਾ ਹੈ।। ਰਸੂਲਾਂ ਦੇ ਕਰਤੱਬ 4:12 POV-BSI

ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ ਯੂਹੰਨਾ 14:6 POV-BSI

ਉਨ੍ਹਾਂ ਆਖਿਆ, ਪ੍ਰਭੁ ਯਿਸੂ ਉੱਤੇ ਨਿਹਚਾ ਕਰ ਤਾਂ ਤੂੰ ਅਤੇ ਤੇਰਾ ਘਰਾਣਾ ਬਚਾਏ ਜਾਓਗੇ ਰਸੂਲਾਂ ਦੇ ਕਰਤੱਬ 16:31 POV-BSI

[17]

ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਹਾਂ ਯਿਸੂ ਹੀ ਨੂੰ, ਘੱਲ ਦੇਵੇ ਰਸੂਲਾਂ ਦੇ ਕਰਤੱਬ 3:19-20 POV-BSI

ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ ਲੂਕਾ 5:32 POV-BSI

ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜਿਹੜਾ ਆਪਣੀ ਤੀਵੀਂ ਨੂੰ ਹਰਾਮਕਾਰੀ ਤੋਂ ਛੁੱਟ ਕਿਸੇ ਹੋਰ ਸਬੱਬ ਨਾਲ ਤਿਆਗੇ ਉਹ ਉਸ ਕੋਲੋਂ ਜ਼ਨਾਹ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਜ਼ਨਾਹ ਕਰਦਾ ਹੈ।। ਮੱਤੀ 5:32 POV-BSI

ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ ਅਫ਼ਸੀਆਂ ਨੂੰ 5:1-2 POV-BSI

[18]

ਜਗਤ ਤੁਹਾਡੇ ਨਾਲ ਵੈਰ ਨਹੀਂ ਕਰ ਸੱਕਦਾ ਪਰ ਮੇਰੇ ਨਾਲ ਵੈਰ ਕਰਦਾ ਹੈ ਕਿਉਂ ਜੋ ਮੈਂ ਉਸ ਉੱਤੇ ਸਾਖੀ ਦਿੰਦਾ ਹਾਂ ਭਈ ਉਹ ਦੇ ਕੰਮ ਬੁਰੇ ਹਨ ਯੂਹੰਨਾ 7:7 POV-BSI

ਜੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ ਤੁਸੀਂ ਜਾਣਦੇ ਹੋ ਜੋ ਉਹ ਨੇ ਤੁਹਾਥੋਂ ਅੱਗੇ ਮੇਰੇ ਨਾਲ ਵੈਰ ਕੀਤਾ ਹੈ ਜੇ ਤੁਸੀਂ ਜਗਤ ਦੇ ਹੁੰਦੇ ਤਾਂ ਜਗਤ ਆਪਣਿਆਂ ਨਾਲ ਤੇਹ ਕਰਦਾ ਪਰ ਇਸ ਕਰਕੇ ਜੋ ਤੁਸੀਂ ਜਗਤ ਦੇ ਨਹੀਂ ਹੋ ਪਰ ਮੈਂ ਤੁਹਾਨੂੰ ਜਗਤ ਵਿੱਚੋਂ ਚੁਣ ਲਿਆ ਇਸ ਕਰਕੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ ਯੂਹੰਨਾ 15:18-19 POV-BSI

ਮੈਂ ਤੇਰਾ ਬਚਨ ਓਹਨਾਂ ਨੂੰ ਦਿੱਤਾ ਹੈ ਅਰ ਜਗਤ ਨੇ ਓਹਨਾਂ ਨਾਲ ਵੈਰ ਕੀਤਾ ਕਿਉਂ ਜੋ ਓਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ ਯੂਹੰਨਾ 17:14 POV-BSI

ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਇਹ ਦਾ ਅਚਰਜ ਨਾ ਮੰਨੋ ੧ ਯੂਹੰਨਾ 3:13 POV-BSI

ਇਹ ਬਚਨ ਪੱਕਾ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ ਭਈ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਜਗਤ ਵਿੱਚ ਆਇਆ ਜਿਨ੍ਹਾਂ ਵਿੱਚੋਂ ਮਹਾਂ ਪਾਪੀ ਮੈਂ ਹਾਂ ਪਰ ਮੇਰੇ ਉੱਤੇ ਇਸ ਕਾਰਨ ਰਹਮ ਹੋਇਆ ਭਈ ਮੇਰੇ ਸਬੱਬੋਂ ਜਿਹੜਾ ਮਹਾਂ ਪਾਪੀ ਹਾਂ ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਨਿਹਚਾ ਕਰਨਗੇ ਇੱਕ ਨਮੂਨਾ ਹੋਵੇ ਹੁਣ ਜੁੱਗਾਂ ਦੇ ਮਹਾਰਾਜ, ਅਬਨਾਸੀ, ਅਲੱਖ, ਅਦੁਤੀ ਪਰਮੇਸ਼ੁਰ ਦਾ ਆਦਰ ਅਤੇ ਤੇਜ ਜੁੱਗੋ ਜੁੱਗ ਹੋਵੇ।। ਆਮੀਨ।। ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 1:15-17 POV-BSI

ਕਿਉਂਕਿ ਜਿਵੇਂ ਮਸੀਹ ਦੇ ਦੁਖ ਸਾਡੇ ਲਈ ਬਾਹਲੇ ਹਨ ਤਿਵੇਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਾਹਲਾ ਹੈ ੨ ਕੁਰਿੰਥੀਆਂ ਨੂੰ 1:5 POV-BSI

ਹਾਂ, ਸੱਭੇ ਜਿੰਨੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ ਤਿਮੋਥਿਉਸ ਨੂੰ ਦੂਜੀ ਪੱਤ੍ਰੀ 3:12 POV-BSI

ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੇ ਪਤਰਸ ਦੀ ਪਹਿਲੀ ਪੱਤ੍ਰੀ 4:16 POV-BSI

ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਹ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ ਜਦ ਤੁਸਾਂ ਥੋੜਾ ਚਿਰ ਦੁਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਤਕੜਿਆ ਕਰੇਗਾ ਪਤਰਸ ਦੀ ਪਹਿਲੀ ਪੱਤ੍ਰੀ 5:10 POV-BSI

[19]

ਤੁਹਾਡੇ ਵਿੱਚੋਂ ਕੌਣ ਹੈ ਜਿਹ ਦੀ ਬੁਰਜ ਬਣਾਉਣ ਦੀ ਦਲੀਲ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਲੇਖਾ ਨਾ ਕਰੇ ਭਈ ਮੇਰੇ ਕੋਲ ਉਹ ਦੇ ਪੂਰਾ ਕਰਨ ਜੋਗਾ ਹੈ ਕਿ ਨਹੀਂ? ਕਿਤੇ ਐਉਂ ਨਾ ਹੋਵੇ ਕਿ ਜਾਂ ਉਸ ਨੇ ਨੀਉਂ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸ ਉੱਤੇ ਸਭ ਹੱਸਣ ਲੱਗ ਪੈਣ ਕਿ ਇਹ ਮਨੁੱਖ ਮਕਾਨ ਬਣਾਉਣ ਲੱਗਾ ਪਰ ਪੂਰਾ ਨਾ ਕਰ ਸੱਕਿਆ! ਲੂਕਾ 14:28-30 POV-BSI

ਸੋ ਇਸੇ ਤਰਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸੱਕਦਾ ਲੂਕਾ 14:33 POV-BSI

[20]

ਸੁਰਗ ਦਾ ਰਾਜ ਉਸ ਧਨ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਸੀ ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਲੁਕਾ ਰੱਖਿਆ ਅਤੇ ਖ਼ੁਸ਼ੀ ਦੇ ਮਾਰੇ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਮੁੱਲ ਲੈ ਲਿਆ।। ਫੇਰ ਸੁਰਗ ਦਾ ਰਾਜ ਇੱਕ ਬੁਪਾਰੀ ਵਰਗਾ ਹੈ ਜਿਹੜਾ ਚੰਗੇ ਮੌਤੀਆਂ ਨੂੰ ਲੱਭਦਾ ਫਿਰਦਾ ਸੀ ਜਦ ਉਹ ਨੂੰ ਇੱਕ ਮੌਤੀ ਭਾਰੇ ਮੁੱਲ ਦਾ ਮਿਲਿਆ ਤਾਂ ਗਿਆ ਅਤੇ ਆਪਣਾ ਸਭ ਕੁਝ ਵੇਚ ਕੇ ਉਹ ਨੂੰ ਮੁੱਲ ਲਿਆ।। ਮੱਤੀ 13:44-46 POV-BSI